Punjab MLAs Oath: ਜ਼ਿਮਨੀ ਚੋਣ ਜੇਤੂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਲਿਆ ਹਲਫ਼; ਸਪੀਕਰ ਸੰਧਵਾਂ ਨੇ ਚੁਕਵਾਈ ਸਹੁੰ
Advertisement
Article Detail0/zeephh/zeephh2540038

Punjab MLAs Oath: ਜ਼ਿਮਨੀ ਚੋਣ ਜੇਤੂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਲਿਆ ਹਲਫ਼; ਸਪੀਕਰ ਸੰਧਵਾਂ ਨੇ ਚੁਕਵਾਈ ਸਹੁੰ

  ਵਿਧਾਨ ਸਭਾ ਉਪ ਚੋਣਾਂ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਵਾਈ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਪੰਜਾਬ ਪ੍ਰਧਾਨ ਅ

 Punjab MLAs Oath:  ਜ਼ਿਮਨੀ ਚੋਣ ਜੇਤੂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਲਿਆ ਹਲਫ਼; ਸਪੀਕਰ ਸੰਧਵਾਂ ਨੇ ਚੁਕਵਾਈ ਸਹੁੰ

Punjab MLAs Oath:  ਵਿਧਾਨ ਸਭਾ ਉਪ ਚੋਣਾਂ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਵਾਈ।

ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇਸ਼ਾਂਕ ਚੱਬੇਵਾਲ ਨੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਭੀਮ, ਜੈ ਭਾਰਤ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਤੋਂ ਹਲਫ ਲਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

 

Trending news