Gadar-2 News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਨੀ ਦਿਓਲ ਦੀ ਫਿਲਮ ਗਦਰ ਦੇ ਇੱਕ ਫਿਲਮਾਏ ਗਏ ਦ੍ਰਿਸ਼ ਨੂੰ ਲੈ ਕੇ ਸਖ਼ਤ ਇਤਰਾਜ ਜ਼ਾਹਿਰ ਕੀਤਾ ਹੈ।
Trending Photos
Gadar-2 News: ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਦਾ ਵਿਵਾਦਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਸੰਨੀ ਦਿਓਲ ਤੇ ਅਮੀਸ਼ਾ ਪਟੇਲ ਲੰਬੇ ਸਮੇਂ ਤੋਂ ਗਦਰ: ਏਕ ਪ੍ਰੇਮ ਕਥਾ ਦੇ ਸੀਕਵਲ ਲਈ ਸੁਰਖੀਆਂ ਵਿੱਚ ਹਨ। ਲਗਪਗ 22 ਸਾਲਾਂ ਬਾਅਦ ਇੱਕ ਵਾਰ ਫਿਰ ਤਾਰਾ ਸਿੰਘ ਅਤੇ ਸਕੀਨਾ ਦੋਵੇਂ ਪਰਦੇ ਉਤੇ ਆਪਣੀ ਅਦਾਕਾਰੀ ਦਿਖਾਉਣ ਜਾ ਰਹੇ ਹਨ।
ਫਿਲਮ ਗਦਰ-2 ਦੇ ਇੱਕ ਗਾਣੇ ਦੀ ਸ਼ੂਟਿੰਗ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ ਜ਼ਾਹਿਰ ਕੀਤਾ ਹੈ। ਗੀਤ ਦੀ ਸ਼ੂਟਿੰਗ ਗੁਰਦੁਆਰਾ ਸਾਹਿਬ ਵਿੱਚ ਕੀਤੀ ਗਈ ਹੈ। ਵੀਡੀਓ ਵਿੱਚ ਸੰਨੀ ਦਿਓਲ ਤੇ ਅਮੀਸ਼ ਪਟੇਲ ਰੋਮਾਂਟਿਕ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਫਿਲਮ ਦਾ ਕੋਈ ਰੋਮਾਂਟਿਕ ਗੀਤ ਸ਼ੂਟ ਕੀਤਾ ਜਾ ਰਿਹਾ ਹੈ। ਵੀਡੀਓ ਵਿੱਚ ਹੋਰ ਲੋਕ ਵੀ ਦਿਖਾਈ ਦੇ ਰਹੇ ਹਨ। ਕਾਬਿਲੇਗੌਰ ਹੈ ਕਿ ਇਸ ਫਿਲਮ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸੁਕਤਾ ਹੈ।
ਸ਼ੂਟਿੰਗ ਲਈ ਚੁਣੀ ਗਈ ਜਗ੍ਹਾ ਤੇ ਗੱਤਕਾ ਨੂੰ ਲੈ ਕੇ ਫਿਲਮਾਏ ਗਏ ਦ੍ਰਿਸ਼ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ ਪ੍ਰਗਟਾਇਆ ਹੈ। ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇਸ ਦੀ ਸਖਤ ਅਲੋਚਨਾ ਕੀਤੀ ਹੈ। ਸੋਸ਼ਲ ਮੀਡੀਆ ਉਤੇ ਲੀਕ ਹੋਏ ਇੱਕ ਵੀਡੀਓ ਉਪਰ ਉਨ੍ਹਾਂ ਕਿਹਾ ਕਿ ਗਦਰ-2 ਦੇ ਇੱਕ ਗਾਣੇ ਦੀ ਸ਼ੂਟਿੰਗ ਵਿੱਚ ਗੁਰਦੁਆਰਾ ਸਾਹਿਬ ਦਾ ਵੈਨਿਊ ਦਿਖਾਇਆ ਗਿਆ ਹੈ। ਨਾਲ ਹੀ ਸ਼ੂਟਿੰਗ ਦੌਰਾਨ ਕੁਝ ਸਿੰਘਾਂ ਵੱਲੋਂ ਗੱਤਕਾ ਦਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਤੇ ਦੋਵੇਂ ਅਦਾਕਾਰਾਂ ਉਪਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab News: ਹੁਸ਼ਿਆਰਪੁਰ ਦੇ ਖੇਤਾਂ 'ਚੋਂ ਮਿਲਿਆ ਬੰਬ! ਪੁਲਿਸ ਨੇ ਇਲਾਕੇ ਨੂੰ ਕੀਤਾ ਸੀਲ
ਗਰੇਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਇਸ ਤਰ੍ਹਾਂ ਦੇ ਇਤਰਾਜਯੋਗ ਦ੍ਰਿਸ਼ ਫਿਲਮਾਉਣ ਉਤੇ ਕਮੇਟੀ ਨੂੰ ਸਖ਼ਤ ਇਤਰਾਜ ਹੈ। ਸੰਨੀ ਦਿਓਲ ਨੂੰ ਸਮਝਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬ ਅਜਿਹੀਆਂ ਚੀਜ਼ਾਂ ਲਈ ਨਹੀਂ ਹਨ। ਇਸ ਨਾਲ ਹੀ ਜਿਹੜੇ ਸਿੰਘ ਗੱਤਕਾ ਕਰ ਰਹੇ ਹਨ, ਉਨ੍ਹਾਂ ਉਤੇ ਵੀ ਕਮੇਟੀ ਨੂੰ ਸਖ਼ਤ ਇਤਰਾਜ ਹੈ। ਉਨ੍ਹਾਂ ਕਿਹਾ ਕਿ ਇਹ ਜਿਹੜੀਆਂ ਫੋਟੋਆਂ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀਆਂ ਹਨ, ਉਹ ਸਿੱਖ ਕੌਮ ਲਈ ਸ਼ਰਮਨਾਕ ਹਨ। ਇਸ ਗੱਲ ਲਈ ਸੰਨੀ ਦਿਓਲ ਸਿੱਧੇ ਤੌਰ ਉਤੇ ਦੋਸ਼ੀ ਪਾਏ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਮੋਗਾ ਨਗਰ ਨਿਗਮ ਦੀ ਕਾਂਗਰਸੀ ਮੇਅਰ ਨਿਤੀਕਾ ਭਲਾ ਨੂੰ ਉਨ੍ਹਾਂ ਦੀ ਕੁਰਸੀ ਤੋਂ ਹਟਾਉਣ ਦੀ ਤਿਆਰੀ