Punjab Police Bharti: ਕਾਂਸਟੇਬਲ ਦੀ ਅਸਾਮੀ ਲਈ ਅਰਜ਼ੀ ਦੇਣ ਵਾਲਾ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋਂ-ਘੱਟ 10+2 (12ਵੀਂ) ਜਮਾਤ ਪਾਸ ਹੋਣਾ ਚਾਹੀਦਾ ਹੈ। ਸਾਬਕਾ ਸੈਨਿਕ ਲਈ 10ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ, ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਵੱਧ ਤੋਂ ਵੱਧ ਉਮਰ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
Trending Photos
Punjab Police Bharti: ਪੁਲਿਸ ਵਿਭਾਗ ਨੇ ਕਾਂਸਟੇਬਲਾਂ ਦੀਆਂ 1746 ਅਸਾਮੀਆਂ ਨੂੰ ਭਰਨ ਲਈ ਭਰਤੀ ਮਹਿੰਮ ਦਾ ਐਲਾਨ ਕੀਤਾ। ਇਸ ਸੰਬੰਧੀ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਿਕ ਇਸ ਭਰਤੀ ਲਈ ਅਰਜੀ ਪ੍ਰਕਿਰਿਆ 21 ਫਰਵਰੀ ਤੋਂ ਹੀ ਸ਼ੁਰੂ ਹੋ ਜਾਵੇਗੀ। ਕਾਂਸਟੇਬਲ ਦੀਆਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਪੂਰੇ ਕਰਨ ਵਾਲੇ ਉਮੀਦਵਾਰ ਅਰਜ਼ੀ ਪ੍ਰਕਿਰਿਆ ਸ਼ੁਰੂ ਹੁੰਦੇ ਹੀ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਲਈ ਨੌਜਵਾਨਾਂ ਨੂੰ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ punjabpolice.gov.in 'ਤੇ ਫਾਰਮ ਭਰਨੇ ਪੈਣਗੇ। ਇਸ ਅਸਾਮੀ ਲਈ ਅਰਜ਼ੀ ਫਾਰਮ ਭਰਨ ਦੀ ਆਖਰੀ ਤਾਰੀਕ 13 ਮਾਰਚ 2025 ਨਿਰਧਾਰਤ ਕੀਤੀ ਗਈ ਹੈ।
ਕਾਂਸਟੇਬਲ ਦੀ ਅਸਾਮੀ ਲਈ ਅਰਜ਼ੀ ਦੇਣ ਵਾਲਾ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋਂ-ਘੱਟ 10+2 (12ਵੀਂ) ਜਮਾਤ ਪਾਸ ਹੋਣਾ ਚਾਹੀਦਾ ਹੈ। ਸਾਬਕਾ ਸੈਨਿਕ ਲਈ 10ਵੀਂ ਜਮਾਤ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ, ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਵੱਧ ਤੋਂ ਵੱਧ ਉਮਰ 28 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਂ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਉਮਰ ਵਿੱਚ ਛੋਟ ਦਿੱਤੀ ਜਾਵੇਗੀ।
ਇਸ ਭਰਤੀ ਵਿੱਚ ਹਿੱਸਾ ਲੈਣ ਲਈ, ਫਾਰਮ ਸਿਰਫ਼ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਮੋਡ ਰਾਹੀਂ ਭਰਿਆ ਜਾ ਸਕਦਾ ਹੈ, ਅਰਜ਼ੀ ਫਾਰਮ ਕਿਸੇ ਹੋਰ ਤਰੀਕੇ ਨਾਲ ਸਵੀਕਾਰ ਨਹੀਂ ਕੀਤੇ ਜਾਣਗੇ। ਅਰਜ਼ੀ ਦੇ ਨਾਲ ਸ਼੍ਰੇਣੀ ਅਨੁਸਾਰ ਨਿਰਧਾਰਤ ਫੀਸ ਜਮ੍ਹਾ ਕਰਵਾਉਣੀ ਜ਼ਰੂਰੀ ਹੋਵੇਗੀ। ਜਨਰਲ ਸ਼੍ਰੇਣੀ ਲਈ ਅਰਜ਼ੀ ਫੀਸ 1150 ਰੁਪਏ, ਐਸਸੀ/ਐਸਟੀ/ਬੀਸੀ/ਓਬੀਸੀ (ਸਿਰਫ਼ ਪੰਜਾਬ ਰਾਜ) ਸ਼੍ਰੇਣੀ ਲਈ 650 ਰੁਪਏ ਅਤੇ ਪੰਜਾਬ ਦੇ ਸਾਬਕਾ ਸੈਨਿਕਾਂ ਲਈ 500 ਰੁਪਏ ਹੈ। ਅਰਜ਼ੀ ਫੀਸ ਦਾ ਭੁਗਤਾਨ ਆਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ।
ਭਰਤੀ ਪ੍ਰਕਿਰਿਆ