Ludhiana News: ਡੀਸੀ ਦਫ਼ਤਰ ਦੇ ਬਾਹਰ ਆਂਗਨਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ; ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ
Advertisement
Article Detail0/zeephh/zeephh2330175

Ludhiana News: ਡੀਸੀ ਦਫ਼ਤਰ ਦੇ ਬਾਹਰ ਆਂਗਨਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ; ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ

Ludhiana News: ਆਂਗਨਵਾੜੀ ਵਰਕਰ ਯੂਨੀਅਨ ਨੇ ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਹੈ।

Ludhiana News: ਡੀਸੀ ਦਫ਼ਤਰ ਦੇ ਬਾਹਰ ਆਂਗਨਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ; ਵਿੱਤ ਮੰਤਰੀ ਨੂੰ ਭੇਜਿਆ ਮੰਗ ਪੱਤਰ

Ludhiana News (ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਆਂਗਨਵਾੜੀ ਵਰਕਰ ਯੂਨੀਅਨ ਨੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਆਂਗਨਵਾੜੀ ਵਰਕਰਾਂ ਨੇ ਡੀਸੀ ਰਾਹੀਂ ਦੇਸ਼ ਦੇ ਵਿੱਤ ਮੰਤਰੀ ਨੂੰ ਮੰਗ ਪੱਤਰ ਭੇਜਿਆ। ਪ੍ਰਦਰਸ਼ਨਕਾਰੀ  ਆਂਗਨਵਾੜਈ ਵਰਕਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਂਗਣਵਾੜੀ ਕੇਂਦਰਾਂ ਨੂੰ ਮਜ਼ਬੂਤ ਕਰਨ ਅਤੇ ਵਰਕਰ ਹੈਲਪਰ ਨੂੰ ਸੰਵਧਾਨਿਕ ਲਾਭ ਦੇਣ ਲਈ ਬਜਟ ਵਿੱਚ ਵਾਧਾ ਕਰੇ।

10 ਜੁਲਾਈ 2024 ਅੱਜ ਆਲ ਇੰਡੀਆ ਫੈਡਰੇਸ਼ਨ ਆਫ ਆਂਗਨਵਾੜੀ ਵਰਕਰਜ ਹੈਲਪਰਜ਼ ਦੇ ਸੱਦੇ ਉਤੇ ਦੇਸ਼ ਭਰ ਦੇ ਜ਼ਿਲ੍ਹਾ ਹੈਡਕੁਆਇਰ ਤੋਂ ਲੱਖਾਂ ਦੀ ਗਿਣਤੀ ਵਿੱਚ ਆਪਣੀ ਅੰਗ ਸਬੰਧੀ ਇਕੱਠੇ ਹੋ ਕੇ ਆਕਾਸ਼ ਗੰਜਾਊ ਨਾਅਰਿਆਂ ਨਾਲ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਦੇ ਵਿੱਤ ਮੰਤਰੀ ਸੀਤਾਰਮਨ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇਸ਼ ਭਰ ਤੋਂ ਮੰਗ ਪੱਤਰ ਭੇਜੇ ਗਏ। ਆਲ ਇੰਡੀਆ ਫੈਡਰੇਸ਼ਨ ਦੇ ਫ਼ੈਸਲੇ ਮੁਤਾਬਕ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਇਸ ਸੱਦੇ ਨੂੰ ਜ਼ਿਲ੍ਹਾ ਦੇ ਪ੍ਰਧਾਨ ਦੀ ਅਗਵਾਈ ਵਿੱਚ ਪੂਰੇ ਜੋਸ਼ ਖਰੋਸ਼ ਨਾਲ ਮੰਗਾਂ ਦੇ ਨਾਅਰੇ ਲਗਾਉਂਦੇ ਹੋਏ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਆਂਗਣਵਾੜੀ ਵਰਕਰ ਹੈਲਪਰ ਨੂੰ ਸੰਵਿਧਾਨਿਕ ਲਾਭ ਦਿੱਤੇ ਜਾਣ।

ਇਸ ਤੋਂ ਇਲਾਵਾ ਪ੍ਰੀ ਪ੍ਰਾਇਮਰੀ ਐਜੂਕੇਸ਼ਨ ਆਂਗਨਵਾੜੀ ਕੇਂਦਰਾਂ ਵਿੱਚ ਯਕੀਨੀ ਬਣਾਈ ਜਾਵੇ। ਲਗਾਤਾਰ ਡਿਜੀਟਲ ਲਾਈਜ਼ ਦੇ ਨਾਮ ਤੇ ਆਂਗਨਵਾੜੀ ਵਰਕਰਾਂ ਨੂੰ ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਡਿਜੀਟਲ ਕਰਨ ਲਈ ਸਾਧਨਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਨੈਸ਼ਨਲ ਸਰਵੇ ਦੀਆਂ ਰਿਪੋਰਟਾਂ ਵੇਖੀਆਂ ਜਾਣ ਤਾਂ ਅੱਜ ਦੇਸ਼ ਵਿੱਚ ਕੁਪੋਸ਼ਣ ਵਰਗੀ ਲਾ ਇਲਾਜ ਬਿਮਾਰੀ ਪਸਰ ਰਹੀ ਹੈ ਪਰ ਸਰਕਾਰ ਇਸ ਨੂੰ ਖਤਮ ਕਰਨ ਲਈ ਸਿਰਫ ਗੱਲਾਂ ਨਾਲ ਹੀ ਸਾਰਦੀ ਹੈ। ਜੇ ਸਰਕਾਰ ਨੇ ਇਹ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਮਹਿਲਾ ਕੁਲਵੰਤ ਕੌਰ ਨੇ ਦੱਸਿਆ ਕਿ ਉਹ ਨੀਲੋਂ ਇਲਾਕੇ ਦੀ ਆਂਗਣਵਾੜੀ ਸਕੱਤਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਨਾਲ ਕਈ ਵਾਅਦੇ ਕੀਤੇ ਗਏ ਸਨ ਪਰ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ। ਆਂਗਣਵਾੜੀ ਤੋਂ ਬੱਚੇ ਹਟਾ ਕੇ ਪ੍ਰੀ-ਪ੍ਰਾਇਮਰੀ ਸਕੂਲ ਖੋਲ੍ਹੇ ਜਾ ਰਹੇ ਹਨ। ਮਾਰਕਫੈੱਡ ਵੱਲੋਂ ਆਂਗਣਵਾੜੀ ਵਿੱਚ ਬੱਚਿਆਂ ਨੂੰ ਜੋ ਫੀਡ ਭੇਜੀ ਜਾ ਰਹੀ ਹੈ, ਉਹ ਸਹੀ ਨਹੀਂ ਹੈ। ਅੱਜ ਇਸ ਸਕੀਮ ਨੂੰ ਲਾਗੂ ਹੋਏ 49 ਸਾਲ ਹੋ ਗਏ ਹਨ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਸ ਨੂੰ ਪੱਕਾ ਨਹੀਂ ਕੀਤਾ।

ਕੁੱਲ 26 ਹਜ਼ਾਰ ਕਾਮੇ ਅਜਿਹੇ ਹਨ, ਜਿਨ੍ਹਾਂ ਨੂੰ ਤਨਖਾਹਾਂ ਲੈਣ ਵਿੱਚ ਦਿੱਕਤ ਆ ਰਹੀ ਹੈ। ਦੇਸ਼ ਦੀ ਵਿੱਤ ਮੰਤਰੀ ਸੀਤਾਰਮਨ ਤੋਂ ਵੀ ਮੰਗ ਹੈ ਕਿ 24 ਜੁਲਾਈ ਨੂੰ ਪੇਸ਼ ਹੋਣ ਵਾਲੇ ਬਜਟ ਵਿੱਚ ਆਂਗਣਵਾੜੀ ਵਰਕਰਾਂ ਵੱਲ ਧਿਆਨ ਦਿੱਤਾ ਜਾਵੇ। ਨੌਕਰੀ ਤੋਂ ਸੇਵਾਮੁਕਤ ਹੋਣ ਵਾਲੀਆਂ ਔਰਤਾਂ ਨੂੰ ਲਗਭਗ 5 ਲੱਖ ਰੁਪਏ ਦਿੱਤੇ ਜਾਣੇ ਹਨ।

ਇਹ ਵੀ ਪੜ੍ਹੋ : Jalandhar By Election LIVE Update: ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਦੁਪਹਿਰੇ 1 ਵਜੇ ਤੱਕ 34.40 ਫੀਸਦੀ ਵੋਟਿੰਗ

Trending news