Rahul Gandhi disqualified MP News: ਦੇਸ਼ ਦੀ ਸਿਆਸਤ ਵਿੱਚ ਸ਼ੁੱਕਰਵਾਰ ਨੂੰ ਵੱਡਾ ਉਲਟਫੇਰ ਦੇਖਿਆ ਗਿਆ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਾਰਿਜ ਕਰ ਦਿੱਤੀ ਗਈ ਹੈ।
Trending Photos
Rahul Gandhi disqualified MP News: ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ ਵਾਰ ਨੂੰ ਵੱਡਾ ਝਟਕਾ ਲੱਗਾ। ਰਾਹੁਲ ਦੀ 'ਮੋਦੀ ਸਰਨੇਮ' ਟਿੱਪਣੀ 'ਤੇ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਦੂਜੇ ਦਿਨ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦੇ ਦਿੱਤਾ ਗਿਆ ਹੈ। ਸੂਰਤ ਕੋਰਟ ਦੇ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਇਸ ਦੀ ਜਾਣਕਾਰੀ ਲੋਕ ਸਭਾ ਸਕੱਤਰੇਤ ਤੋਂ ਪੱਤਰ ਜਾਰੀ ਕਰਕੇ ਦਿੱਤੀ ਗਈ ਹੈ। ਦਰਅਸਲ ਲੋਕ ਪ੍ਰਤੀਨਿਧਤਾ ਐਕਟ ਅਨੁਸਾਰ ਜੇਕਰ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਸੇ ਵੀ ਮਾਮਲੇ ਵਿੱਚ 2 ਸਾਲ ਤੋਂ ਵੱਧ ਦੀ ਸਜ਼ਾ ਹੋਈ ਹੈ ਤਾਂ ਉਨ੍ਹਾਂ ਦੀ ਮੈਂਬਰਸ਼ਿਪ (ਸੰਸਦ ਅਤੇ ਵਿਧਾਨ ਸਭਾ ਤੋਂ) ਰੱਦ ਕਰ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਸਜ਼ਾ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਉਹ ਛੇ ਸਾਲ ਲਈ ਚੋਣ ਲੜਨ ਦੇ ਵੀ ਅਯੋਗ ਹਨ।
ਹਾਲਾਂਕਿ ਰਾਹੁਲ ਲਈ ਆਪਣੀ ਮੈਂਬਰਸ਼ਿਪ ਬਰਕਰਾਰ ਰੱਖਣ ਦੇ ਸਾਰੇ ਰਸਤੇ ਬੰਦ ਨਹੀਂ ਹੋਏ ਹਨ। ਉਹ ਇਸ ਮਾਮਲੇ ਨੂੰ ਹਾਈ ਕੋਰਟ 'ਚ ਚੁਣੌਤੀ ਦੇ ਸਕਦੇ ਹਨ, ਜਿੱਥੇ ਸੂਰਤ ਸੈਸ਼ਨ ਕੋਰਟ ਦੇ ਫੈਸਲੇ 'ਤੇ ਰੋਕ ਲੱਗਣ 'ਤੇ ਮੈਂਬਰਸ਼ਿਪ ਬਚ ਸਕਦੀ ਹੈ। ਜੇਕਰ ਹਾਈ ਕੋਰਟ ਨੇ ਸਟੇਅ ਨਾ ਦਿੱਤਾ ਤਾਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ। ਅਜਿਹੇ 'ਚ ਜੇਕਰ ਸੁਪਰੀਮ ਕੋਰਟ ਵੱਲੋਂ ਸਟੇਅ ਵੀ ਦਿੱਤੀ ਜਾਂਦੀ ਹੈ ਤਾਂ ਵੀ ਉਸ ਦੀ ਮੈਂਬਰਸ਼ਿਪ ਬਚ ਸਕਦੀ ਹੈ ਪਰ ਜੇਕਰ ਉਨ੍ਹਾਂ ਨੂੰ ਉਪਰਲੀ ਅਦਾਲਤ ਤੋਂ ਰਾਹਤ ਨਹੀਂ ਮਿਲਦੀ ਤਾਂ ਰਾਹੁਲ ਗਾਂਧੀ 6 ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ।
ਕਾਬਿਲੇਗੌਰ ਹੈ ਕਿ ਰਾਹੁਲ ਗਾਂਧੀ ਵੱਲੋਂ ਦਿੱਤੇ ਵਿਵਾਦਤ ਬਿਆਨ 'ਤੇ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ।ਰਾਹੁਲ ਖਿਲਾਫ਼ ਪਿਛਲੇ 4 ਸਾਲਾਂ ਤੋਂ ਮਾਣਹਾਨੀ ਦਾ ਕੇਸ ਚੱਲ ਰਿਹਾ ਸੀ। ਇਸ ਤੋਂ ਪਹਿਲਾਂ 17 ਮਾਰਚ ਨੂੰ ਅਦਾਲਤ ਨੇ ਮਾਮਲੇ 'ਚ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਫੈਸਲਾ ਸੁਣਾਏ ਜਾਣ ਦੇ ਸਮੇਂ ਰਾਹੁਲ ਅਦਾਲਤ 'ਚ ਮੌਜੂਦ ਰਹਿਣਗੇ। ਰਾਹੁਲ ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਸੂਰਤ ਪਹੁੰਚੇ।
Rahul Gandhi disqualified as Lok Sabha MP
Read @ANI Story | https://t.co/lAQiF6psPA#RahulGandhi #LokSabha pic.twitter.com/lL4Jv3AqYB
— ANI Digital (@ani_digital) March 24, 2023
ਵੇਰਵੇ ਜਾਰੀ