ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਵਿਆਹੁਤਾ ਔਰਤ ਨੇ ਕੀਤੀ ਖੁਦਕੁਸ਼ੀ
Advertisement
Article Detail0/zeephh/zeephh2622432

ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਵਿਆਹੁਤਾ ਔਰਤ ਨੇ ਕੀਤੀ ਖੁਦਕੁਸ਼ੀ

Amritsar News: ਅਕਸਰ ਹੀ ਖੁਦਕੁਸ਼ੀ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਹਨ। ਇੱਕ ਅਜਿਹਾ ਹੀ ਮਾਮਲਾ ਪਿੰਡ ਕੁਕੜਾਂ ਵਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਵਿਆਹੁਤਾ ਔਰਤ ਨੇ ਖੁਦਕੁਸ਼ੀ ਕਰ ਲਿਆ।

 

ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਵਿਆਹੁਤਾ ਔਰਤ ਨੇ ਕੀਤੀ ਖੁਦਕੁਸ਼ੀ

Amritsar News: ਅੰਮ੍ਰਿਤਸਰ ਦੇ ਰਾਜਾ ਸਾਂਸੀ ਥਾਣਾ ਅਧੀਨ ਪੈਂਦੇ ਪਿੰਡ ਕੁਕੜਾਂ ਵਾਲਾ ਵਿੱਚ ਇੱਕ ਵਿਆਹੁਤਾ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਵਿਆਹ ਨੂੰ 12 ਸਾਲ ਹੋ ਗਏ ਹਨ ਅਤੇ ਉਸ ਦੇ ਦੋ ਬੱਚੇ ਹਨ ਅਤੇ ਉਸ ਨੂੰ ਹਰ ਰੋਜ਼ ਉਸਦੇ ਸਹੁਰੇ ਪਰਿਵਾਰ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਕੁੱਟਮਾਰ ਕੀਤੀ ਜਾਂਦੀ ਸੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦਾ ਕਤਲ ਉਸਦੇ ਸਹੁਰਿਆਂ ਵੱਲੋਂ ਕੀਤਾ ਗਿਆ ਹੈ। ਅਸੀਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ। ਫਿਲਹਾਲ ਪੁਲਿਸ ਮ੍ਰਿਤਕ ਮਨਪ੍ਰੀਤ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਰਹੀ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸਦੇ ਸਹੁਰੇ ਪਰਿਵਾਰ ਵੱਲੋਂ ਉਸਨੂੰ ਬਹੁਤ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਹਰ ਰੋਜ਼ ਦਾਜ ਦੀ ਮੰਗ ਕੀਤੀ ਜਾਂਦੀ ਸੀ, ਜਿਸ ਕਾਰਨ ਉਸਦੇ ਸਹੁਰੇ ਪਰਿਵਾਰ ਅਤੇ ਉਸਦੇ ਪਤੀ ਨੇ ਵੀ ਸਾਡੀ ਧੀ ਨੂੰ ਕੁੱਟਿਆ। ਉਨ੍ਹਾਂ ਕਿਹਾ ਕਿ ਸਾਡੀ ਧੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦੀ, ਉਸਦਾ ਕਤਲ ਹੋਇਆ ਹੈ, ਅਸੀਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ। 

ਇਸ ਮੌਕੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਨਪ੍ਰੀਤ ਕੌਰ ਨਾਮ ਦੀ ਔਰਤ ਨੇ ਖੁਦਕੁਸ਼ੀ ਕੀਤੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਲੇ ਉਹ ਇਸ ਮਾਮਲੇ ਬਾਰੇ ਕੋਈ ਵੀ ਜਾਣਕਾਰੀ ਨਹੀਂ ਦੇ ਸਕਦੇ ਕਿਉਂਕਿ ਪੋਸਟਮਾਰਟ ਤੋਂ ਬਾਅਦ ਹੀ ਖੁਲਾਸਾ ਹੋਵੇਗਾ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

ਪੀੜਤ ਪਰਿਵਾਰ ਵੱਲੋਂ ਪ੍ਰਸਾਸ਼ਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ। ਉਨ੍ਹਾਂ ਸਹੁਰੇ ਪਰਿਵਾਰ 'ਤੇ ਇਲਜ਼ਾਮ ਲਗਾਉਂਦੇ ਕਿਹਾ ਕਿ ਪਹਿਲਾਂ ਮਾਮਲਾ ਥਾਣੇ 'ਤੇ ਗਿਆ ਸੀ ਪਰ ਉਦੋਂ ਸਮਝੌਤਾ ਹੋ ਗਿਆ। ਉਸ ਤੋਂ ਬਾਅਦ ਵੀ ਲਗਾਤਾਰ ਸਾਡੀ ਧੀ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਹੁਣ ਮ੍ਰਿਤਕ ਦੇ ਪਤੀ ਵੱਲੋਂ ਕਾਰ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਤਾਂ ਇਨਸਾਫ਼ ਚਾਹੀਦਾ ਹੈ ਪਰ ਕੁੜੀ ਦਾ ਸਹੁਰਾ ਪਰਿਵਾਰ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਪੁਲਿਸ ਨੂੰ ਆਖਿਆ ਕਿ ਜਲਦ ਤੋਂ ਜਲਦ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

Trending news