Punjabi Youth Death: ਡੌਂਕੀ ਲਗਾਕੇ ਅਮਰੀਕਾ ਜਾ ਰਹੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
Trending Photos
Punjabi Youth Death (ਭਰਤ ਸ਼ਰਮਾ): ਡੌਂਕੀ ਲਗਾਕੇ ਅਮਰੀਕਾ ਜਾ ਰਹੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਨੌਜਵਾਨ ਨੂੰ ਗੁਆਟੇਮਾਲਾ ਨੇੜੇ ਦਿਲ ਦਾ ਦੌਰਾ ਪੈ ਗਿਆ। ਡੌਂਕੀ ਲਗਾ ਕੇ ਅਮਰੀਕਾ ਜਾਂਦੇ ਸਮੇਂ ਰਸਤੇ ਵਿੱਚ ਗੁਆਟੇਮਾਲਾ ਨੇੜੇ ਰਸਤੇ ਵਿੱਚ ਉਸ ਦੀ ਦਰਦਨਾਕ ਮੌਤ ਹੋ ਗਈ।
ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ ਵਰਕ ਪਰਮਿਟ ਉਤੇ ਇੰਗਲੈਂਡ ਗਿਆ ਸੀ ਜਿਥੋਂ ਉਹ ਵਾਪਸ ਆ ਗਿਆ ਸੀ। ਜਿਥੇ ਹੁਣ ਘਰ ਤੋਂ 3 ਮਹੀਨੇ ਪਹਿਲਾਂ ਅਮਰੀਕਾ ਲਈ ਇੱਕ ਏਜੰਟ ਜ਼ਰੀਏ ਅਮਰੀਕਾ ਜਾ ਰਿਹਾ ਸੀ।
ਪਰਿਵਾਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ ਵਰਕ ਪਰਮਿਟ 'ਤੇ ਇੰਗਲੈਂਡ ਗਿਆ ਸੀ, ਪਰ ਉਥੋਂ ਵਾਪਸ ਆ ਗਿਆ ਸੀ। ਇਸ ਵਾਰ ਉਸਨੇ ਅਮਰੀਕਾ ਵਿੱਚ ਸੈਟਲ ਹੋਣ ਦਾ ਸੁਪਨਾ ਲਿਆ ਸੀ, ਪਰ ਕਿਸਮਤ ਵਿੱਚ ਕੁਝ ਹੋਰ ਹੀ ਸੀ। ਗੁਰਪ੍ਰੀਤ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਗੁਰਪ੍ਰੀਤ ਦੀਆਂ ਭੈਣਾਂ ਅਤੇ ਮਾਪਿਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ, ਤਾਂ ਜੋ ਉਹ ਗੁਰਪ੍ਰੀਤ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ।
ਇਹ ਵੀ ਪੜ੍ਹੋ : Chandigarh News: ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀ ਆਗੂਆਂ ਉਤੇ ਪਾਣੀਆਂ ਦੀ ਬੁਛਾੜਾਂ ਮਾਰੀਆਂ
ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਕਸਬਾ ਰਾਮਦਾਸ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਅਮਰੀਕਾ ਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ। ਇਸ ਦੌਰਾਨ ਮ੍ਰਿਤਕ ਨੌਜਵਾਨ ਦ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਐਨਆਰਆਈ ਮੰਤਰੀ ਕੁਲਦੀਪ ਸਿੰਘ ਪੁੱਜੇ। ਉਨ੍ਹਾਂ ਦੱਸਿਆ ਕਿ ਅਜਨਾਲਾ ਦੇ ਰਮਦਾਸ ਪਿੰਡ 'ਚ 36 ਲੱਖ ਰੁਪਏ ਲੈ ਕੇ ਡੌਂਕੀ ਰਸਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ 'ਚ ਹੀ ਮੌਤ ਹੋ ਗਈ। ਮੈਂ ਸਾਰੇ ਪੰਜਾਬੀਆਂ ਨੂੰ ਬੇਨਤੀ ਕਰਦਾ ਹਾਂ ਕਿ ਗੈਰ-ਕਾਨੂੰਨੀ ਤਰੀਕੇ ਨਾਲ ਕਿਸੇ ਵੀ ਦੇਸ਼ ਵਿੱਚ ਨਾ ਜਾਓ ਅਤੇ ਜੇਕਰ ਤੁਸੀਂ ਕਰਜ਼ਾ ਲੈ ਕੇ ਇੰਨਾ ਪੈਸਾ ਇਕੱਠਾ ਕੀਤਾ ਹੈ ਤਾਂ ਇੱਥੇ ਪੰਜਾਬ ਵਿੱਚ ਕਾਰੋਬਾਰ ਸ਼ੁਰੂ ਕਰੋ, ਮੈਨੂੰ ਵਿਸ਼ਵਾਸ ਹੈ ਕਿ ਸਰਕਾਰ ਤੁਹਾਡੀ ਪੂਰੀ ਮਦਦ ਕਰੇਗੀ।
ਇਹ ਵੀ ਪੜ੍ਹੋ : Tarn Taran News: ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੌਰਾਨ ਘਰ ਦੀ ਛੱਤ ਡਿੱਗੀ; ਇੱਕ ਦੀ ਮੌਤ, 15 ਜ਼ਖ਼ਮੀ