Trending Photos
ਚੰਡੀਗੜ੍ਹ: ਪੰਜਾਬ ਦੇ ਗੁਆਂਡੀ ਸੂਬੇ ਹਿਮਾਚਲ ਪ੍ਰਦੇਸ਼ ’ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਵਲੋਂ ਕਮਰ ਕੱਸ ਲਈ ਗਈ ਹੈ। ਕਾਂਗਰਸ ਅਤੇ ਭਾਜਪਾ ਤੋਂ ਇਲਾਵਾ ਆਮ ਆਦਮੀ ਪਾਰਟੀ ਵੀ ਜੋਰ-ਸ਼ੋਰ ਨਾਲ ਚੋਣ ਪ੍ਰਚਾਰ ’ਚ ਰੁੱਝੀ ਹੋਈ ਹੈ।
ਗੁਜਰਾਤ ਤੇ ਹਿਮਾਚਲ ’ਚ ਨੌਜਵਾਨ ਚਿਹਰੇ ਬਣਾਏ ਚੋਣ ਪ੍ਰਚਾਰਕ
ਇੱਥੇ ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਦੇ ਜੱਦੀ ਸੂਬੇ ਗੁਜਰਾਤ ’ਚ ਵੀ ਨੌਜਵਾਨ ਚਿਹਰੇ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਦਾ ਚੋਣ ਪ੍ਰਚਾਰਕ (Star campaigner) ਨਿਯੁਕਤ ਕੀਤਾ ਗਿਆ ਹੈ। ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਹਿਮਾਚਲ ਪ੍ਰਦੇਸ਼ ’ਚ ਪਾਰਟੀ ਦਾ ਚੋਣ ਪ੍ਰਚਾਰਕ ਬਣਾਇਆ ਗਿਆ ਹੈ। ਜੇਕਰ ਵੇਖਿਆ ਜਾਵੇ ਤਾਂ ਰਾਘਵ ਚੱਢਾ ਅਤੇ ਹਰਜੋਤ ਬੈਂਸ ਨੌਜਵਾਨ ਚਿਹਰੇ ਹਨ ਤੇ ਦੋਹਾਂ ਨੇ ਥੋੜ੍ਹੇ ਹੀ ਸਮੇਂ ਦੌਰਾਨ ਸਿਆਸੀ ਖੇਤਰ ’ਚ ਆਪਣਾ ਲੋਹਾ ਮਨਵਾਇਆ ਹੈ।
ਹਰਜੋਤ ਬੈਂਸ ਬਾਰੇ ਗੱਲ ਕਰੀਏ ਤਾਂ ਮੰਤਰੀ ਹੁੰਦਿਆ ਉਨ੍ਹਾਂ ਕੋਲ ਜੇਲ੍ਹ ਅਤੇ ਮਾਇਨਿੰਗ ਵਿਭਾਗ ਸਨ। ਪਰ ਬਾਅਦ ’ਚ ਮੰਤਰੀ ਮੰਡਲ ’ਚ ਫੇਰਬਦਲ ਕਰਦਿਆਂ ਉਨ੍ਹਾਂ ਨੂੰ ਸਿੱਖਿਆ ਵਿਭਾਗ ਵੀ ਸੌਂਪ ਦਿੱਤਾ ਗਿਆ।
ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗੁਜਰਾਤ ’ਚ ਸੰਭਾਲੀ ਕਮਾਨ
ਦੂਜੇ ਪਾਸੇ ਗੁਜਰਾਤ ’ਚ CM ਕੇਜਰੀਵਾਲ ਅਤੇ CM ਭਗਵੰਤ ਮਾਨ ਨੇ ਕਮਾਨ ਸੰਭਾਲੀ ਹੋਈ ਹੈ। ਜਿਸਦੇ ਚੱਲਦਿਆਂ ਹਿਮਾਚਲ ਪ੍ਰਦੇਸ਼ ਚੋਣਾਂ ਦੀ ਪੂਰੀ ਜ਼ਿੰਮੇਵਾਰੀ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ’ਤੇ ਹੈ ਅਤੇ ਮੰਤਰੀ ਹਰਜੋਤ ਬੈਂਸ ਨੂੰ ਮਨੀਸ਼ ਸਿਸੋਦੀਆ ਦਾ ਕਾਫ਼ੀ ਕਰੀਬੀ ਮੰਨਿਆ ਜਾਂਦਾ ਹੈ।