Punjab News: ਮ੍ਰਿਤਕ ਨੌਜਵਾਨ ਦੇ ਪਿਤਾ ਨੇ ਜਾਣਕਾਰੀ ਦਿੰਦੀਆਂ ਦੱਸਿਆ ਹੈ ਕਿ ਕਿ 2015 ਦੇ ਵਿੱਚ ਜ਼ਮੀਨ ਵੇਚ ਕੇ ਉਹਨਾਂ ਵੱਲੋਂ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ ਤੇ ਪਿਛਲੇ ਤਿੰਨ ਸਾਲਾਂ ਤੋਂ ਉਸਦੀ ਪੀ ਆਰ ਵੀ ਹੋ ਚੁੱਕੀ ਸੀ।
Trending Photos
Canada Road Accident News: ਵਿਦੇਸ਼ ਵਿੱਚ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਆਏ ਦਿਨ ਸਾਹਮਣੇ ਆ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਫਾਜ਼ਿਲਕਾ ਦੇ ਪਿੰਡ ਆਵਾ ਦੇ ਨੌਜਵਾਨ ਦੀ ਕੈਨੇਡਾ ਦੇ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਤੋਂ ਬਾਅਦ ਇਸ ਦੀ ਸੂਚਨਾ ਫਾਜ਼ਿਲਕਾ ਦੇ ਪਿੰਡ ਆਵਾ ਵਿਖੇ ਪਰਿਵਾਰਕ ਮੈਂਬਰਾਂ ਤੱਕ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਨੌਜਵਾਨ ਦਾ ਨਾਮ ਦਿਲਪ੍ਰੀਤ ਸਿੰਘ ਸੀ, ਜਿਸਦੀ ਉਮਰ ਕਰੀਬ 26 ਸਾਲ ਸੀ ਤੇ ਜੋ ਸਟੱਡੀ ਵੀਜੇ ਤੇ ਕੈਨੇਡਾ ਗਿਆ ਸੀ।
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਜਾਣਕਾਰੀ ਦਿੰਦੀਆਂ ਦੱਸਿਆ ਹੈ ਕਿ ਕਿ 2015 ਦੇ ਵਿੱਚ ਜ਼ਮੀਨ ਵੇਚ ਕੇ ਉਹਨਾਂ ਵੱਲੋਂ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ ਤੇ ਪਿਛਲੇ ਤਿੰਨ ਸਾਲਾਂ ਤੋਂ ਉਸਦੀ ਪੀ ਆਰ ਵੀ ਹੋ ਚੁੱਕੀ ਸੀ। ਜੋ ਪਹਿਲਾਂ ਓਥੇ ਮਿਸਤਰੀ ਦਾ ਕੰਮ ਕਰਦਾ ਸੀ ਤੇ ਹੁਣ ਉੱਥੇ ਕੈਬ ਚਲਾਉਂਦਾ ਸੀ। ਤਾਂ ਇਸ ਦੌਰਾਨ ਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਦੀ ਗੱਡੀ ਵਿੱਚ ਟੱਕਰ ਮਾਰੀ ਹੈ। ਇਸ ਸੜਕ ਹਾਦਸੇ ਦੌਰਾਨ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਾਰੇ ਸੁਪਨੇ ਟੁੱਟ ਗਏ ਨੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ; Sidhu Moosewala Murder Case: ਲਾਰੈਂਸ ਬਿਸ਼ਨੋਈ ਦੇ ਭਤੀਜੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਘਰ ਪਹੁੰਚੇ ਲੋਕ, ਸ਼ਰਧਾਂਜਲੀ ਕੀਤੀ ਭੇਂਟ
ਹੁਣ ਸਰਕਾਰਾਂ ਤੋਂ ਅਪੀਲ ਕੀਤੀ ਜਾ ਰਹੀ ਹੈ। ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਉਹਨਾਂ ਦੇ ਹਵਾਲੇ ਕੀਤੀ ਜਾਵੇ ਕਿਉਂਕਿ ਮ੍ਰਿਤਕ ਦੇ ਪਿਤਾ ਦੇ ਮੁਤਾਬਿਕ ਉਸਦੇ ਦੋ ਲੜਕਿਆ ਦਾ ਵੀਜ਼ਾ ਨਹੀਂ ਹੈ ਤੇ ਉਹਨਾਂ ਵੱਲੋਂ ਵੀਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਪਣੇ ਬੇਟੇ ਦੀ ਮ੍ਰਿਤਕ ਦੇ ਤੱਕ ਪਹੁੰਚ ਸਕਣ। ਦਿਲਪ੍ਰੀਤ ਸਿੰਘ ਜੋ ਕਿ ਕੈਨੇਡਾ ਦੇ ਵਿੱਚ ਕੰਮ ਕਰਕੇ ਪਿੱਛੇ ਪੰਜਾਬ ਦੇ ਫਾਜ਼ਿਲਕਾ ਵਿੱਚ ਬੈਠੇ ਆਪਣੇ ਪਰਿਵਾਰ ਦੀ ਦੇਖਭਾਲ ਕਰ ਰਿਹਾ ਸੀ ਤੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ। ਮ੍ਰਿਤਕ ਦੀ ਮਾਂ ਦਾ ਰੋ- ਰੋ ਬੁਰਾ ਹਾਲ ਹੈ। ਮਾਂ ਅੱਜ ਵੀ ਆਪਣੇ ਪੁੱਤਰ ਦਾ ਇੰਤਜ਼ਾਰ ਕਰ ਰਹੀ ਤੇ ਲੋਕਾਂ ਨੂੰ ਇਸ ਗੱਲ ਦੀ ਨਸੀਹਤ ਦਿੱਤੀ ਜਾ ਰਹੀ ਹੈ ਕਿ ਆਪਣੇ ਬੱਚੇ ਬਾਹਰ ਨਾ ਭੇਜੋ।
ਇਹ ਵੀ ਪੜ੍ਹੋ; Ferozepur News: ਸਤਲੁਜ ਦਰਿਆ 'ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਹੋਈ ਮੌਤ
(ਸੁਨੀਲ ਨਾਗਪਾਲ ਦੀ ਰਿਪੋਰਟ)