Punjab News: ਗਰਮੀ ਤੇ ਬਿਜਲੀ ਦੀ ਬਚਤ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਸੀ, ਜਿਸ ਦੇ ਵੀਰਵਾਰ ਨੂੰ ਰਸਮੀ ਹੁਕਮ ਜਾਰੀ ਕਰ ਦਿੱਤੇ ਹਨ।
Trending Photos
Punjab News: ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਬਾਰੇ ਜਿਹੜਾ ਫ਼ੈਸਲਾ ਲਿਆ ਗਿਆ ਸੀ, ਦੇ ਹੁਣ ਰਸਮੀ ਹੁਕਮ ਹੁਣ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਮੁਤਾਬਕ ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਹੁਣ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਿਆ ਕਰਨਗੇ। ਪੰਜਾਬ ਸਕੱਤਰੇਤ ਦੇ ਦਫ਼ਤਰ ਦਾ ਸਮਾਂ ਵੀ ਇਹੋ ਹੋਵੇਗਾ। ਇਹ ਹੁਕਮ 2 ਮਈ ਤੱਕ 15 ਜੁਲਾਈ ਤੱਕ ਲਾਗੂ ਰਹਿਣਗੇ। ਜਾਰੀ ਹੁਕਮ ਵਿਚ ਬਕਾਇਦਾ ਤੌਰ ਉਤੇ ਲਿਖਿਆ ਗਿਆ ਹੈ ਕਿ, ਇਹ ਫ਼ੈਸਲਾ ਬਿਜਲੀ ਦੀ ਬੱਚਤ ਲਈ ਕੀਤਾ ਜਾ ਰਿਹਾ ਹੈ।
ਸੀਐਮ ਮਾਨ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਸੀ ਕਿ ਦੇਸ਼ 'ਚ ਪਹਿਲੀ ਵਾਰ ਕੋਈ ਸੂਬਾ ਇਹ ਤਜਰਬਾ ਕਰ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਨਵੇਂ ਫਾਰਮੂਲੇ ਨਾਲ ਪੀਕ ਸੀਜ਼ਨ 'ਚ ਬਿਜਲੀ ਦੀ ਬਚਤ ਹੋਵੇਗੀ। ਪੀਐਸਪੀਸੀਐਲ ਦਾ ਪੀਕ ਲੋਡ ਦੁਪਹਿਰ 1.30 ਤੱਕ ਰਹਿੰਦਾ ਹੈ। ਪੀਕ ਲੋਡ ਤੋਂ 300 ਤੋਂ 350 ਤੱਕ ਮੈਗਾਵਾਟ ਤੱਕ ਲੋਡ ਘੱਟ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਇਹ ਫਾਰਮੂਲਾ ਵਿਦੇਸ਼ਾਂ ਵਿੱਚ ਵੀ ਅਪਣਾਇਆ ਜਾਂਦਾ ਹੈ। ਇਹ ਫੈਸਲਾ ਲੈਣ ਤੋਂ ਪਹਿਲਾਂ ਮੁਲਾਜ਼ਮਾਂ ਤੋਂ ਵੀ ਰਾਇ ਲਈ ਗਈ ਸੀ।
ਉਨ੍ਹਾਂ ਕਿਹਾ ਸੀ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾ ਗਰਮੀ ਹੋਣ ਸਰਕਾਰੀ ਦਫ਼ਤਰਾਂ 'ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ। ਇਸ ਦੇ ਨਾਲ ਹੀ ਬਿਜਲੀ ਬੋਰਡ ਨੇ ਦੱਸਿਆ ਕਿ ਬਿਜਲੀ ਬੋਰਡ ਦਾ ਜ਼ਿਆਦਾ ਲੋਡ 2 ਵਜੇ ਤੋਂ 5 ਵਜੇ ਤੱਕ ਪੀਕ ਉਤੇ ਹੁੰਦਾ ਹੈ, ਇਸ ਲਈ ਜੇ ਸਰਕਾਰੀ ਦਫ਼ਤਰ 2 ਵਜੇ ਬੰਦ ਹੋ ਜਾਣਗੇ ਤਾਂ ਇਸ ਨਾਲ ਬਿਜਲੀ ਬੋਰਡ ਉਪਰ ਵੀ ਜ਼ਿਆਦਾ ਬੋਝ ਨਹੀਂ ਪਵੇਗਾ।
ਇਹ ਵੀ ਪੜ੍ਹੋ : Punjab News: ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਆਪਣੇ ਵਾਲ ਕੀਤੇ ਦਾਨ, ਪਿਛਲੇ ਮਹੀਨੇ ਹੋਈ ਸੀ ਕੈਂਸਰ ਦੀ ਸਰਜਰੀ
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਨਵਾਂ ਸਮਾਂ-ਸਾਰਣੀ ਇਹ ਵੀ ਯਕੀਨੀ ਬਣਾਏਗਾ ਕਿ ਲੋਕ ਵੱਧ ਤੋਂ ਵੱਧ ਸੂਰਜ ਦੀ ਰੌਸ਼ਨੀ ਦੀ ਵਰਤੋਂ ਕਰ ਸਕਣਗੇ। ਕਈ ਦੇਸ਼ਾਂ ਵਿੱਚ ਲੋਕ ਮੌਸਮ ਦੇ ਅਨੁਕੂਲ ਆਪਣੀਆਂ ਘੜੀਆਂ ਐਡਜਸਟ ਕਰਦੇ ਹਨ ਤਾਂ ਜੋ ਉਹ ਧੁੱਪ ਦੀ ਵੱਧ ਤੋਂ ਵੱਧ ਵਰਤੋਂ ਕਰ ਸਕਣ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਹੋਰ ਨਾਗਰਿਕ ਹਿੱਤ ਫੈਸਲੇ ਲਵੇਗੀ।
ਇਹ ਵੀ ਪੜ੍ਹੋ : Amritpal Singh News : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ, ਪੁੱਛਗਿੱਛ ਸ਼ੁਰੂ