Navjot Singh Sidhu Release News: ਸਾਬਕਾ ਮੰਤਰੀ ਨਵਜੋਤ ਸਿੱਧੂ ਜੇਲ੍ਹ 'ਚੋਂ ਹੋਏ ਰਿਹਾਅ, ਸਮਰਥਕਾਂ ਨੇ ਕੀਤਾ ਨਿੱਘਾ ਸਵਾਗਤ
Advertisement
Article Detail0/zeephh/zeephh1635558

Navjot Singh Sidhu Release News: ਸਾਬਕਾ ਮੰਤਰੀ ਨਵਜੋਤ ਸਿੱਧੂ ਜੇਲ੍ਹ 'ਚੋਂ ਹੋਏ ਰਿਹਾਅ, ਸਮਰਥਕਾਂ ਨੇ ਕੀਤਾ ਨਿੱਘਾ ਸਵਾਗਤ

Navjot Singh Sidhu Release News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਲਗਭਗ 10 ਮਹੀਨੇ ਬਾਅਦ ਸ਼ਨਿੱਚਰਵਾਰ ਨੂੰ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

Navjot Singh Sidhu Release News: ਸਾਬਕਾ ਮੰਤਰੀ ਨਵਜੋਤ ਸਿੱਧੂ ਜੇਲ੍ਹ 'ਚੋਂ ਹੋਏ ਰਿਹਾਅ, ਸਮਰਥਕਾਂ ਨੇ ਕੀਤਾ ਨਿੱਘਾ ਸਵਾਗਤ

Navjot Singh Release News: ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨਿੱਚਰਵਾਰ ਨੂੰ ਜੇਲ੍ਹ 'ਚੋਂ ਰਿਹਾਅ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਮਰਥਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਿੱਧੂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਕ੍ਰਿਕਟਰ ਤੋਂ ਸਿਆਸਤਦਾਨ ਬਣੇ  ਨਵਜੋਤ ਸਿੰਘ ਸਿੱਧੂ 'ਰੋਡ ਰੇਜ' ਮਾਮਲੇ ਵਿੱਚ ਕਰੀਬ 10 ਮਹੀਨੇ ਦੀ ਜੇਲ੍ਹ ਕੱਟਣ ਤੋਂ ਬਾਅਦ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਹੋਏ।

ਪੰਜਾਬ ਦੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਕੈਬਨਿਟ ਨੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਹੁਕਮਾਂ ਮਗਰੋਂ ਜੇਲ੍ਹ ਪ੍ਰਸ਼ਾਸਨ ਨੇ ਆਪਣੀ ਪ੍ਰਕਿਰਿਆ ਪੂਰੀ ਕਰਕੇ ਸਿੱਧੂ ਨੂੰ ਰਿਹਾਅ ਕਰ ਦਿੱਤਾ। ਸਿੱਧੂ ਨੂੰ ਸਜ਼ਾ ਪੂਰੀ ਹੋਣ ਤੋਂ ਲਗਭਗ 48 ਦਿਨ ਪਹਿਲਾਂ ਰਿਹਾਅ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ ਅੱਜ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਦੀ ਅਗਵਾਈ 'ਚ  ਸਵਾਗਤੀ ਪ੍ਰੋਗਰਾਮ ਹੋ ਰਹੇ ਹਨ। ਗੌਰਤਲਬ ਹੈ ਕਿ ਬੀਤੀ ਕੱਲ੍ਹ ਵੀ ਜੇਲ੍ਹ 'ਚ ਲਾਲ ਸਿੰਘ ਨੇ ਨਵਜੋਤ ਸਿੰਘ ਸਿੱਧੂ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਇਸ ਮੌਕੇ ਉਨ੍ਹਾਂ ਦੇ ਸੁਆਗਤ ਲਈ ਉਨ੍ਹਾਂ ਦੇ ਸਮਰਥਕਾਂ ਵੱਲੋਂ ਜੇਲ੍ਹ ਰੋਡ 'ਤੇ ਹੋਰਡਿੰਗ ਲਗਾਏ ਗਏ ਹਨ। ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਬੀਤੇ ਦਿਨੀਂ ਆਪ੍ਰੇਸ਼ਨ ਮਗਰੋਂ ਘਰ ਪਰਤੀ ਹੈ ਜੋ ਕਿ ਅਜੇ ਅਰਾਮ ਉਤੇ ਹਨ।

ਇਹ ਵੀ ਪੜ੍ਹੋ : Punjab news: ਫਿਰੋਜ਼ਪੁਰ 'ਚ ਵਾਪਰਿਆ ਵੱਡਾ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਪਿਛਲੇ ਸਾਲ 20 ਮਈ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਧੂ ਨੇ ਪਟਿਆਲਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਹ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਲਗਭਗ 10 ਮਹੀਨੇ ਰਹੇ। ਮਈ 2022 ਵਿੱਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 'ਰੋਡ ਰੇਜ' ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਕਾਬਿਲੇਗੌਰ ਹੈ ਨਵਜੋਤ ਸਿੰਘ ਸਿੱਧੂ ਨੂੰ ਪਹਿਲਾਂ 26 ਜਨਵਰੀ ਨੂੰ ਰਿਹਾਅ ਕਰਨ ਦੀ ਗੱਲ ਸਾਹਮਣੇ ਆਈ ਸੀ ਪਰ ਬਾਅਦ ਵਿੱਚ ਪੰਜਾਬ ਸਰਕਾਰ ਨੇ ਸਿੱਧੂ (Navjot Singh Sidhu) ਨੂੰ ਕੋਈ ਵੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਸ ਦੀ ਰਿਹਾਈ ਟਾਲ ਦਿੱਤੀ ਗਈ ਸੀ।

ਇਹ ਵੀ ਪੜ੍ਹੋ : Liquor Rates Increased News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡਾ ਝਟਕਾ, ਪੰਜਾਬ 'ਚ ਅੱਜ ਤੋਂ ਮਹਿੰਗੀ ਹੋਵੇਗੀ ਸ਼ਰਾਬ

Trending news