Amritsar News: ਵਧੀਕ ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਐਕਟ /ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੰਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੰਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਵੀ ਉਕਤ ਲਇਸੰਸੀ ਵਲੋਂ ਕੀਤੀ ਜਾਵੇਗੀ।
Trending Photos
Amritsar News(ਭਰਤ ਸ਼ਰਮਾ): ਵਧੀਕ ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਇਨ੍ਹਾਂ ਏਜੰਸੀਆਂ ਵਲੋਂ ਇਸ ਦਫ਼ਤਰ ਨੂੰ ਲਾਇਸੰਸ ਰੀਨਿਊ ਕਰਵਾਉਣ ਸਬੰਧੀ ਕੋਈ ਪ੍ਰਤੀ ਬੇਨਤੀ ਕੀਤੀ ਹੈ ਕਿ ਉਨਾਂ ਨੇ ਆਪਣਾ ਇਮੀਗਰੇਸ਼ਨ ਦਾ ਦਫ਼ਤਰ ਬੰਦ ਕਰ ਦਿੱਤਾ ਹੈ ਅਤੇ ਕੁਝ ਏਜੰਸੀਆਂ ਵਲੋਂ ਆਪਣਾ ਲਾਇਸੰਸ ਰੀਨਿਊ ਕਰਵਾਉਣ ਦੀਆਂ ਇੱਛੁਕ ਨਹੀਂ ਹਨ ਬਾਰੇ ਪ੍ਰਤੀ ਬੇਨਤੀ ਦਿੱਤੀ ਹੈ, ਜਿਸ ਦੇ ਆਧਾਰ ਤੇ ਇਨਾਂ ਦਾ ਲਾਇਸੰਸ ਰੱਦ ਕੀਤੇ ਗਏ ਹਨ।
ਵਧੀਕ ਜਿਲ੍ਹਾ ਮੈਜਿਸਟਰੇਟ ਜੋਤੀ ਬਾਲਾ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6(1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਯੂਨੀਕ ਐਜੂਕੇਸ਼ਨ ਐਂਡ ਇਮੀਗਰੇਸ਼ਨ, ਬੀ ਬਲਾਕ ਰਣਜੀਤ ਐਵੀਨਿਊ; ਮੈਸਰਜ ਐਚ.ਆਈ.ਟੀ. ਐਜੂਕੇਸ਼ਨ ਐਂਡ ਕੰਸਲਟੈਂਸੀ ਸੈਂਟਰ ਜੀਟੀ ਰੋਡ ਦਬੁਰਜੀ; ਮੈਸਰਜ ਏ.ਜੇ.ਆਰ. ਗੋਲਬਲ 35 ਸਰਕੂਲਰ ਰੋਡ, ਸਾਹਮਣੇ ਮੈਡੀਕਲ ਕਾਲਜ ਅੰਮ੍ਰਿਤਸਰ; ਮੈਸਰਜ ਐਕਸਪਰਟਸ ਇਮੀਗਰੇਸ਼ਨ ਐਂਡ ਐਜੂਕੇਸ਼ਨ, ਨਜ਼ਦੀਕ ਐਚ.ਡੀ.ਐਫ.ਸੀ. ਬੈਂਕ ਜੀਟੀ. ਰੋਡ ਬਿਆਸ; ਮੈਸਰਜ ਗੋਲਡਨ ਸਟਡੀਜ਼, ਗਲੀ ਪੰਜਾਬ ਐਂਡ ਸਿੰਧ ਬੈਂਕ, ਰਈਆ; ਪਰਥ ਪੀ.ਟੀ.ਈ. ਐਂਡ ਆਈਲੈਟਸ ਟਰੇਨਿੰਗ ਸੈਂਟਰ, ਐਸ.ਸੀ.ਐਫ. 23 ਕਬੀਰ ਪਾਰਕ ਸਾਹਮਣੇ ਯੂਨੀਵਰਸਿਟੀ; ਮੈਸਰਜ ਆਰਕਵੇਅ ਕੰਸਲਟੈਂਸੀ , ਸੀ ਬਲਾਕ ਰਣਜੀਤ ਐਵੀਨਿਊ ਅਤੇ ਐਕਸਪਰਟ ਐਜੂਕੇਸ਼ਨ ਕੰਸਲਟੈਂਸੀ, ਸਾਹਮਣੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਹਨ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਐਕਟ /ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਉਕਤ ਲਾਇਸੰਸੀ ਜਾਂ ਉਸਦੀ ਫਰਮ ਵਿਰੁੱਧ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਕਤ ਲਾਇਸੰਸ ਹੋਲਡਰ/ਫਰਮ ਦੀ ਮਾਲਕ /ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰੀ ਹੋਵੇਗੀ ਅਤੇ ਇਸਦੀ ਭਰਪਾਈ ਵੀ ਉਕਤ ਲਇਸੰਸੀ ਵਲੋਂ ਕੀਤੀ ਜਾਵੇਗੀ।