Punjab News: ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਉਤੇ ਖਾਲਸਾ ਸਾਜਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
Trending Photos
unjab News: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ ਅਤੇ ਵਿਸਾਖੀ-2023 ਦੇ ਤਿਉਹਾਰ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਰਾਸਤ-ਏ-ਖ਼ਾਲਸਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡੀਜੀਪੀ ਨੇ ਸੁਰੱਖਿਆ ਪ੍ਰਬੰਧਾਂ ਤੇ ਟ੍ਰੈਫਿਕ ਰੂਟ ਪਲਾਨ ਦੇ ਨਾਲ-ਨਾਲ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਣਾਏ ਗਏ ਸੈਕਟਰਾਂ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਤਿਉਹਾਰ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਵਾਲੇ ਅਨਸਰਾਂ ਉਪਰ ਕਾਬੂ ਪਾਇਆ ਜਾ ਸਕੇ। ਉਨ੍ਹਾਂ ਨੇ ਸਾਰੇ ਪਹਿਲੂਆਂ ਲਈ ਤਕਨੀਕੀ ਨਿਗਰਾਨੀ 'ਤੇ ਵੀ ਜ਼ੋਰ ਦਿੱਤਾ ਤੇ ਸ਼ਰਧਾਲੂਆਂ ਲਈ ਪਾਰਕਿੰਗਾਂ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। ਇਸ ਮੌਕੇ ਆਈਜੀਪੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਹੈਲਪ ਡੈਸਕ ਤੋਂ ਇਲਾਵਾ ਵੱਖਰੇ ਚੈਨਲਾਂ ਦੇ ਨਾਲ ਵਾਇਰਲੈਸ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਖ਼ਤ ਚੌਕਸੀ ਰੱਖਣ ਲਈ ਸ਼ਹਿਰ 'ਚ ਵੱਖ-ਵੱਖ ਥਾਵਾਂ ਉਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਮੀਟਿੰਗ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਸ਼ਹਿਰ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਲੋੜ ਅਨੁਸਾਰ ਅਧਿਕਾਰੀਆਂ ਦੀ ਤਾਇਨਾਤੀ ਵਧਾਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : Bathinda Military Station Firing News: ਬਠਿੰਡਾ ਦੇ ਕੈਂਟ ਇਲਾਕੇ 'ਚ ਹੋਈ ਫਾਇਰਿੰਗ, 4 ਫੌਜ਼ੀਆਂ ਦੀ ਮੌਤ
ਕਾਬਿਲੇਗੌਰ ਹੈ ਕਿ ਪੰਜਾਬ ਦੇ ਵਾਰਿਸ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਇੱਕ ਵੀਡੀਓ ਜਾਰੀ ਕਰਕੇ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ। ਇਸ ਮਗਰੋਂ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਨੇ ਵਿਸਾਖੀ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਤਲਵੰਡੀ ਸਾਬੋ ਵਿੱਚ ਸੁਰੱਖਿਆ ਬਲ ਵੱਲੋਂ ਪੈਦਲ ਮਾਰਚ ਵੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Bathinda Military Station Firing: ਜਾਣੋ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ 'ਤੇ ਭਾਰਤੀ ਫੌਜ ਨੇ ਕੀ ਕਿਹਾ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ