Amritpal Singh Update: ਕੀ ਅੰਮ੍ਰਿਤਪਾਲ ਸਿੰਘ ਭੱਜ ਸਕਦਾ ਹੈ ਵਿਦੇਸ਼? ਪਰਿਵਾਰ ਨੇ ਗਾਇਬ ਕੀਤਾ ਪਾਸਪੋਰਟ
Advertisement
Article Detail0/zeephh/zeephh1624711

Amritpal Singh Update: ਕੀ ਅੰਮ੍ਰਿਤਪਾਲ ਸਿੰਘ ਭੱਜ ਸਕਦਾ ਹੈ ਵਿਦੇਸ਼? ਪਰਿਵਾਰ ਨੇ ਗਾਇਬ ਕੀਤਾ ਪਾਸਪੋਰਟ

Amritpal singh Update News: ਪੁਲਿਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਫਰਾਰ ਹੋਣ ਤੋਂ ਤੁਰੰਤ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪਾਸਪੋਰਟ ਭੇਜ ਦਿੱਤਾ ਸੀ ਤਾਂ ਜੋ ਮੌਕਾ ਮਿਲਦੇ ਹੀ ਉਹ ਵਿਦੇਸ਼ ਜਾ ਸਕੇ।

 

Amritpal Singh Update: ਕੀ ਅੰਮ੍ਰਿਤਪਾਲ ਸਿੰਘ ਭੱਜ ਸਕਦਾ ਹੈ ਵਿਦੇਸ਼? ਪਰਿਵਾਰ ਨੇ ਗਾਇਬ ਕੀਤਾ ਪਾਸਪੋਰਟ

Amritpal singh Update News: ਵਾਰਿਸ ਪੰਜਾਬ ਜਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ (Amritpal Singh)  ਜਾਂਚ ਮਾਮਲੇ ਵਿੱਚ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਜਾਂਚ ਲਈ ਪੁਲਿਸ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਤੋਂ ਉਸ ਦਾ ਪਾਸਪੋਰਟ ਮੰਗਿਆ ਪਰ ਅੰਮ੍ਰਿਤਪਾਲ ਦੇ ਮਾਪਿਆਂ ਨੇ ਪੁਲਿਸ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦਾ ਪਾਸਪੋਰਟ ਘਰ ਨਹੀਂ ਹੈ। ਪੁਲਿਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਫਰਾਰ ਹੋਣ ਤੋਂ ਤੁਰੰਤ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪਾਸਪੋਰਟ ਭੇਜ ਦਿੱਤਾ ਸੀ ਤਾਂ ਜੋ ਮੌਕਾ ਮਿਲਦੇ ਹੀ ਉਹ ਵਿਦੇਸ਼ ਜਾ ਸਕੇ।

ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਪੁਲਿਸ ਨੂੰ ਦੋਸ਼ੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਾਂਚ ਵਿੱਚ ਕੋਈ ਸਹਿਯੋਗ ਨਹੀਂ ਮਿਲਿਆ ਹੈ। ਪਿਛਲੇ ਦੋ ਦਿਨਾਂ ਤੋਂ ਪੁਲਿਸ ਲਗਾਤਾਰ ਪਰਿਵਾਰ 'ਤੇ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਕਰਨ ਲਈ ਕਹਿਣ ਲਈ ਦਬਾਅ ਪਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਇੰਟਰਨੈਟ ਮੀਡੀਆ ਰਾਹੀਂ 20 ਮਾਰਚ ਤੱਕ ਆਪਣੇ ਪਰਿਵਾਰ ਦੇ ਸੰਪਰਕ ਵਿੱਚ ਸੀ।

ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ। ਇੱਥੋਂ ਤੱਕ ਕਿ ਦੁਬਈ ਤੋਂ ਪੰਜਾਬ ਆਉਣ ਤੋਂ ਲੈ ਕੇ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਤੱਕ ਸਭ ਕੁਝ ਆਈਐਸਆਈ ਦੀ ਯੋਜਨਾ ਸੀ। ਹੁਣ ਵੀ ਆਈਐਸਆਈ ਦੇ ਏਜੰਟ ਉਸ ਨੂੰ ਫਰਾਰੀ ਵਿੱਚ ਗੁਪਤ ਰੂਪ ਵਿੱਚ ਸੁਰੱਖਿਆ ਦੇ ਰਹੇ ਹਨ।

ਇਹ ਵੀ ਪੜ੍ਹੋ: Amritpal Singh News: ਡਰਾਈਵਰ ਦਾ ਵੱਡਾ ਖੁਲਾਸਾ 100 ਰੁਪਏ 'ਚ ਅੰਮ੍ਰਿਤਪਾਲ ਨੇ ਭੱਜਣਾ ਦਾ ਲਾਇਆ 'ਜੁਗਾੜ'! ਫੋਟੋ ਹੋਈ ਵਾਇਰਲ

ਸੂਤਰਾਂ ਅਨੁਸਾਰ ਜਾਣਕਰੀ ਮਿਲੀ ਹੈ ਕਿ ਅੰਮ੍ਰਿਤਪਾਲ ਪੰਜਾਬ, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਕਿਤੇ ਲੁਕਿਆ ਹੋ ਸਕਦਾ ਹੈ। ਪੰਜਾਬ ਪੁਲਿਸ ਨੇ ਇਨ੍ਹਾਂ ਸਾਰੇ ਸੂਬਿਆਂ ਨੂੰ ਅਲਰਟ ਭੇਜਿਆ ਹੈ। ਅੰਮ੍ਰਿਤਪਾਲ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਪਾਕਿਸਤਾਨ ਅਤੇ ਨੇਪਾਲ ਦੀਆਂ ਸਰਹੱਦਾਂ 'ਤੇ ਬੀਐਸਐਫ ਅਤੇ ਐਸਐਸਬੀ ਪਹਿਲਾਂ ਹੀ ਚੌਕਸ ਹਨ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਉਤਰਾਖੰਡ ਤੋਂ ਬਾਹਰ ਜਾ ਸਕਦਾ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਤਰਨਤਾਰਨ-ਫਿਰੋਜ਼ਪੁਰ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਤਰਨਤਾਰਨ ਅਤੇ ਫਿਰੋਜ਼ਪੁਰ ਦੋਵੇਂ ਹੀ ਸੰਵੇਦਨਸ਼ੀਲ ਸ਼ਹਿਰ ਹਨ। ਇਨ੍ਹਾਂ ਦੋਵਾਂ ਸ਼ਹਿਰਾਂ 'ਚ ਮੋਬਾਈਲ ਇੰਟਰਨੈੱਟ 'ਤੇ ਪਾਬੰਦੀ 24 ਮਾਰਚ ਤੱਕ ਵਧਾ ਦਿੱਤੀ ਗਈ ਹੈ।

Trending news