Amritsar Bandh News: ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਦੇ ਰੋਸ ਵਜੋਂ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ
Advertisement
Article Detail0/zeephh/zeephh2618604

Amritsar Bandh News: ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਦੇ ਰੋਸ ਵਜੋਂ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ

Amritsar Bandh News: ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਉਤੇ ਸ਼ਰਾਰਤੀ ਅਨਸਰ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਗਈ ਸੀ।

Amritsar Bandh News: ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਦੇ ਰੋਸ ਵਜੋਂ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ

Amritsar Bandh News: ਬੀਤੇ ਦਿਨ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਉਤੇ ਸ਼ਰਾਰਤੀ ਅਨਸਰ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਗਈ ਸੀ। ਇਸ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਦਲਿਤ ਭਾਈਚਾਰੇ ਨੇ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਹਾਲਾਂਕਿ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ ਅਤੇ ਵੱਡੇ ਚੁਰਸਤਿਆਂ ਉਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਲੋਕਾਂ ਨੇ ਭੰਡਾਰੀ ਪੁਲ ਬੰਦ ਕਰ ਦਿੱਤਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਵਾਲ ਸਿਟੀ ਬਾਜ਼ਾਰ ਵੀ ਬੰਦ ਰੱਖਿਆ। ਹਾਲਾਂਕਿ ਸਕੂਲ ਅਤੇ ਕਾਲਜ ਖੁੱਲ੍ਹੇ ਹਨ।

ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ 'ਤੇ ਚੜ੍ਹ ਗਿਆ। ਉਸ ਨੇ ਮੂਰਤੀ 'ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਟੁੱਟ ਗਿਆ। ਉਸ ਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ। ਉਸ ਨੇ ਬੁੱਤ ਦੇ ਨੇੜੇ ਰੱਖੀ ਸੰਵਿਧਾਨ ਦੀ ਕਿਤਾਬਨੁਮਾ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਘਟਨਾ ਥਾਣੇ ਤੋਂ ਕਰੀਬ 150 ਮੀਟਰ ਦੀ ਦੂਰੀ 'ਤੇ ਹੈਰੀਟੇਜ ਸਟਰੀਟ 'ਤੇ ਵਾਪਰੀ। ਮੁਲਜ਼ਮ ਦੀ ਪਛਾਣ ਪ੍ਰਕਾਸ਼ ਵਾਸੀ ਧਰਮਕੋਟ ਵਜੋਂ ਹੋਈ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਤੇ ਵਿਧਾਇਕ ਜੀਵਨਜੋਤ ਕੌਰ ਐਤਵਾਰ ਰਾਤ ਹੀ ਪੁੱਜੇ। ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਦੂਜੇ ਪਾਸੇ ਸ੍ਰੀ ਰਾਮ ਸਥਿਤ ਮਹਾਂ ਸੰਨ੍ਹ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪਵਨ ਦ੍ਰਾਵਿੜ ਨੇ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਘਟਨਾ ਕਾਰਨ ਸਮੁੱਚੇ ਦਲਿਤ ਭਾਈਚਾਰੇ ਵਿੱਚ ਰੋਸ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

 

ਦੂਜੇ ਪਾਸੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। 

 

Trending news