ਘਰ ਦੀ ਮਾਲੀ ਹਾਲਾਤ ਸੁਧਾਰਨ ਅਤੇ ਚੰਗੇ ਭਵਿੱਖ ਲਈ ਲੱਖਾਂ ਰੁਪਏ ਲਾਕੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਉਥੇ ਹੀ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮੌੜੇ ਕਲਾਂ ਦਾ 20 ਸਾਲਾ ਨੌਜਵਾਨ ਤਰਸੇਮ ਸਿੰਘ ਸਪੇਨ ਗਿਆ ਸੀ, ਜਿੱਥੇ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ 25 ਦਿਨ ਬਾਅਦ ਵਤਨ ਲਿਆਂਦ
Trending Photos
Amritsar News: ਘਰ ਦੀ ਮਾਲੀ ਹਾਲਾਤ ਸੁਧਾਰਨ ਅਤੇ ਚੰਗੇ ਭਵਿੱਖ ਲਈ ਲੱਖਾਂ ਰੁਪਏ ਲਾਕੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਉਥੇ ਹੀ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮੌੜੇ ਕਲਾਂ ਦਾ 20 ਸਾਲਾ ਨੌਜਵਾਨ ਤਰਸੇਮ ਸਿੰਘ ਸਪੇਨ ਗਿਆ ਸੀ, ਜਿੱਥੇ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ 25 ਦਿਨ ਬਾਅਦ ਵਤਨ ਲਿਆਂਦੀ ਗਈ ਜਿੱਥੇ ਨੌਜਵਾਨ ਦੇ ਜੱਦੀ ਪਿੰਡ ਵਿੱਚ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ, ਜਿੱਥੇ ਪੂਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਸੀ।
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਘਰ ਦੀ ਮਾਲੀ ਹਾਲਾਤ ਸੁਧਾਰਨ ਲਈ 6 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ ਤੇ ਉਸ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ, ਜਿੱਥੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ।
ਇਸ ਮੌਕੇ ਕਿਸਾਨ ਆਗੂ ਕਾਬਲ ਸਿੰਘ ਮਹਾਵਾ ਨੇ ਕਿਹਾ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਸਪੇਨ ਦੀ ਧਰਤੀ ਉਤੇ ਮੌਤ ਹੋਈ ਹੈ, ਜਿੱਥੇ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਨੌਜਵਾਨ ਦੀ ਲਾਸ਼ ਨੂੰ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਦਾਨੀ ਸੱਜਣਾਂ ਤੇ ਸਪੇਨ ਦੀ ਸਰਕਾਰ ਨੂੰ ਮੰਗ ਕੀਤੀ ਕਿ ਨੌਜਵਾਨ ਦੇ ਪਰਿਵਾਰ ਦੀ ਕਿਸੇ ਤਰ੍ਹਾਂ ਮਦਦ ਕੀਤੀ ਜਾਵੇ, ਕਿਉਂਕਿ ਨੌਜਵਾਨ ਦੇ ਪਿਤਾ ਨੇ ਉਸ ਨੂੰ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ।
ਇਹ ਵੀ ਪੜ੍ਹੋ : Delhi Election Result 2025: ਕੌਣ ਹੋ ਸਕਦੈ ਭਾਜਪਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ? ਜਾਣੋ ਕਿਹੜੇ ਆਗੂ ਸੂਚੀ ਵਿੱਚ ਸਭ ਤੋਂ ਉਪਰ
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਜੈਤੋ ਤਹਿਸੀਲ ਦੇ ਪਿੰਡ ਮੜਾਕ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੁਖਪ੍ਰੀਤ ਸਿੰਘ (ਮੁਹਾਰ) ਉਮਰ 29 ਸਾਲ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਮੜਾਕ ਤਹਿਸੀਲ ਜੈਤੋ ਕੁਝ ਸਾਲ ਪਹਿਲਾਂ ਹੀ ਕਨੇਡਾ ਵਿਖੇ ਰੋਜ਼ੀ ਰੋਟੀ ਤੇ ਰੁਜ਼ਗਾਰ ਲਈ ਪੰਜਾਬ ਤੋਂ ਕੈਨੇਡਾ ਗਿਆ ਸੀ, ਉਨ੍ਹਾਂ ਦੀ ਅਚਾਨਕ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਸੀ।
ਇਹ ਵੀ ਪੜ੍ਹੋ : Panchkula News: ਹਰਿਆਣਾ ਦੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਦੀ ਅਗਵਾਈ ਵਿੱਚ ਜੱਥਾ ਪ੍ਰਯਾਗਰਾਜ ਪੁੱਜਿਆ