ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸਮਘਾ ॥੧॥ ਮੇਰੇ ਮਨੁ ਭਜ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰੁ ਆਗੈ ਸਿਰੁ ਵਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
Trending Photos
Ajj da Hukamnama Sri Darbar Sahib Today (ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਦਸੰਬਰ 2022): ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸਮਘਾ ॥੧॥ ਮੇਰੇ ਮਨੁ ਭਜ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰੁ ਆਗੈ ਸਿਰੁ ਵਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
ਵਿਆਖਿਆ: ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ. ਹਰਿ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਮ ਹੋ ਗਏ ਹਨ। ਗੁਰੂ ਦੇ ਸ਼ਬਦ ਵਿੱਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ ਹੈ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥
(Ajj da Hukamnama Sri Darbar Sahib Today (ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਦਸੰਬਰ 2022)