Raja Warring News: ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਬਜ਼ਰਵਰ ਦਵੇਂਦਰ ਯਾਦਵ ਦੀ ਅਗਵਾਈ ਵਿੱਚ ਤਿੰਨ ਰੋਜ਼ਾ ਸੰਸਦੀ ਪੱਧਰੀ ਵਰਕਰਾਂ ਦੀ ਮੀਟਿੰਗ ਬੁਲਾਈ ਹੈ।
Trending Photos
Raja Warring News: ਪੰਜਾਬ ਕਾਂਗਰਸ ਨੇ ਅੱਜ ਪਟਿਆਲਾ ਵਿੱਚ ਤਿੰਨ ਰੋਜ਼ਾ ਸੰਸਦੀ ਪੱਧਰੀ ਵਰਕਰਾਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਪਾਰਟੀ ਚੋਣਾਂ ਲਈ ਉਮੀਦਵਾਰ ਦੇ ਨਾਂ ’ਤੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਮੀਟਿੰਗ ਵਿੱਚ ਪੁੱਜੇ ਹਨ।
ਨਵਜੋਤ ਸਿੱਧੂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਨਹੀਂ ਦਿੱਤਾ ਗਿਆ ਹੈ। ਦੋ ਲੋਕ ਸਭਾ ਹਲਕਿਆਂ ਦੇ ਵਰਕਰਾਂ ਦੀ ਮੀਟਿੰਗ ਪੰਜਾਬ ਪ੍ਰਦੇਸ਼ ਦੇ ਆਬਜ਼ਰਵਰ ਦਵੇਂਦਰ ਯਾਦਵ ਦੀ ਅਗਵਾਈ ਵਿੱਚ ਹੋ ਰਹੀ ਹੈ ਜਿਸ ਵਿੱਚ ਵਿਸ਼ਾਲ ਇਕੱਠ ਦਿਖਾਈ ਦਿੱਤਾ ਪਰ ਨਵਜੋਤ ਸਿੰਘ ਸਿੱਧੂ ਦੀ ਗੈਰ ਮੌਜੂਦਗੀ ਨੇ ਇੱਕ ਵਾਰ ਫਿਰ ਤੋਂ ਪਾਰਟੀ ਦੇ ਅੰਦਰ ਖਾਨਾਜੰਗੀ ਨੂੰ ਸਾਹਮਣੇ ਲਿਆ ਕੇ ਰੱਖ ਦਿੱਤਾ ਹੈ।
ਇਸ ਸਬੰਧ ਵਿੱਚ ਜਦ ਦਵੇਂਦਰ ਯਾਦਵ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ। ਜਦਕਿ ਨਵਜੋਤ ਸਿੰਘ ਸਿੱਧੂ ਦੇ ਸਵਾਲ ਉਤੇ ਰਾਜਾ ਵੜਿੰਗ ਵੱਲੋਂ ਇੱਕ ਵਾਰ ਫਿਰ ਤੋਂ ਗੋਲ ਮੋਲ ਜਵਾਬ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਧੂ ਕਈ ਵਾਰ ਨਹੀਂ ਪਹੁੰਚ ਸਕਦੇ ਪਰ ਇਸ਼ਾਰਿਆਂ ਵਿੱਚ ਉਨ੍ਹਾਂ ਵੱਲੋਂ ਪਾਰਟੀ ਤੋਂ ਅਲੱਗ ਹੋ ਕੇ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਉੱਪਰ ਬੋਲਦਿਆਂ ਕਿਹਾ ਕਿ ਜੋ ਕੋਈ ਵੀ ਪਾਰਟੀ ਖਿਲਾਫ਼ ਕੁਝ ਵੀ ਕਦਮ ਕਰੇਗਾ ਉਸ ਨੂੰ ਸਿੱਧਾ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Sadhu Singh Dharamsot: ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦੇ OSD ਨੂੰ ਬਣਾਇਆ ਗਵਾਹ, ਬਿਆਨ ਕਰਵਾਏ ਦਰਜ
ਮਹਾਰਾਣੀ ਪ੍ਰਨੀਤ ਕੌਰ ਦੇ ਉੱਪਰ ਵੀ ਸਵਾਲ ਉਤੇ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕੀਤਾ ਹੋਇਆ ਹੈ, ਇੱਕ ਤਰ੍ਹਾਂ ਦੇ ਨਾਲ ਉਹ ਪਾਰਟੀ ਤੋਂ ਬਾਹਰ ਹੀ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇੱਕ ਨਵਾਂ ਚਿਹਰਾ ਚੋਣਾਂ ਵਿੱਚ ਦਿਖਾਈ ਦੇਵੇਗਾ।
ਇਹ ਵੀ ਪੜ੍ਹੋ : Shiromani Akali Dal News: ਪ੍ਰੋ.ਦਵਿੰਦਰਪਾਲ ਸਿੰਘ ਦੀ ਰਿਹਾਈ ਦੀ ਤਜਵੀਜ਼ ਖ਼ਾਰਿਜ ਕਰਨ 'ਤੇ ਅਕਾਲੀ ਦਲ ਨੇ ਕਹੀ ਵੱਡੀ ਗੱਲ