Amritsar Golden Temple: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਲੜਕੀ ਨੇ 6ਵੀਂ ਮੰਜ਼ਿਲ ਤੋਂ ਮਾਰੀ ਛਾਲ
Advertisement
Article Detail0/zeephh/zeephh2504198

Amritsar Golden Temple: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਲੜਕੀ ਨੇ 6ਵੀਂ ਮੰਜ਼ਿਲ ਤੋਂ ਮਾਰੀ ਛਾਲ

Amritsar Golden Temple Woman Jumps: ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੀ ਛੇਵੀਂ ਮੰਜ਼ਿਲ ਤੋਂ ਡਿੱਗਣ ਨਾਲ ਇੱਕ ਲੜਕੀ ਦੀ ਮੌਤ ਹੋਈ ਹੈ। 

 

Amritsar Golden Temple: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਲੜਕੀ ਨੇ 6ਵੀਂ ਮੰਜ਼ਿਲ ਤੋਂ ਮਾਰੀ ਛਾਲ

Amritsar Golden Temple Woman Jumps/ਭਰਤ ਸ਼ਰਮਾਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੀ ਛੇਵੀਂ ਮੰਜ਼ਿਲ ਤੋਂ ਡਿੱਗਣ ਨਾਲ ਇੱਕ ਲੜਕੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਸਵੇਰੇ ਸਾਢੇ ਨੌ ਵਜੇ ਦੇ ਕਰੀਬ ਇਹ ਲੜਕੀ ਵਲੋ ਛੇਵੀਂ ਸੱਤਵੀਂ ਮੰਜਿਲ ਤੋ ਛਲਾਂਗ ਲਗਾਈ ਹੈ ਜਿਸ ਦੇ ਚਲਦੇ ਹੇਠਾਂ ਡਿੱਗਣ ਦੌਰਾਨ ਇਸ ਦੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਔਰਤ ਬਾਰੇ ਜਾਣਕਾਰੀ ਲਈ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਮੌਕੇ ਉੱਤੇ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਜਾਂਚ ਸ਼ੁਰੂ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਲੜਕੀ ਅੱਜ ਗੁਰੂ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦੇ ਲਈ ਆਈ ਸੀ ਤਾਂ ਸਾਢੇ ਨੌ ਵਜੇ ਦੇ ਕਰੀਬ ਉਸ ਵੱਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੀ ਛੇਵੀਂ ਸੱਤਵੀਂ ਮੰਜਿਲ ਤੋਂ ਸ਼ਲਾਂਗ ਲਗਾਈ ਗਈ ਹੈ ਜਾਂ ਹਾਦਸਾ ਵਾਪਰਿਆ ਹੈ ਕੀ ਹੋਇਆ ਹੈ ਇਸ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। 

ਅੱਜ ਸਵੇਰੇ ਇੱਕ ਔਰਤ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੀ ਪਰ ਉਸ ਤੋਂ ਬਾਅਦ ਕਰੀਬ ਸਾਢੇ 9 ਵਜੇ ਉਹ ਉਸੇ ਕੰਪਲੈਕਸ ਵਿੱਚ ਸਥਿਤ ਗੁਰਦੁਆਰਾ ਬਾਬਾ ਅਟਲ ਰਾਏ ਜੀ ਦੀ 6ਵੀਂ ਮੰਜ਼ਿਲ 'ਤੇ ਚੜ੍ਹ ਗਈ ਜਿੱਥੋਂ ਉਸ ਨੇ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਬਾਅਦ ਜਿਵੇਂ ਹੀ ਔਰਤ ਹੇਠਾਂ ਡਿੱਗੀ ਤਾਂ ਖੂਨ ਵਹਿਣ ਲੱਗਾ ਜਿਵੇਂ ਹੀ ਔਰਤ ਹੇਠਾਂ ਡਿੱਗੀ ਤਾਂ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ।

ਇਹ ਵੀ ਪੜ੍ਹੋ: Punjab MC Elections: ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ, ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ! ਜਾਣੋ ਪੂਰਾ ਮਾਮਲਾ

ਔਰਤ ਦੀ ਮੌਤ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਉਹਦੀ ਹੇਠਾਂ ਡਿੱਗਣ ਦੇ ਨਾਲ ਮੌਤ ਹੋ ਗਈ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਚੈੱਕ ਕੀਤਾ ਜਾਵੇਗਾ ਤੇ ਪਤਾ ਲਗਾਇਆ ਜਾਵੇਗਾ ਇਹ ਇਕੱਲੀ ਆਈ ਸੀ ਜਾਂ ਇਸ ਨਾਲ ਕੋਈ ਹੋਰ ਵੀ ਸੀ ਕਿਸੇ ਨੇ ਖੁਦ ਸ਼ਲਾਂਗ ਲਗਾਈ ਹੈ ਜਾਂ ਇਸ ਨੂੰ ਕੋਈ ਧੱਕਾ ਦਿੱਤਾ ਗਿਆ ਹੈ ਇਸ ਦੀ ਜਾਂਚ ਕੀਤੀ ਜਾਵੇਗੀ। ਇਹ ਨਹੀਂ ਪਤਾ ਚੱਲ ਸਕਿਆ ਕਿ ਇਹ ਲੜਕੀ ਕੌਣ ਹੈ ਕਿੱਥੋਂ ਆਈ ਹੈ ਫਿਲਹਾਲ ਇਸ ਦੀ ਕੋਈ ਸ਼ਨਾਖਤ ਨਹੀਂ ਹੋ ਸਕੀ।

ਉੱਥੇ ਹੀ ਮੌਕੇ ਤੇ ਪੁੱਜੇ ਏਸੀਪੀ ਜਸਪਾਲ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਇੱਕ ਲੜਕੀ ਨੇ ਗੁਰਦੁਆਰਾ ਅਟੱਲ ਰਾਏ ਸਾਹਿਬ ਤੋਂ ਛੇਵੀਂ ਮੰਜ਼ਿਲ ਤੋਂ ਸ਼ਲਾਂਗ ਲਗਾ ਦਿੱਤੀ ਜਿਸ ਦੇ ਚਲਦੇ ਉਹ ਦੀ ਹੇਠਾ ਡਿੱਗਣ ਦੇ ਨਾਲ ਮੌਤ ਹੋ ਗਈ। ਉਸ ਦੀ ਸ਼ਨਾਖਤ ਨਹੀਂ ਹੋ ਸਕੀ ਫਿਲਹਾਲ ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ ਜਾਂ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਸ ਵੱਲੋਂ ਖੁਦ ਸ਼ਿਲਾਂਗ ਲਗਾਈ ਗਈ ਹੈ ਜਾਂ ਕੋਈ ਹਾਦਸਾ ਵਾਪਰਿਆ ਹੈ। ਇਹ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।

Trending news