Earthquake Today: ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਬਹੁਤ ਜ਼ਬਰਦਸਤ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7.2 ਮਾਪੀ ਗਈ।
Trending Photos
Earthquake Today: ਚੀਨ-ਕਿਰਗਿਸਤਾਨ ਸਰਹੱਦ 'ਤੇ ਸੋਮਵਾਰ ਦੀ ਰਾਤ 11.39 ਵਜੇ 7.2 ਤੀਬਰਤਾ ਦਾ ਭੂਚਾਲ ਆਇਆ। ਚੀਨ ਵਿੱਚ ਆਏ ਭੂਚਾਲ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ-ਐੱਨਸੀਆਰ 'ਚ ਲੋਕਾਂ ਨੇ ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ। ਘਬਰਾਏ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਖੁੱਲ੍ਹੇ ਇਲਾਕਿਆਂ ਵਿਚ ਪਹੁੰਚ ਗਏ।
ਭੂਚਾਲ ਦਾ ਕੇਂਦਰ ਦੱਖਣੀ ਸ਼ਿਨਜਿਆਂਗ ਵਿੱਚ ਜ਼ਮੀਨ ਤੋਂ 22 ਕਿਲੋਮੀਟਰ ਹੇਠਾਂ ਸੀ। ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਭੂਚਾਲ ਨਾਲ ਕਈ ਇਮਾਰਤਾਂ ਢਹਿ ਗਈਆਂ ਹਨ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਭੂਚਾਲ ਤੋਂ ਬਾਅਦ 40 ਝਟਕੇ ਵੀ ਦਰਜ ਕੀਤੇ ਗਏ ਹਨ। ਭੂਚਾਲ ਦਾ ਸਭ ਤੋਂ ਵੱਧ ਅਸਰ ਉਰੂਮਕੀ, ਕੋਰਲਾ, ਕਸ਼ਗਰ, ਯਿਨਿੰਗ ਵਿੱਚ ਮਹਿਸੂਸ ਕੀਤਾ ਗਿਆ। ਚੀਨ ਦੇ ਸ਼ਿਨਜਿਆਂਗ ਰੇਲਵੇ ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 27 ਟਰੇਨਾਂ ਦੇ ਸੰਚਾਲਨ ਨੂੰ ਰੋਕਣਾ ਪਿਆ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਧੁੰਦ ਦੇ ਨਾਲ ਹੀ ਅੱਜ ਦਿਨ ਭਰ ਸੀਤ ਲਹਿਰ ਦਾ ਅਲਰਟ! ਬਠਿੰਡਾ ਸਭ ਤੋਂ ਠੰਢਾ
ਵੱਖ-ਵੱਖ ਥਾਵਾਂ 'ਤੇ ਫਸੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਰਮਚਾਰੀਆਂ ਦੀਆਂ ਟੀਮਾਂ ਨੂੰ ਰਵਾਨਾ ਕੀਤਾ ਗਿਆ ਹੈ। ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸੋਮਵਾਰ ਰਾਤ ਕਰੀਬ 11.40 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7.2 ਮਾਪੀ ਗਈ ਹੈ।
ਰਾਸ਼ਟਰੀ ਭੂਚਾਲ ਕੇਂਦਰ ਨੇ ਕਿਹਾ ਕਿ ਇਸ ਦਾ ਕੇਂਦਰ ਚੀਨ ਦੇ ਦੱਖਣੀ ਸ਼ਿਨਜਿਆਂਗ ਖੇਤਰ 'ਚ 80 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਨ੍ਹਾਂ ਝਟਕਿਆਂ ਨੇ ਲੋਕਾਂ ਦੀ ਨੀਂਦ ਖਰਾਬ ਕਰ ਦਿੱਤੀ। ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਬਿਸਤਰੇ ਹਿੱਲਦੇ ਮਹਿਸੂਸ ਹੋਏ। ਦਿੱਲੀ-ਐਨਸੀਆਰ ਵਿੱਚ ਹਾਲ ਹੀ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਨਾਲ ਲੋਕਾਂ ਦੀ ਚਿੰਤਾ ਵਧ ਗਈ ਹੈ। ਭੂਚਾਲ ਦੇ ਝਟਕੇ ਸਰਹੱਦ ਪਾਰ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ: Ludhiana Raid News: ਹੋ ਜਾਓ ਸਾਵਧਾਨ! ਨਜਾਇਜ਼ ਤੌਰ 'ਤੇ ਸਕੈਨ ਸੈਂਟਰ ਚਲਾਉਣ ਵਾਲਿਆਂ 'ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ