Faridkot News: ਪੰਚਾਇਤ ਚੋਣਾਂ 'ਚ ਪ੍ਰਬੰਧਾਂ ਨੂੰ ਲੈ ਕੇ ਅਕਾਲੀ ਦਲ ਨੇ ਫਿਰ ਖੋਲ੍ਹੀ ਸਰਕਾਰ ਦੀ ਪੋਲ; ਪਰਮਬੰਸ ਰੋਮਾਣਾ ਵੱਲੋਂ ਡੀਸੀ ਦਫਤਰ ਦੇ ਘਿਰਾਓ ਦਾ ਐਲਾਨ
Advertisement
Article Detail0/zeephh/zeephh2455047

Faridkot News: ਪੰਚਾਇਤ ਚੋਣਾਂ 'ਚ ਪ੍ਰਬੰਧਾਂ ਨੂੰ ਲੈ ਕੇ ਅਕਾਲੀ ਦਲ ਨੇ ਫਿਰ ਖੋਲ੍ਹੀ ਸਰਕਾਰ ਦੀ ਪੋਲ; ਪਰਮਬੰਸ ਰੋਮਾਣਾ ਵੱਲੋਂ ਡੀਸੀ ਦਫਤਰ ਦੇ ਘਿਰਾਓ ਦਾ ਐਲਾਨ

Faridkot News: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਫਰੀਦਕੋਟ ਦੇ ਸੇਵਾਦਾਰ ਪਰਮਬੰਸ ਸਿੰਘ ਰੋਮਾਣਾ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਅੱਜ ਬੀਡੀਪੀਓ ਦਫਤਰ ਫਰੀਦਕੋਟ ਪਹੁੰਚੇ।

Faridkot News: ਪੰਚਾਇਤ ਚੋਣਾਂ 'ਚ ਪ੍ਰਬੰਧਾਂ ਨੂੰ ਲੈ ਕੇ ਅਕਾਲੀ ਦਲ ਨੇ ਫਿਰ ਖੋਲ੍ਹੀ ਸਰਕਾਰ ਦੀ ਪੋਲ; ਪਰਮਬੰਸ ਰੋਮਾਣਾ ਵੱਲੋਂ ਡੀਸੀ ਦਫਤਰ ਦੇ ਘਿਰਾਓ ਦਾ ਐਲਾਨ

Faridkot News:  ਪੰਚਾਇਤ ਚੋਣਾਂ ਦੇ ਪ੍ਰਬੰਧਾਂ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਫਰੀਦਕੋਟ ਦੇ ਸੇਵਾਦਾਰ ਪਰਮਬੰਸ ਸਿੰਘ ਰੋਮਾਣਾ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਅੱਜ ਬੀਡੀਪੀਓ ਦਫਤਰ ਫਰੀਦਕੋਟ ਪਹੁੰਚੇ। ਇਥੇ ਸਭ ਤੋਂ ਪਹਿਲਾਂ ਤਾਂ ਉਨ੍ਹਾਂ ਨੇ ਰਿਟਰਨਿੰਗ ਅਧਿਕਾਰੀ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਤੋਂ ਇਲੈਕਸ਼ਨ ਕਮਿਸ਼ਨ ਪੰਜਾਬ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਡਿਫਾਲਟਰਾਂ ਦੀ ਲਿਸਟ ਮੰਗੀ ਜੋ ਰਿਟਰਨਿੰਗ ਅਫਸਰ ਕੋਲ ਮੌਜੂਦ ਨਾ ਹੋਣ ਦੇ ਚਲਦੇ ਉਨ੍ਹਾਂ ਵੱਲੋਂ ਬੀਡੀਪੀਓ ਫ਼ਰੀਦਕੋਟ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਇਲੈਕਸ਼ਨ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਬਾਰੇ ਗੱਲਬਾਤ ਕੀਤੀ ਤੇ ਰਿਟਰਨਿੰਗ ਅਫਸਰਾਂ ਨੂੰ ਡਿਫਾਲਟਰਾਂ ਦੀਆ ਲਿਸਟਾਂ ਜਾਰੀ ਨਾ ਕੀਤੇ ਜਾਣ ਬਾਰੇ ਪੁੱਛਿਆ।

ਇਸ ਮੌਕੇ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮਿਲ ਕੇ ਗੱਲਬਾਤ ਕੀਤੀ ਗਈ ਤੇ ਨਾਮਜ਼ਦਗੀਆਂ ਭਰਨ ਲਈ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਲੈਕਸ਼ਨ ਕਮਿਸ਼ਨ ਪੰਜਾਬ ਵੱਲੋਂ ਜਾਰੀ ਹਦਾਇਤਾਂ ਨੂੰ ਹੇਠਲੇ ਅਧਿਕਾਰੀ ਟਿੱਚ ਜਾਣਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਵੱਲੋਂ 29 ਸਤੰਬਰ ਨੂੰ ਹਦਾਇਤ ਜਾਰੀ ਕੀਤੀ ਗਈ ਸੀ ਕਿ ਸਾਰੇ ਬੀਡੀਪੀਓ ਵੱਲੋਂ ਰਿਟਰਨਿੰਗ ਅਫ਼ਸਰਾਂ ਨੂੰ ਉਨ੍ਹਾਂ ਦੇ ਖੇਤਰਾਂ ਦੇ ਡਿਫਾਲਟਰਾਂ ਦੀਆ ਲਿਸਟਾਂ ਜਾਰੀ ਕੀਤੀਆ ਜਾਣੀਆਂ ਸਨ ਪਰ ਅੱਜ ਉਨ੍ਹਾਂ ਨੇ ਖੁਦ ਰਿਟਰਨਿੰਗ ਅਫਸਰਾਂ ਅਤੇ ਬੀਡੀਪੀਓ ਕੋਲ ਜਾ ਕੇ ਪਤਾ ਕੀਤਾ ਤਾਂ ਹਾਲੇ ਤੱਕ ਕਿਤੇ ਵੀ ਕੋਈ ਅਜਿਹੀ ਰਿਪੋਰਟ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : Punjab News: ਆਮ ਆਦਮੀ ਪਾਰਟੀ ਦਾ ਵਫ਼ਦ ਹਰਪਾਲ ਚੀਮਾ ਦੀ ਅਗਵਾਈ ਹੇਠ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ

ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਕਥਿਤ ਸਹਿ ਤੇ ਸਰਕਾਰੀ ਅਧਿਕਾਰੀ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ ਅਜਿਹਾ ਮਹੌਲ ਬਣਾਇਆ ਜਾ ਰਿਹਾ ਹੈ ਕਿ ਵਿਰੋਧੀ ਕਾਗਜ਼ ਹੀ ਦਾਖਲ ਨਾ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਜੇ ਅਜਿਹਾ ਹੀ ਚੱਲਦਾ ਰਿਹਾ ਤਾਂ 4 ਅਕਤੂਬਰ ਨੂੰ ਉਹ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵੱਡਾ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ : Ludhiana News: ਪੁਰਾਣੇ ਬਾਜ਼ਾਰ 'ਚ 100 ਸਾਲਾ ਪੁਰਾਣੀ ਬਿਲਡਿੰਗ ਡਿੱਗੀ, ਸੀਸੀਟੀਵੀ 'ਚ ਕੈਦ ਹੋਈ ਘਟਨਾ

Trending news