Surinder Shinda Cremation News: 29 ਜੁਲਾਈ ਨੂੰ ਹੋਵੇਗਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ
Advertisement
Article Detail0/zeephh/zeephh1798624

Surinder Shinda Cremation News: 29 ਜੁਲਾਈ ਨੂੰ ਹੋਵੇਗਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ

Surinder Shinda Cremation News:  ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ 29 ਜੁਲਾਈ ਨੂੰ ਹੋਵੇਗਾ। ਇਹ ਜਾਣਕਾਰੀ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਮੀਡੀਆ ਨਾਲ ਸਾਂਝੀ ਕੀਤੀ।

Surinder Shinda Cremation News: 29 ਜੁਲਾਈ ਨੂੰ ਹੋਵੇਗਾ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ

Surinder Shinda Cremation News: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ 29 ਜੁਲਾਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿੱਚ ਦੁਪਹਿਰੇ 1 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਮੀਡੀਆ ਨਾਲ ਸਾਂਝੀ ਕੀਤੀ।

ਸੁਰਿੰਦਰ ਛਿੰਦਾ ਦਾ ਦੂਜਾ ਪੁੱਤਰ ਸਿਮਰਨ ਛਿੰਦਾ ਵੀਰਵਾਰ ਨੂੰ ਦੁਪਹਿਰ 1 ਵਜੇ ਕੈਨੇਡਾ ਤੋਂ ਲੁਧਿਆਣਾ ਪਰਤ ਆਇਆ ਹੈ। ਸੁਰਿੰਦਰ ਛਿੰਦਾ ਦੀ ਬੇਟੀ ਸ਼ੁੱਕਰਵਾਰ ਸ਼ਾਮ ਤੱਕ ਕੈਨੇਡਾ ਤੋਂ ਲੁਧਿਆਣਾ ਵਾਪਸ ਆ ਜਾਵੇਗੀ। ਇਸ ਦੇ ਮੱਦੇਨਜ਼ਰ ਅੰਤਿਮ ਸੰਸਕਾਰ ਦੀ ਤਰੀਕ ਤੈਅ ਕੀਤੀ ਗਈ। ਦੂਜੇ ਪਾਸੇ ਸਿਮਰਨ ਜਦ ਘਰ ਪੁੱਜਿਆ ਤਾਂ ਉਹ ਆਪਣੇ ਭਰਾ ਮਨਿੰਦਰ ਨੂੰ ਜੱਫੀ ਪਾ ਕੇ ਰੋਣ ਲੱਗ ਪਿਆ। ਆਪਣੇ ਪਿਤਾ ਨੂੰ ਯਾਦ ਕਰਕੇ ਦੋਵੇਂ ਹੰਝੂ ਵਹਾਉਣ ਲੱਗ ਪਏ। ਉੱਥੇ ਮੌਜੂਦ ਲੋਕਾਂ ਨੇ ਦੋਹਾਂ ਭਰਾਵਾਂ ਨੂੰ ਦਿਲਾਸਾ ਦਿੱਤਾ। ਪੰਜਾਬੀ ਫਿਲਮ ਇੰਡਸਟਰੀ ਦੇ ਇਸ ਮਹਾਨ ਕਲਾਕਾਰ ਦੇ ਦੇਹਾਂਤ ਤੋਂ ਬਾਅਦ ਬੁੱਧਵਾਰ ਤੋਂ ਹੀ ਉਨ੍ਹਾਂ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : Surinder Shinda Death News: ਕੌਣ ਸੀ ਪੰਜਾਬੀ ਗਾਇਕ ਸੁਰਿੰਦਰ ਛਿੰਦਾ? ਜਾਣੋ ਉਹਨਾਂ ਦੀ ਜ਼ਿੰਦਗੀ ਨਾਲ ਜੁੜੇ ਅਹਿਮ ਕਿੱਸੇ

ਸਮਾਜਿਕ, ਸਿਆਸੀ, ਧਾਰਮਿਕ ਅਤੇ ਫਿਲਮੀ ਸਿਤਾਰਿਆਂ ਨੇ ਲੁਧਿਆਣਾ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਾਬਿਲੇਗੌਰ ਹੈ ਕਿ ਬੁੱਧਵਾਰ ਨੂੰ ਸੁਰਿੰਦਰ ਛਿੰਦਾ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇੱਕ ਨਿੱਜੀ ਹਸਪਤਾਲ 'ਚ ਫੂਡ ਪਾਈਪ ਦਾ ਆਪ੍ਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ 'ਚ ਇਨਫੈਕਸ਼ਨ ਵਧ ਗਈ ਸੀ। ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਛਿੰਦਾ ਵੀ ਕਈ ਦਿਨਾਂ ਤੋਂ ਲੁਧਿਆਣਾ ਦੇ ਦੀਪ ਹਸਪਤਾਲ 'ਚ ਵੈਂਟੀਲੇਟਰ 'ਤੇ ਸਨ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਡੀ.ਐਮ.ਸੀ. ਦਾਖ਼ਲ ਕਰਵਾਇਆ ਗਿਆ। ਡੀਐਮਸੀ ਵਿੱਚ ਵੀ ਕਈ ਦਿਨ ਜ਼ੇਰੇ ਇਲਾਜ ਰਹੇ। ਆਖਰ ਛਿੰਦਾ ਜ਼ਿੰਦਗੀ ਦੀ ਲੜਾਈ ਹਾਰ ਗਏ। ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਤੇ ਦੋ ਧੀਆਂ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ : Punjab Registry news: ਪੰਜਾਬ 'ਚ ਮੁੜ ਸ਼ੁਰੂ ਹੋਈਆਂ ਰਜਿਸਟਰੀਆਂ! ਵਿਧਾਇਕ ਤੇ ਮੁਲਾਜ਼ਮਾਂ ਵਿਚਾਲੇ ਰੇੜਕਾ ਖ਼ਤਮ

Trending news