ਅਮਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ; 2 ਸਾਲ ਦੇ ਬੱਚੇ ਦੀ ਮੌਤ, ਮਾਂ ਦੀ ਹਾਲਤ ਨਾਜ਼ੁਕ
Advertisement
Article Detail0/zeephh/zeephh1508614

ਅਮਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ; 2 ਸਾਲ ਦੇ ਬੱਚੇ ਦੀ ਮੌਤ, ਮਾਂ ਦੀ ਹਾਲਤ ਨਾਜ਼ੁਕ

US accident news: ਵਿਦੇਸ਼ਾਂ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਜਿਸ ਵਿਚ 2 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ ਅਤੇ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

ਅਮਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ;  2 ਸਾਲ ਦੇ ਬੱਚੇ ਦੀ ਮੌਤ, ਮਾਂ ਦੀ ਹਾਲਤ ਨਾਜ਼ੁਕ

US accident news: ਅਮਰੀਕਾ 'ਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ  2 ਸਾਲ ਦੇ ਬੱਚੇ ਦੀ ਮੌਤ ਹੋ ਹੋ ਅਤੇ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸ ਦੇਈਏ ਕਿ ਇਹ ਹਾਦਸਾ ਕ੍ਰਿਸਮਸ ਵਾਲੇ ਦਿਨ ਵਾਪਰਿਆ ਹੈ। ਇਸ ਹਾਦਸੇ ਬਾਰੇ ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਦੋ ਸਾਲਾ ਭਾਰਤੀ ਮੂਲ ਦੇ ਲੜਕੇ ਦੀ ਮੌਤ ਹੋ ਗਈ ਅਤੇ ਉਸਦੀ ਮਾਂ ਅਮਰੀਕਾ ਦੇ ਇੱਕ ਹਸਪਤਾਲ ਵਿੱਚ ਜ਼ਿੰਦਗੀ ਲਈ ਲੜ ਰਹੀ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਜ਼ਖਮੀ ਔਰਤ, ਸਰਵਿਆ ਮੁਥਿਆਲਾ, ਉਸਦਾ ਪਤੀ ਰਵਿੰਦਰ ਮੁਥਿਆਲਾ ਅਤੇ ਪੁੱਤਰ ਆਰਵ ਲਾਸ ਵੇਗਾਸ ਤੋਂ ਵਾਪਸ ਆਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ। 

ਕਿਹਾ ਜਾ ਰਿਹਾ ਜਾ ਰਿਹਾ ਹੈ ਕਿ ਕੈਲੀਫੋਰਨੀਆ ਦੇ ਇਰਵਿਨ ਨਿਵਾਸੀ ਆਰਵ ਮੁਥਿਆਲਾ ਦੀ (US accident news)ਕਾਰ ਹਾਦਸੇ ਵਿੱਚ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਮੌਤ ਹੋ ਗਈ।ਜਾਂਚ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਕਲਾਰਕ ਕਾਉਂਟੀ ਦੀ ਇੱਕ ਪ੍ਰਮੁੱਖ ਸੜਕ ਲਾਸ ਵੇਗਾਸ ਬੁਲੇਵਾਰਡ ਵਿਖੇ ਵਾਪਰਿਆ ਹੈ। 

ਇਹ ਵੀ ਪੜ੍ਹੋ: Rishabh Car Accident: ਰਿਸ਼ਭ ਪੰਤ ਦੀ ਹੋਈ ਪਲਾਸਟਿਕ ਸਰਜਰੀ, ਸਾਹਮਣੇ ਆਈ MRI ਰਿਪੋਰਟ! ਜਾਣੋ ਸਿਹਤ ਦਾ ਹਾਲ 

ਇਸ ਦੌਰਾਨ ਪੇਜ ਵਿਚ ਕਿਹਾ ਗਿਆ ਹੈ ਕਿ ਦੁੱਖ ਅਤੇ ਗ਼ਮ ਦੇ ਇਸ ਸਮੇਂ ਵਿੱਚ, ਅਸੀਂ ਪਰਿਵਾਰ  ਇਸ ਸਮੇਂ ਵਿੱਤੀ ਸੰਕਟ (US accident news) ਦਾ ਸਾਹਮਣਾ ਕਰ ਰਿਹਾ ਹੈ, ਉਸ ਵਿੱਚੋਂ ਕੁਝ ਨੂੰ ਘੱਟ ਕਰਨ ਲਈ ਪਰਿਵਾਰ ਦੇ ਸਹਿਯੋਗ ਦੀ ਮੰਗ ਕਰਦੇ ਹਾਂ। ਅਸੀਂ ਇਸ ਔਖੇ ਸਮੇਂ ਵਿੱਚ ਸ਼ਰਾਵਿਆ ਅਤੇ ਉਸਦੇ ਪਰਿਵਾਰ ਦੀ ਸਹਾਇਤਾ ਕਰਨ ਲਈ ਇਸ ਫੰਡਰੇਜ਼ਰ ਦਾ ਆਯੋਜਨ ਕਰ ਰਹੇ ਹਾਂ।

Trending news