ਅਕਾਲੀ ਦਲ ਨੇ ਐੱਨਡੀਏ ਉਮੀਦਵਾਰ ਜਗਦੀਪ ਧਨਖੜ ਦੀ ਕੀਤੀ ਹਮਾਇਤ
Advertisement
Article Detail0/zeephh/zeephh1291009

ਅਕਾਲੀ ਦਲ ਨੇ ਐੱਨਡੀਏ ਉਮੀਦਵਾਰ ਜਗਦੀਪ ਧਨਖੜ ਦੀ ਕੀਤੀ ਹਮਾਇਤ

ਰਾਸ਼ਟਰਪਤੀ ਤੋਂ ਬਾਅਦ ਅੱਜ ਅਗਲੇ ਉਪ-ਰਾਸ਼ਟਰਪਤੀ ਲਈ ਵੋਟਾਂ ਦਾ ਦੌਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ਸਭ ਤੋਂ ਪਹਿਲਾਂ ਵੋਟ ਭੁਗਤਾਈ, ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵ੍ਹੀਲ ਚੇਅਰ ’ਤੇ ਸੰਸਦ ਭਵਨ ਵੋਟ ਪਾਉਣ ਪਹੁੰਚੇ। ਅਕਾਲੀ ਦਲ ਨੇ ਕਿਸਾਨਾਂ ਦੀ ਅਵਾਜ਼ ਚੁੱਕਣ ਵਾਲੇ ਉਮੀਦਵਾਰ ਦਾ ਸਮਰਥਨ ਕੀਤਾ - ਬਾਦਲ ਇਸ ਸਭ

ਅਕਾਲੀ ਦਲ ਨੇ ਐੱਨਡੀਏ ਉਮੀਦਵਾਰ ਜਗਦੀਪ ਧਨਖੜ ਦੀ ਕੀਤੀ ਹਮਾਇਤ

ਚੰਡੀਗੜ੍ਹ: ਰਾਸ਼ਟਰਪਤੀ ਤੋਂ ਬਾਅਦ ਅੱਜ ਅਗਲੇ ਉਪ-ਰਾਸ਼ਟਰਪਤੀ ਲਈ ਵੋਟਾਂ ਦਾ ਦੌਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ਸਭ ਤੋਂ ਪਹਿਲਾਂ ਵੋਟ ਭੁਗਤਾਈ, ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵ੍ਹੀਲ ਚੇਅਰ ’ਤੇ ਸੰਸਦ ਭਵਨ ਵੋਟ ਪਾਉਣ ਪਹੁੰਚੇ।

ਅਕਾਲੀ ਦਲ ਨੇ ਕਿਸਾਨਾਂ ਦੀ ਅਵਾਜ਼ ਚੁੱਕਣ ਵਾਲੇ ਉਮੀਦਵਾਰ ਦਾ ਸਮਰਥਨ ਕੀਤਾ - ਬਾਦਲ

ਇਸ ਸਭ ਦੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ ਐੱਨਡੀਏ (NDA) ਦੇ ਉਮੀਦਵਾਰ ਜਗਦੀਪ ਧਨਖੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਟਵੀਟ ’ਚ ਲਿਖਿਆ, " ਸ਼੍ਰੋਮਣੀ ਅਕਾਲੀ ਦਲ ਇੱਕ ਕਿਸਾਨ ਦੇ ਪੁੱਤਰ, ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੇ ਅਤੇ ਆਪਣੇ ਰਾਜ ’ਚ ਕਿਸਾਨ ਭਾਈਚਾਰੇ (ਜ਼ਿਮੀਦਾਰਾਂ) ਲਈ ਓ. ਬੀ. ਸੀ. ਦਾ ਦਰਜਾ ਪ੍ਰਾਪਤ ਕਰਵਾਉਣ ਵਾਲੇ ਜਗਦੀਪ ਧਨਖੜ ਨੂੰ ਉਪ-ਰਾਸ਼ਟਰਪਤੀ ਦੀ ਚੋਣ ’ਚ ਸਮਰਥਨ ਕਰਦਾ ਹੈ। .

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਇਸ ਗੱਲ ਦਾ ਮਾਣ ਹੈ ਕਿ ਰਾਸ਼ਟਪਤੀ ਅਤੇ ਉਪ-ਰਾਸ਼ਟਪਤੀ ਦੀਆਂ ਚੋਣਾਂ ਦੌਰਾਨ ਪਾਰਟੀ ਨੇ ਦੱਬੇ-ਕੁਚਲੇ ਅਤੇ ਕਿਸਾਨਾਂ ਨਾਲ ਖੜ੍ਹਨ ਵਾਲੇ ਉਮੀਦਵਾਰਾਂ ਦਾ ਸਮਰਥਨ ਕੀਤਾ ਹੈ।

 

 
ਇੱਥੇ ਇਹ ਵੀ ਦੱਸਣਾ ਲਾਜ਼ਮੀ ਹੋਵੇਗਾ ਕਿ ਐੱਨ. ਡੀ. ਏ (NDA) ਵਲੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਉਮੀਦਵਾਰ ਬਣਾਇਆ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦੇ ਮੁਕਾਬਲੇ ’ਚ ਸੰਯੁਕਤ ਪ੍ਰਗਤੀਸ਼ੀਲ ਗਠਜੋੜ (UPA) ਦੁਆਰਾ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਰਾਜਪਾਲ ਮਾਰਗਰੇਟ ਅਲਵਾ ਨੂੰ ਆਪਣਾ ਉਮੀਦਵਾਰ ਚੁਣਿਆ ਹੈ। 

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਸੰਯੁਕਤ ਪ੍ਰਗਤੀਸ਼ੀਲ ਗਠਜੋੜ (UPA) ਦੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਸੀ।  

 

Trending news