Nangal News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨੰਗਲ ਸਬ-ਡਵੀਜ਼ਨ ਦੇ ਪਿੰਡ ਭਨਾਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
Trending Photos
Nangal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ 'ਸਾਡੇ ਬਜ਼ੁਰਗ, ਸਾਡਾ ਮਾਨ' ਮੁਹਿੰਮ ਤਹਿਤ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨੰਗਲ ਸਬ-ਡਵੀਜ਼ਨ ਦੇ ਪਿੰਡ ਭਨਾਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਮੁਫ਼ਤ ਮੈਡੀਕਲ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਪਹੁੰਚ ਕੇ ਦੋ ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਤੇ ਇਸ ਦੌਰਾਨ ਜਿਨ੍ਹਾਂ ਅੱਖਾਂ ਦੇ ਮਰੀਜ਼ਾਂ ਨੂੰ ਐਨਕਾਂ ਦੀ ਲੋੜ ਸੀ, ਉਨ੍ਹਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਵੀ ਦਿੱਤੀਆਂ ਗਈਆਂ। ਅੱਖਾਂ ਦੇ ਮਰੀਜ਼ਾਂ ਸਮੇਤ ਹੋਰ ਮਰੀਜ਼ ਜਿਨ੍ਹਾਂ ਦੇ ਆਪ੍ਰੇਸ਼ਨ ਹੋਣੇ ਸਨ, ਉਨ੍ਹਾਂ ਨੂੰ ਸਮਾਂ ਦਿੱਤਾ ਗਿਆ ਤੇ ਹਸਪਤਾਲਾਂ ਵਿੱਚ ਉਨ੍ਹਾਂ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ।
ਇਸ ਮੌਕੇ ਸਮਾਜ ਸੇਵੀ ਗੋਤਾਖੋਰ ਕਮਲਪ੍ਰੀਤ ਨੂੰ ਕਿਸ਼ਤੀ ਖ਼ਰੀਦਣ ਲਈ 3 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਭਨਾਮ ਨੂੰ ਸਕੂਲ ਆਫ ਐਮੀਨੈਂਸ ਬਣਾਉਣ ਲਈ 50 ਲੱਖ ਰੁਪਏ ਵੀ ਜਾਰੀ ਕੀਤੇ ਗਏ, ਇੰਨਾ ਹੀ ਨਹੀਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਖ-ਵੱਖ ਕਿਸਮਾਂ ਦੇ ਪੌਦੇ ਵੀ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ਉਤੇ ਉਪਰਾਲੇ ਜਾਰੀ ਹਨ।
ਇਹ ਵੀ ਪੜ੍ਹੋ : Bhupinder Babbal News: 'ਟੁੱਟ ਪੈਣੇ ਨੇ ਜਲੇਬੀ ਮਾਰੀ' ਤੋਂ ਬਾਅਦ ਬੱਬਲ ਹੁਣ 'ਪੈਰ ਜੋੜ ਕੇ ਗੰਡਾਸੀ ਮਾਰੀ' ਗੀਤ ਨਾਲ ਨਵੀਂ ਪੀੜੀ 'ਚ ਹੋਏ ਮਕਬੂਲ
ਇਸ ਤੋਂ ਇਲਾਵਾ ਆਯੂਸ਼ਮਾਨ ਕਾਰਡ ਬਣਾਉਣ ਦੇ ਨਾਲ-ਨਾਲ ਪੈਨਸ਼ਨ ਕਾਰਡ ਤੇ ਬੈਂਕ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪਹੁੰਚੇ ਹੋਏ ਸਨ ਤਾਂ ਜੋ ਲੋਕ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਲੋਕਾਂ ਨੂੰ ਲਿਆਉਣ ਤੇ ਛੱਡਣ ਲਈ ਬੱਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡੀਸੀ ਰੂਪਨਗਰ ਪ੍ਰੀਤੀ ਯਾਦਵ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : Delhi News: ਦਿੱਲੀ 'ਚ ਲਾਰੈਂਸ ਗੈਂਗ ਦੇ ਸ਼ੂਟਰਾਂ ਨਾਲ ਸਪੈਸ਼ਲ ਸੈੱਲ ਦੀ ਮੁੱਠਭੇੜ, ਦੋ ਸ਼ੂਟਰ ਗ੍ਰਿਫ਼ਤਾਰ
ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ