Amritpal Singh LIVE Update: ਸੂਤਰਾਂ ਅਨੁਸਾਰ ਪੰਜਾਬ ਵਿੱਚ ਸੰਭਾਵਨਾ ਹੈ ਕਿ ਅੰਮ੍ਰਿਤਪਾਲ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰ ਸਕਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਵਿਸ਼ੇਸ਼ ਮੀਟਿੰਗ ਸੱਦੀ ਹੈ। ਪੁਲਿਸ ਅਤੇ ਸਾਰੀਆਂ ਸੁਰੱਖਿਆ ਏਜੰਸੀਆਂ ਹੁਣ ਅਲਰਟ ਹੋ ਗਈਆਂ ਹਨ।
Trending Photos
Amritpal Singh LIVE Update: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ (Amritpal Singh)18 ਮਾਰਚ ਤੋਂ ਫਰਾਰ ਹਨ। ਅਜੇ ਤੱਕ ਪੁਲਿਸ ਅੰਮ੍ਰਿਤਪਾਲ ਦੀ ਭਾਲ ਵਿੱਚ ਲੱਗੀ ਹੋਈ ਹੈ। ਹਾਲਾਂਕਿ ਦੂਜੇ ਪਾਸੇ ਅੱਜ ਤਲਵੰਡੀ ਸਾਬੋ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ‘ਵਿਸ਼ੇਸ਼ ਮੀਟਿੰਗ’ ਬੁਲਾਈ ਗਈ ਹੈ। ਸੁਰੱਖਿਆ ਏਜੰਸੀਆਂ ਮੁਤਾਬਕ ਅੰਮ੍ਰਿਤਪਾਲ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਹੈ।
ਸੂਤਰਾਂ ਦੀ ਮੰਨੀਏ ਤਾਂ ਉਹ ਪਾਕਿਸਤਾਨ ਭੱਜਣ ਦੀ ਤਿਆਰੀ 'ਚ ਹੈ। ਇਸ ਵਿਚਾਲੇ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਵੀਰਵਾਰ ਨੂੰ ਵੱਡਾ ਝਟਕਾ ਲੱਗਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ ਸਮੇਤ 5 ਦੀਆਂ ਪਟੀਸ਼ਨਾਂ 'ਤੇ ਸਵਾਲ ਖੜ੍ਹੇ ਕੀਤੇ ਹਨ।
ਇਸ ਦੌਰਾਨ ਵਕੀਲ ਨੂੰ ਕਿਹਾ ਕਿ ਉਹ ਪਹਿਲਾਂ ਇਹ ਸਾਬਤ ਕਰਨ ਕਿ ਇਨ੍ਹਾਂ ਸਾਰੇ ਕੈਦੀਆਂ ਜਿਨ੍ਹਾਂ 'ਤੇ ਐੱਨਐੱਸਏ ਲਗਾਇਆ ਗਿਆ ਹੈ, ਲਈ ਹੈਬੀਅਸ ਕਾਰਪਸ ਪਾਰਟੀਸ਼ਨ ਕਿਵੇਂ ਦਾਇਰ ਕੀਤੀ ਜਾ ਸਕਦੀ ਹੈ। ਹੁਣ 11 ਅਪ੍ਰੈਲ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ 'ਤੇ ਵਕੀਲ ਨੂੰ ਜਵਾਬ ਦੇਣਾ ਹੋਵੇਗਾ।
ਇਹ ਵੀ ਪੜ੍ਹੋ: Punjab Corona News: ਪੰਜਾਬ 'ਚ ਕੋਰੋਨਾ ਨੇ ਵਧਾਈ ਚਿੰਤਾ, CM ਮਾਨ ਨੇ ਟਵੀਟ ਕਰ ਕਹੀ ਇਹ ਵੱਡੀ ਗੱਲ
ਦੂਜੇ ਪਾਸੇ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੀ ਇਸ ਮਾਮਲੇ ਨੂੰ ਲੈ ਕੇ ਹਰਕਤ ਵਿੱਚ ਆ ਗਈਆਂ ਹਨ। ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਕਿਸੇ ਵੀ ਕਰਮਚਾਰੀ ਨੂੰ 14 ਤਰੀਕ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ, ਜਦਕਿ ਪਹਿਲਾਂ ਤੋਂ ਮਨਜ਼ੂਰ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।