Municipal Council Elections: ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ।
Trending Photos
Municipal Council Elections: ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ। ਵੋਟਾਂ 02.03.2025 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਣਗੀਆਂ ਅਤੇ ਵੋਟਾਂ ਪੈਣ ਦਾ ਕੰਮ ਪੂਰਾ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਹੋਵੇਗੀ।
ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਵਿੱਚ 37 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ। ਜਾਣਕਾਰੀ ਅਨੁਸਾਰ 2 ਮਾਰਚ ਨੂੰ ਹੋ ਰਹੀਆਂ ਚੋਣਾਂ ਦੇ ਅੱਜ ਕਾਗ਼ਜ਼ ਲੈਣ ਦੇ ਆਖਰੀ ਦਿਨ 12 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲਏ ਗਏ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ 13 ਵਾਰਡਾਂ ਦੀ ਚੋਣ ਲਈ 56 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਸਨ ਅਤੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 7 ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਸਨ।
ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ ਆਮ ਆਦਮੀ ਪਾਰਟੀ ਨੇ 13 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ, ਜਦੋਂ ਕਿ ਭਾਜਪਾ ਦੇ 8 ਵਾਰਡਾਂ ਤੋਂ ਉਮੀਦਵਾਰ, ਕਾਂਗਰਸ ਪਾਰਟੀ ਦੇ 12 ਵਾਰਡਾਂ ਤੋਂ ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਦੇ ਕੁੱਲ 7812 ਵੋਟਰ ਹਨ, ਜਿਨ੍ਹਾਂ ਵਿੱਚ 3992 ਮਰਦ ਅਤੇ 3820 ਔਰਤਾਂ ਵੋਟਰ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕੁੱਲ ੧3 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 13 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਸ਼ਾਂਤਮਈ, ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ।