Trending Photos
Mohali Airport News: ਚੰਡੀਗੜ੍ਹ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ 'ਤੇ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਪੰਜਾਬ 'ਚ ਸਿਆਸਤ ਗਰਮਾਈ ਹੋਈ ਹੈ। ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਦੂਜੇ ਉਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ।
ਭਾਜਪਾ ਨੇ ਸਰਕਾਰ ਨੂੰ 72 ਘੰਟਿਆਂ ਅੰਦਰ ਬੁੱਤ ਦਾ ਉਦਘਾਟਨ ਕਰਨ ਦਾ ਅਲਟੀਮੇਟਮ ਦਿੱਤਾ ਸੀ, ਜੋ ਅੱਜ (1 ਦਸੰਬਰ) ਨੂੰ ਪੂਰਾ ਹੋ ਜਾਵੇਗਾ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ‘ਆਪ’ ਕੋਲ ਪੂਰੇ ਦਿਨ ਦਾ ਸਮਾਂ ਹੈ। ਅਸੀਂ ਸੋਮਵਾਰ ਨੂੰ ਸਵੇਰੇ 11 ਵਜੇ ਮੂਰਤੀ ਦਾ ਉਦਘਾਟਨ ਕਰਾਂਗੇ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਹਰ ਕੋਈ ਜਾਣਦਾ ਹੈ। ਭਾਜਪਾ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਹੱਕ ਵਿੱਚ ਨਹੀਂ ਸੀ। ਹੁਣ ਇਹ ਸਾਰਾ ਡਰਾਮਾ ਕੀਤਾ ਜਾ ਰਿਹਾ ਹੈ। ਬੁੱਤ ਦੇ ਉਦਘਾਟਨ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਜਲਦੀ ਹੀ ਇਸ ਦੀ ਸ਼ੁਰੂਆਤ ਕਰਨਗੇ।
ਭਾਜਪਾ ਨੇ 10 ਸਾਲ ਤੱਕ ਨਾਮ ਨੂੰ ਲੈ ਕੇ ਕੀਤਾ ਵਿਰੋਧ
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਪਿਛਲੇ 10 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਪੰਜਾਬ ਵਿੱਚ ਸੱਤਾ ਵਿੱਚ ਹੈ ਪਰ ਉਹ ਭਾਜਪਾ ਵਾਲਿਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਸ ਸਮੇਂ ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਹਵਾਈ ਅੱਡੇ ਦਾ ਨਾਂ ਭਗਤ ਦੇ ਨਾਂ 'ਤੇ ਨਾ ਰੱਖਿਆ ਜਾਵੇ। ਉਹ ਹਵਾਈ ਅੱਡੇ ਦਾ ਨਾਂ ਹਰਿਆਣਾ ਭਾਜਪਾ ਆਗੂ ਮੰਗਲ ਸੇਨ ਦੇ ਨਾਂ ਉਤੇ ਰੱਖਣਾ ਚਾਹੁੰਦੇ ਸਨ।
ਇਸ ਦੇ ਨਾਲ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਰੱਖਿਆ ਗਿਆ ਹੈ। ਉੱਥੇ ਹੀ ਭਗਤ ਸਿੰਘ ਦਾ ਬੁੱਤ ਵੀ ਲਗਾਇਆ ਗਿਆ ਹੈ। ਇਸ ਦਾ ਉਦਘਾਟਨ ਸੀਐਮ ਹੁਣ ਭਾਜਪਾ ਉਸ ਬੁੱਤ ਨੂੰ ਲੈ ਕੇ ਡਰਾਮਾ ਕਰ ਰਹੀ ਹੈ। ਭਾਜਪਾ ਵਾਲੇ ਭਗਤ ਸਿੰਘ ਨੂੰ ਨਫ਼ਰਤ ਕਰਦੇ ਰਹੇ ਹਨ। ਪੰਜਾਬ ਦੇ ਲੋਕ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਦੇ ਨਾਲ ਹੀ 'ਆਪ' ਦੇ ਬੁਲਾਰੇ ਨੀਲ ਗਰਗ ਦਾ ਕਹਿਣਾ ਹੈ ਕਿ ਇਕ ਤੋਂ ਬਾਅਦ ਇਕ ਚੋਣ ਜ਼ਾਬਤਾ ਲਗਾਇਆ ਗਿਆ। ਇਸ ਤੋਂ ਬਾਅਦ ਇਹ ਕੰਮ ਰੁਕ ਗਿਆ।
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦੇ ਬਿਆਨ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕੰਗ ਜਦੋਂ ਭਾਰਤੀ ਜਨਤਾ ਪਾਰਟੀ ਵਿੱਚ ਸਨ ਉਦੋਂ ਭਾਜਪਾ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਮ ਰੱਖਣ ਦਾ ਪ੍ਰਸਤਾਵ ਭੇਜਿਆ ਹੈ। ਕੀ ਤੁਸੀਂ ਪੱਕੇ ਤੇ ਇਮਾਨਦਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਸਭ ਕੁਝ ਭੁੱਲ ਗਏ ਹੋ?
ਇਸ ਤਰ੍ਹਾਂ ਭਾਜਪਾ ਨੇ ਅਲਟੀਮੇਟਮ ਦਿੱਤੈ
ਸ਼ੁੱਕਰਵਾਰ ਨੂੰ ਭਾਜਪਾ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨੂੰ ਕਵਰ ਤੋਂ ਹਟਾਇਆ ਜਾਵੇ। ਬੁੱਤ ਨੂੰ ਛੇ ਮਹੀਨਿਆਂ ਤੋਂ ਢੱਕਿਆ ਹੋਇਆ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੇਕਰ ਸੋਮਵਾਰ ਸਵੇਰ ਤੱਕ ਬੁੱਤ ਤੋਂ ਕਵਰ ਨਾ ਹਟਾਇਆ ਗਿਆ ਤਾਂ ਉਹ ਖੁਦ ਨੌਜਵਾਨਾਂ ਨਾਲ ਇਸ ਦਾ ਉਦਘਾਟਨ ਕਰਨਗੇ।