Stubble Burning: ਸੁਪਰੀਮ ਕੋਰਟ ਦੇ ਹੁਕਮਾਂ ਪਿਛੋਂ ਪੰਜਾਬ ਪੁਲਿਸ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ 'ਚ ਜੁਟੀ
Advertisement
Article Detail0/zeephh/zeephh1951448

Stubble Burning: ਸੁਪਰੀਮ ਕੋਰਟ ਦੇ ਹੁਕਮਾਂ ਪਿਛੋਂ ਪੰਜਾਬ ਪੁਲਿਸ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ 'ਚ ਜੁਟੀ

Stubble Burning: ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਵੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਅੱਗੇ ਆ ਗਈ ਹੈ। 

Stubble Burning: ਸੁਪਰੀਮ ਕੋਰਟ ਦੇ ਹੁਕਮਾਂ ਪਿਛੋਂ ਪੰਜਾਬ ਪੁਲਿਸ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ 'ਚ ਜੁਟੀ

Stubble Burning:  ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਵੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਅੱਗੇ ਆ ਗਈ ਹੈ। ਫਿਰੋਜ਼ਪੁਰ ਦੇ ਗੁਰੂਹਰਸਹਾਏ ਦੇ ਪਿੰਡ ਨਿੱਝਰ ਵਿੱਚ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ। ਪਰਾਲੀ ਸਾੜਨ ਦੀ ਸੂਚਨਾ ਮਿਲਣ 'ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ। ਮੌਕੇ 'ਤੇ ਪੁਲਿਸ ਮੁਲਾਜ਼ਮ ਖੁਦ ਅੱਗ ਬੁਝਾਉਣ 'ਚ ਲੱਗ ਗਏ। ਐੱਸਐੱਚਓ ਜਸਵਿੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਸਖ਼ਤ ਹਦਾਇਤ ਹੈ ਕਿ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਦਿੱਤੀ ਜਾਵੇ। ਇਸ ਲਈ ਉਹ ਖੁਦ ਅੱਗ ਬੁਝਾਉਣ 'ਚ ਲੱਗੇ ਹੋਏ ਹਨ। ਅੱਗ ਕਿਵੇਂ ਅਤੇ ਕਿਸ ਨੇ ਲਗਾਈ ਇਸ ਦੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਸਨ, ਜਿਸ ਕਾਰਨ ਸੁਪਰੀਮ ਕੋਰਟ ਵੀ ਸਖ਼ਤ ਹੋ ਗਈ ਸੀ। ਅੱਜ ਸੰਗਰੂਰ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਨੇ ਵੀ ਮੁਸਤੈਦੀ ਦਿਖਾਈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਾਵਾਲ ਅਤੇ ਸੰਗਰੂਰ ਦੇ ਐਸਪੀ ਸੁਰਿੰਦਰ ਸਿੰਘ ਲਾਂਬਾ ਅਤੇ ਉਨ੍ਹਾਂ ਦੇ ਨਾਲ ਸਮੁੱਚਾ ਪ੍ਰਸ਼ਾਸਨਿਕ ਸਟਾਫ਼. ਜਿਨ੍ਹਾਂ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਉਸ ਨੂੰ ਫਾਇਰ ਬ੍ਰਿਗੇਡ ਰਾਹੀਂ ਬੁਝਾਇਆ ਜਾ ਰਿਹਾ ਹੈ ਅਤੇ ਕਿਸਾਨਾਂ 'ਤੇ ਕਾਰਵਾਈ ਵੀ ਕੀਤੀ ਜਾ ਰਹੀ ਹੈ। 

ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਲਗਾਤਾਰ ਜਾਗਰੂਕ ਕਰਨ ਦੇ ਬਾਵਜੂਦ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਵਧਦੇ ਮਾਮਲਿਆਂ ਕਾਰਨ ਪੁਲਿਸ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਜਿਸ ਤਹਿਤ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਵੱਲੋਂ ਪਰਾਲੀ ਸਾੜਨ ਦੇ ਦੋਸ਼ ਹੇਠ 11 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਇਹ ਇੱਕ ਦਿਨ ਵਿੱਚ ਇੰਨੀ ਵੱਡੀ ਕਾਰਵਾਈ ਹੈ।
ਵਰਨਣਯੋਗ ਹੈ ਕਿ ਜਿੱਥੇ ਪਰਾਲੀ ਸਾੜਨ ਦੇ ਵੱਧਦੇ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾਇਆ ਹੋਇਆ ਹੈ, ਉੱਥੇ ਹੀ ਸੁਪਰੀਮ ਕੋਰਟ ਨੇ ਵੀ ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਗੱਲ ਕਹੀ ਸੀ। ਸੁਪਰੀਮ ਕੋਰਟ ਦੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਜ਼ਿਲ੍ਹੇ ਵਿੱਚ ਬੀਤੇ ਦਿਨ ਇੱਕ ਹੀ ਦਿਨ 11 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।

ਇਨ੍ਹਾਂ ਵਿੱਚੋਂ 6 ਕੇਸਾਂ ਵਿੱਚ ਕਿਸਾਨ ਨਾਮਜ਼ਦ ਕੀਤੇ ਗਏ ਹਨ ਜਦਕਿ 5 ਕੇਸਾਂ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਅਸ਼ਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗਠਿਤ ਗਸ਼ਤ ਟੀਮਾਂ ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਦੀਆਂ ਹਨ।

ਇਸ ਦੇ ਬਾਵਜੂਦ ਅੱਗ ਲਾਉਣ ਤੋਂ ਗੁਰੇਜ਼ ਨਾ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਬੀਤੇ ਦਿਨ ਜ਼ਿਲ੍ਹੇ ਭਰ ਵਿੱਚ 11 ਕੇਸ ਦਰਜ ਕੀਤੇ ਗਏ ਹਨ। ਜਿਸ ਤਹਿਤ ਡੀਸੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸਾਰੇ ਥਾਣਿਆਂ ਸਿਟੀ ਫਰੀਦਕੋਟ, ਸਦਰ ਫਰੀਦਕੋਟ, ਸਿਟੀ ਕੋਟਕਪੂਰਾ, ਸਦਰ ਕੋਟਕਪੂਰਾ, ਬਾਜਾਖਾਨਾ, ਸਾਦਿਕ ਵਿੱਚ ਧਾਰਾ 188 ਤਹਿਤ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਜਿੱਥੇ ਕਿਤੇ ਵੀ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਂਦਾ ਹੈ, ਜ਼ਮੀਨ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Delhi Pollution News: ਦਿੱਲੀ ਦੀ ਆਬੋ-ਹਵਾ ਅਜੇ ਵੀ ਪਲੀਤ; ਜ਼ਹਿਰੀਲੇ ਧੂੰਏਂ ਦੀ ਪਰਤ 'ਚ ਸਾਹ ਲੈਣਾ ਔਖਾ

Trending news