Garry Sandhu Attack: ਆਸਟ੍ਰੇਲੀਆ ਸ਼ੋਅ 'ਚ ਗਾਇਕ ਗੈਰੀ ਸੰਧੂ 'ਤੇ ਹਮਲਾ ਹੋਣ ਦਾ ਇੱਕ ਵੀਡੀਓ ਸੋਸ਼ਲ ਮੀਡੀਓ ਉੱਤੇ ਵਾਇਰਲ ਹੋ ਰਿਹਾ ਹੈ। ਇਸ ਦੌਰਾਨ ਬਹਿਸ ਤੋਂ ਬਾਅਦ ਸਟੇਜ 'ਤੇ ਵਿਅਕਤੀ ਚੜ੍ਹਿਆ ਅਤੇ ਗਲਾ ਫੜ੍ਹਿਆ, ਸੁਰੱਖਿਆ-ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲੌ ਲਿਆ ਹੈ।
Trending Photos
Punjabi singer Garry Sandhu Live Show News: ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਨੇ ਆਪਣੀ ਗਾਇਕੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗੈਰੀ ਸੰਧੂ ਦੇ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਬਹੁਤ ਸਾਰੇ ਪ੍ਰਸ਼ੰਸਕ ਹਨ। ਅਜਿਹੇ 'ਚ ਉਹ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਨਜ਼ਰ ਆਉਂਦੇ ਹਨ।
ਇਸ ਦੌਰਾਨ ਕਲਾਕਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਬਹੁਤ ਦੁਖੀ ਹਨ। ਦਰਅਸਲ, ਹਾਲ ਹੀ 'ਚ ਆਸਟ੍ਰੇਲੀਆ 'ਚ ਲਾਈਵ ਸ਼ੋਅ ਦੌਰਾਨ ਹੋਈ ਤਕਰਾਰ ਤੋਂ ਬਾਅਦ ਗੈਰੀ ਸੰਧੂ 'ਤੇ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ: Diljit Dosanjh: 'ਮੈਂ ਜ਼ਿੰਦਗੀ 'ਚ ਨਹੀਂ ਗਾਵਾਂਗਾ..' ਭਾਰਤ 'ਚ ਸ਼ਰਾਬ 'ਤੇ ਪਾਬੰਦੀ ਨੂੰ ਲੈ ਕੇ ਦਿਲਜੀਤ ਦੋਸਾਂਝ ਦੀ ਖੁੱਲ੍ਹੀ ਚੁਣੌਤੀ
ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਪੰਜਾਬੀ ਗਾਇਕ ਗੈਰੀ ਸੰਧੂ 'ਤੇ ਆਸਟ੍ਰੇਲੀਆ 'ਚ ਇਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਕੀਤਾ ਗਿਆ। ਇਹ ਹਮਲਾ ਸੰਧੂ ਦੇ ਸ਼ੋਅ 'ਚ ਆਏ ਇਕ ਪ੍ਰਸ਼ੰਸਕ ਨੇ ਕੀਤਾ। ਮੁਲਜ਼ਮਾਂ ਨੇ ਸੰਧੂ ਦਾ ਸਟੇਜ 'ਤੇ ਗਲਾ ਫੜ ਲਿਆ ਸੀ। ਹਾਲਾਂਕਿ ਮੌਕੇ 'ਤੇ ਮੌਜੂਦ ਸੰਧੂ ਦੀ ਸੁਰੱਖਿਆ ਅਤੇ ਪੁਲਿਸ ਨੇ ਕਿਸੇ ਤਰ੍ਹਾਂ ਉਕਤ ਨੌਜਵਾਨ ਨੂੰ ਫੜ ਕੇ ਜ਼ਮੀਨ 'ਤੇ ਲਿਟਾ ਦਿੱਤਾ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦੇਈਏ ਕਿ ਗੈਰੀ ਸੰਧੂ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੌਰੇ 'ਤੇ ਹਨ। ਇਸ ਦੌਰਾਨ ਉਸ 'ਤੇ ਇਹ ਹਮਲਾ ਕੀਤਾ ਗਿਆ। ਹਾਲਾਂਕਿ, ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਹਮਲਾ ਹੈ ਜਾਂ ਪ੍ਰਸ਼ੰਸਕਾਂ ਨੂੰ ਗਲੇ ਲਗਾਉਣ ਦੀ ਕੋਸ਼ਿਸ਼ ਹੈ।
ਹਮਲੇ ਤੋਂ ਪਹਿਲਾਂ
ਮਿਲੀ ਜਾਣਕਾਰੀ ਦੇ ਅਨੁਸਾਰ ਹਾਲਾਂਕਿ ਉਕਤ ਹਮਲੇ ਤੋਂ ਪਹਿਲਾਂ ਗੈਰੀ ਸੰਧੂ ਨੇ ਉਸ ਨੂੰ ਇਸ਼ਾਰਿਆਂ ਰਾਹੀਂ ਗਾਲ੍ਹਾਂ ਕੱਢੀਆਂ ਸਨ। ਜਿਸ ਤੋਂ ਬਾਅਦ ਇਹ ਹਮਲਾ ਕੀਤਾ ਗਿਆ। ਕੁਝ ਸੋਸ਼ਲ ਮੀਡੀਆ ਪ੍ਰਭਾਵਕਾਂ ਦੁਆਰਾ ਸ਼ੇਅਰ ਕੀਤੀਆਂ ਗਈਆਂ ਵੀਡੀਓਜ਼ ਵਿੱਚ, ਇੱਕ ਵਿਅਕਤੀ ਸੰਧੂ ਨੂੰ ਗਰਦਨ ਨਾਲ ਫੜਦਾ ਦਿਖਾਈ ਦੇ ਰਿਹਾ ਹੈ।
ਨਿਊ ਸਾਊਥ ਵੇਲਜ਼ ਪੁਲਿਸ ਮੌਕੇ 'ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇੰਟਰਨੈੱਟ 'ਤੇ ਅਜਿਹੇ ਕਈ ਵੀਡੀਓ ਵਾਇਰਲ ਹੋ ਰਹੇ ਹਨ ਪਰ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ।