Amritsar Blast Update: ਅੰਮ੍ਰਿਤਸਰ 'ਚ 2 ਦਿਨਾਂ 'ਚ ਦੂਜਾ ਧਮਾਕਾ; ਮੌਕੇ 'ਤੇ ਪਹੁੰਚੀਆਂ ਫੌਰੈਂਸਿਕ ਟੀਮਾਂ
Advertisement
Article Detail0/zeephh/zeephh1685228

Amritsar Blast Update: ਅੰਮ੍ਰਿਤਸਰ 'ਚ 2 ਦਿਨਾਂ 'ਚ ਦੂਜਾ ਧਮਾਕਾ; ਮੌਕੇ 'ਤੇ ਪਹੁੰਚੀਆਂ ਫੌਰੈਂਸਿਕ ਟੀਮਾਂ

Amritsar Blast Update :ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪੀ ਧਾਰੀ ਹੋਈ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ 'ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

 

Amritsar Blast Update: ਅੰਮ੍ਰਿਤਸਰ 'ਚ 2 ਦਿਨਾਂ 'ਚ ਦੂਜਾ ਧਮਾਕਾ;  ਮੌਕੇ 'ਤੇ ਪਹੁੰਚੀਆਂ ਫੌਰੈਂਸਿਕ ਟੀਮਾਂ

Amritsar Blast Update: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ ਬਾਅਦ ਮੁੜ ਦੂਜਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਿਹਾ ਜਾ ਰਿਹਾ ਹੈ ਕਿ ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਧਮਾਕਾ ਹੋਇਆ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਦੂਜਾ ਧਮਾਕਾ ਹੋਇਆ ਹੈ।

ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪੀ ਧਾਰੀ ਹੋਈ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ 'ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਇਹ ਵੀ ਪੜ੍ਹੋ: Rajnath Singh in Chandigarh: ਰੱਖਿਆ ਮੰਤਰੀ ਅੱਜ ਆਉਣਗੇ ਚੰਡੀਗੜ੍ਹ; ਆਮ ਲੋਕਾਂ ਲਈ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੇ ਰੂਟ

ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ 'ਤੇ ਧਮਾਕਾ ਹੋਇਆ ਸੀ। ਇਸ ਧਮਾਕੇ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਕਾਰਨ 5 ਤੋਂ 6 ਸ਼ਰਧਾਲੂ ਜ਼ਖ਼ਮੀ ਹੋ ਗਏ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਮੌਕੇ ਤੋਂ ਕਰੀਬ 3-4 ਸ਼ੱਕੀ ਟੁਕੜੇ ਮਿਲੇ ਹਨ ਜਿਸ ਨੂੰ ਜਾਂਚ ਲਈ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ: Amritsar News: ਚਿਮਨੀ 'ਚ ਗੈਸ ਬਣ ਜਾਣ ਕਾਰਨ ਸ੍ਰੀ ਦਰਬਾਰ ਸਾਹਿਬ ਨੇੜੇ ਹੋਇਆ ਵੱਡਾ ਧਮਾਕਾ! ਕਈ ਸ਼ਰਧਾਲੂ ਜ਼ਖ਼ਮੀ

ਦੂਜੇ ਪਾਸੇ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਅੰਮ੍ਰਿਤਸਰ ਦੇ ਗੁਰਦੁਆਰਾ ਸਾਰਾਗੜ੍ਹੀ ਨੇੜੇ ਬੰਬ ਧਮਾਕੇ ਦੀ ਅਫਵਾਹ ਝੂਠ ਹੈ ਅਤੇ ਕੋਈ ਬੰਬ ਧਮਾਕਾ ਨਹੀਂ ਹੋਇਆ ਹੈ। ਚਿਮਨੀ ਵਿੱਚ ਗੈਸ ਬਣ ਜਾਣ ਕਾਰਨ ਸ਼ੀਸ਼ਾ ਟੁੱਟ ਗਿਆ ਸੀ। ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ ਸੀ। ਜ਼ਿਆਦਾ ਗਰਮੀ ਕਾਰਨ ਚਿਮਨੀ ਵਿੱਚ ਗੈਸ ਬਣ ਗਈ ਸੀ।

Trending news