AAP Punjab News: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
Trending Photos
AAP Punjab News: ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਵਿੱਤ ਵਿੱਥ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਨਾ ਦੇਣ ਲਈ 'ਆਪ' ਨੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਾਨੂੰਨੀ ਲੜਾਈ ਲੜਨਗੇ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਕੋਈ ਵੀ ਰਾਬਤਾ ਕਾਇਮ ਨਹੀਂ ਕੀਤਾ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ 'ਚ ਆ ਗਈਆਂ ਹਨ।
ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਇਸ ਮੁੱਦੇ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਨਾਲ ਹੀ ਜੇਕਰ ਅਦਾਲਤ ਵਿੱਚ ਜਾਣਾ ਵੀ ਪਵੇ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ। ਪੰਜਾਬ ਦੇ ਹੱਕਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ।
ਚੰਡੀਗੜ੍ਹ ਦੇ ਮੁੱਦੇ 'ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਚੰਡੀਗੜ੍ਹ 'ਤੇ ਪੰਜਾਬ ਦੇ ਜਾਇਜ਼ ਦਾਅਵੇ ਨੂੰ ਸਵੀਕਾਰ ਕਰਨ ਅਤੇ ਸੂਬੇ ਨਾਲ ਲੰਮੇ ਸਮੇਂ ਤੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਸੱਦਾ ਦਿੱਤਾ ਹੈ। ਬਾਜਵਾ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਹਰਿਆਣਾ ਨੂੰ ਆਪਣੇ ਨਾਲ ਜੋੜਨ ਦਾ ਹਰ ਕਦਮ ਪੰਜਾਬ ਨਾਲ ਕੀਤੇ ਵਾਅਦਿਆਂ ਦੀ ਪਵਿੱਤਰਤਾ ਨੂੰ ਢਾਹ ਲਾ ਰਿਹਾ ਹੈ ਅਤੇ ਆਪਸੀ ਸਨਮਾਨ ਦੀ ਸੰਘੀ ਭਾਵਨਾ ਨੂੰ ਕਮਜ਼ੋਰ ਕਰ ਰਿਹਾ ਹੈ।
ਬਾਜਵਾ ਨੇ ਲਿਖਿਆ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਬਹਾਲ ਕਰਨਾ ਨਾ ਸਿਰਫ਼ ਸਦਭਾਵਨਾ ਦਾ ਸੰਕੇਤ ਹੋਵੇਗਾ, ਸਗੋਂ ਮਾਣਯੋਗ ਵਾਅਦਿਆਂ ਅਤੇ ਆਪਸੀ ਸਤਿਕਾਰ ਦੇ ਬੰਧਨ ਵਿੱਚ ਵਿਸ਼ਵਾਸ ਨੂੰ ਵੀ ਤਾਜ਼ਾ ਕਰੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਮੋਦੀ ਇਸ ਮੁੱਦੇ ਉਤੇ ਅੱਗੇ ਆਉਣਗੇ ਅਤੇ ਚੰਡੀਗੜ੍ਹ ’ਤੇ ਪੰਜਾਬ ਦਾ ਵਿਸ਼ੇਸ਼ ਅਧਿਕਾਰ ਬਹਾਲ ਕਰਕੇ ਪੰਜਾਬ ਦੀ ਵਿਰਾਸਤ ਦਾ ਸਨਮਾਨ ਕਰਨਗੇ।