Amritsar Fire News: ਸਰਹੱਦੀ ਨਗਰ ਅਟਾਰੀ ਦੇ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਅੱਗ ਦੀ ਘਟਨਾ।ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪੰਜ ਪਾਵਨ ਸਰੂਪ ਹੋਏ ਅਗਨ ਭੇਟ
Trending Photos
Amritsar Fire News/ ਭਰਤ ਸ਼ਰਮਾ: ਸਰਹੱਦੀ ਨਗਰ ਅਟਾਰੀ ਦੇ ਪੰਚਾਇਤ ਘਰ ਵਿੱਚ ਬਣੇ ਗੁਰਦੁਆਰੇ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋ ਗਿਆ ਹੈ। ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਟੀਮ ਨੇ ਮੌਕੇ ’ਤੇ ਜਾ ਕੇ ਜਾਂਚ-ਪੜਤਾਲ ਕੀਤੀ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਤਲਾਣੀ ਦੇ ਪੰਜ ਏਸੀ ਵੀ ਸੜ ਗਏ ਹਨ। ਇਸ ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਰਦਾਸ ਕਰ ਕੇ ਅਗਨ ਭੇਟ ਹੋਇਆ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੋਇੰਦਵਾਲ ਸਾਹਿਬ ਭੇਜ ਦਿੱਤਾ ਹੈ।
ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਿਹਾ ਕਿ ਇਸ ਮਾਮਲੇ ’ਚ ਜਦੋਂ ਤੱਕ ਕੋਈ ਕਾਨੂੰਨੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾਂਦੀ, ਉਦੋਂ ਤੱਕ ਪਾਵਨ ਸਰੂਪ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: Gurdsapur News: ਅਮਰੀਕਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ, ਕੁਲਦੀਪ ਧਾਲੀਵਾਲ ਦੀ ਮਦਦ ਸਦਕਾ ਪਰਿਵਾਰ ਨੂੰ ਮਿਲਿਆ ਵਿਸ਼ੇਸ਼ ਵੀਜ਼ਾ
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ। ਸ੍ਰੀ ਧਾਮੀ ਨੇ ਕਿਹਾ ਕਿ ਗੁਰਦੁਆਰੇ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਵਾਪਰਦੀਆਂ ਹਨ। ਬਹੁਤ ਵਾਰੀ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਦੁਆਰਿਆਂ ’ਚ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਨਾਂ ਲੋੜ ਤੋਂ ਬਿਜਲੀ ਉਪਕਰਨ ਚਾਲੂ ਨਾ ਰੱਖੇ ਜਾਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਯਕੀਨੀ ਬਣਾਉਣ ਕਿ ਗੁਰਦੁਆਰੇ ਅੰਦਰ ਹਰ ਸਮੇਂ ਇੱਕ ਸੇਵਾਦਾਰ ਦੀ ਹਾਜ਼ਰੀ ਜ਼ਰੂਰੀ ਹੋਵੇ।
ਇਹ ਵੀ ਪੜ੍ਹੋ:Manish Sisodia Punjab Visit: CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਦੱਸ ਦਈਏ ਕਿ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪੰਜ ਪਾਵਨ ਸਰੂਪ ਅਗਨ ਭੇਟ ਹੋਏ। ਮੌਕੇ ਤੇ ਪਹੁੰਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਹਾਲਾਤ ਦਾ ਜਾਇਜ਼ਾ ਲਿਆ। ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਨੇਕਾਂ ਵਾਰ ਲੋਕਲ ਗੁਰਦੁਆਰਾ ਕਮੇਟੀਆਂ ਨੂੰ 24 ਘੰਟੇ ਗੁਰੂ ਘਰਾਂ ਦੇ ਵਿੱਚ ਸੇਵਾਦਾਰ ਜਾਂ ਪਹਿਰੇਦਾਰ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ।