Jasmine Sandlas Threats: ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਇੱਕ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
Trending Photos
Jasmine Sandlas Threats: ਭਾਰਤੀ ਮੂਲ ਦੀ ਅੰਤਰਰਾਸ਼ਟਰੀ ਪੰਜਾਬੀ ਗਾਇਕਾ ਤੇ ਅਮਰੀਕਾ 'ਚ ਰਹਿ ਰਹੀ ਜੈਸਮੀਨ ਸੈਂਡਲਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਇੱਕ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਿਵੇਂ ਹੀ ਉਹ ਦਿੱਲੀ ਏਅਰਪੋਰਟ 'ਤੇ ਪਹੁੰਚੀ ਤਾਂ ਉਸ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਉਸ ਦਾ ਇੱਕ ਲਾਈਵ ਪ੍ਰੋਗਰਾਮ ਹੈ।
ਲਾਰੈਂਸ ਬਿਸ਼ਨੋਈ ਦੇ ਨਾਂ ਉਤੇ ਧਮਕਾਉਣ ਵਾਲੇ ਨੇ ਕਿਹਾ ਕਿ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਉਸ ਦੀ ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਵੇਗਾ। ਧਮਕੀ ਭਰੇ ਫੋਨ ਆਉਣ ਤੋਂ ਬਾਅਦ ਜੈਸਮੀਨ ਸੈਂਡਲਸ ਨੂੰ ਦਿੱਲੀ ਦੇ ਪੰਜ ਸਿਤਾਰਾ ਵਿੱਚ ਰੁਕਵਾਇਆ ਗਿਆ ਹੈ ਅਤੇ ਸੁਰੱਖਿਆ ਪ੍ਰਬੰਧ ਵੀ ਪੁਖ਼ਤਾ ਕਰ ਦਿੱਤੇ ਗਏ ਹਨ। ਦਿੱਲੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਅਮਰੀਕਾ ਸਿੰਗਰ ਨੂੰ ਧਮਕੀ ਭਰੇ ਫੋਨ ਕਾਲ 'ਚ ਕਿਹਾ ਗਿਆ ਹੈ ਕਿ ਉਹ ਉਸ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਮਾਰ ਦੇਣਗੇ। ਧਮਕੀ ਭਰੇ ਫ਼ੋਨ ਕਾਲ ਤੋਂ ਬਾਅਦ ਲੇਡੀ ਸਿੰਗਰ ਦਿੱਲੀ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਠਹਿਰੀ ਹੋਈ ਹੈ। ਉਥੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫਿਲਹਾਲ ਲੇਡੀ ਸਿੰਗਰ ਨੂੰ ਵੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਖੁਫੀਆ ਵਿਭਾਗ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Raghav Chadha News: ਸਰਕਾਰੀ ਬੰਗਲੇ 'ਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਰਾਘਵ ਚੱਢਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨੇ
ਇਸ ਤੋਂ ਪਹਿਲਾਂ ਜਾਂਚ 'ਚ ਸਾਹਮਣੇ ਆਇਆ ਸੀ ਕਿ ਲਾਰੈਂਸ ਬਿਸ਼ਨੋਈ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਸਮੇਤ ਕਈ ਵੱਡੇ ਲੋਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਲਾਰੈਂਸ ਗੈਂਗ ਸਲਮਾਨ ਖਾਨ ਨੂੰ ਮਾਰਨ ਵਿੱਚ ਤਿੰਨ ਵਾਰ ਅਸਫਲ ਰਿਹਾ ਹੈ। ਦਿੱਲੀ ਪੁਲਿਸ ਅਤੇ NIA ਦੋਸ਼ੀ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰ ਰਹੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਸਮੇਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿੱਚ ਅਹਿਮਦਾਬਾਦ ਜੇਲ੍ਹ ਵਿੱਚ ਹੈ, ਜਿਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਕਰ ਰਹੀ ਹੈ। ਬਿਸ਼ਨੋਈ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੀ ਮੁਲਜ਼ਮ ਹੈ।
ਉਹ ਹਾਲ ਹੀ ਵਿਚ ਉਸ ਸਮੇਂ ਫਿਰ ਸੁਰਖੀਆਂ ਵਿਚ ਆਇਆ ਜਦੋਂ ਉਸ ਨੇ ਕੈਨੇਡਾ ਵਿਚ ਖਾਲਿਸਤਾਨੀ ਅੱਤਵਾਦੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਸੁਖਦੂਲ, ਜਿਸ ਨੂੰ ਸੁੱਖਾ ਦੁੱਨੇਕੇ ਵਜੋਂ ਵੀ ਜਾਣਿਆ ਜਾਂਦਾ ਹੈ, ਕੈਨੇਡਾ ਵਿੱਚ ਅੰਤਰ-ਗੈਂਗ ਹਿੰਸਾ ਵਿੱਚ ਮਾਰਿਆ ਗਿਆ ਸੀ। ਉਹ ਪਹਿਲਾਂ ਵੀ ਕਈ ਵਾਰ ਸਲਮਾਨ ਖਾਨ ਨੂੰ ਧਮਕੀਆਂ ਦੇ ਚੁੱਕੇ ਹਨ। 2018 ਵਿੱਚ, ਜਦੋਂ ਕਾਲੇ ਹਿਰਨ ਦੇ ਸ਼ਿਕਾਰ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ, ਲਾਰੈਂਸ ਬਿਸ਼ਨੋਈ ਨੇ ਕਿਹਾ ਸੀ ਕਿ ਸਲਮਾਨ ਖਾਨ ਨੇ ਕਾਲੇ ਹਿਰਨ ਦਾ ਸ਼ਿਕਾਰ ਕਰਕੇ ਬਿਸ਼ਨੋਈਆਂ, ਇੱਕ ਸੰਪਰਦਾ ਜੋ ਆਪਣੇ ਸਿਧਾਂਤਾਂ ਵਿੱਚ ਜਾਨਵਰਾਂ ਲਈ ਪਿਆਰ ਰੱਖਦਾ ਹੈ, ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਇਹ ਵੀ ਪੜ੍ਹੋ : Canada News: ਕੈਨੇਡਾ ਵਿੱਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਭਾਰਤੀ ਟਰੇਨੀ ਪਾਇਲਟਾਂ ਸਣੇ ਤਿੰਨ ਦੀ ਮੌਤ