CM vs Governor: ਰਾਜਪਾਲ ਤੇ ਮੁੱਖ ਮੰਤਰੀ ਵਿਚਲੀ ਤਲਖ਼ੀ ਨੂੰ ਲੈ ਕੇ ਐਡੀਸ਼ਨਲ ਸਾਲਿਸੀਟਰ ਜਨਰਲ ਸਤਿਆਪਾਲ ਜੈਨ ਨੇ ਕਹੀ ਵੱਡੀ ਗੱਲ
Advertisement
Article Detail0/zeephh/zeephh1842751

CM vs Governor: ਰਾਜਪਾਲ ਤੇ ਮੁੱਖ ਮੰਤਰੀ ਵਿਚਲੀ ਤਲਖ਼ੀ ਨੂੰ ਲੈ ਕੇ ਐਡੀਸ਼ਨਲ ਸਾਲਿਸੀਟਰ ਜਨਰਲ ਸਤਿਆਪਾਲ ਜੈਨ ਨੇ ਕਹੀ ਵੱਡੀ ਗੱਲ

CM vs Governor:  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਤਲਖ਼ੀ ਨੂੰ ਲੈ ਕੇ ਐਡੀਸ਼ਨਲ ਸਾਲਿਸੀਟਰ ਜਨਰਲ ਗਵਰਨਮੈਂਟ ਆਫ ਇੰਡੀਆ ਸੱਤਿਆਪਾਲ ਜੈਨ ਨੇ ਵੱਡੀ ਗੱਲ ਕਹੀ ਹੈ।

CM vs Governor: ਰਾਜਪਾਲ ਤੇ ਮੁੱਖ ਮੰਤਰੀ ਵਿਚਲੀ ਤਲਖ਼ੀ ਨੂੰ ਲੈ ਕੇ ਐਡੀਸ਼ਨਲ ਸਾਲਿਸੀਟਰ ਜਨਰਲ ਸਤਿਆਪਾਲ ਜੈਨ ਨੇ ਕਹੀ ਵੱਡੀ ਗੱਲ

ZEE Punjab Haryana Himachal Exlcusive: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੋ ਪੱਤਰ ਲਿਖ ਕੇ ਭਾਰਤੀ ਸੰਵਿਧਾਨ ਦੀ ਧਾਰਾ 356 ਅਤੇ ਆਈਪੀਸੀ ਦੀ ਧਾਰਾ 124 ਤਹਿਤ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਜ਼ੀ ਪੰਜਾਬ, ਹਰਿਆਣਾ ਤੇ ਹਿਮਾਚਲ ਨਾਲ ਗੱਲਬਾਤ ਦੌਰਾਨ ਐਡੀਸ਼ਨਲ ਸਾਲਿਸੀਟਰ ਜਨਰਲ ਗਵਰਨਮੈਂਟ ਆਫ ਇੰਡੀਆ ਸੱਤਿਆਪਾਲ ਜੈਨ ਨੇ ਕਿਹਾ ਕਿ ਮਾਣਯੋਗ ਗਵਰਨਰ ਨੇ ਜੋ ਗੱਲ ਕਹੀ ਹੈ ਉਹ ਪੂਰੀ ਤਰ੍ਹਾਂ ਨਾਲ ਕਾਨੂੰਨ ਮੁਤਾਬਕ ਹੈ। ਜੇ ਕਿਸੇ ਵੀ ਰਾਜ ਦੀ ਸਰਕਾਰ ਸੰਵਿਧਾਨ ਅਨੁਸਾਰ ਨਹੀਂ ਚਲਾਈ ਜਾਂਦੀ ਤਾਂ ਰਾਜਪਾਲ 356 ਤਹਿਤ ਕਾਰਵਾਈ ਕਰ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਰਾਜਪਾਲ ਨੇ ਕਾਰਵਾਈ ਕਰਨ ਦੀ ਗੱਲ ਨਹੀਂ ਕੀਤੀ ਹੈ ਬਲਕਿ ਪੰਜਾਬ ਸਰਕਾਰ ਨੂੰ ਇੱਕ ਮੌਕਾ ਦਿੱਤਾ ਹੈ ਕਿ ਉਹ ਸੰਵਿਧਾਨ ਅਨੁਸਾਰ ਕੰਮ ਕਰਨ ਨਹੀਂ ਤਾਂ ਉਨ੍ਹਾਂ ਇਹ ਕਿਹਾ ਹੈ ਕਿ ਉਹ 356 ਤਹਿਤ ਭਾਰਤ ਦੇ ਰਾਸ਼ਟਰਪਤੀ ਨੂੰ ਕਾਨੂੰਨ ਅਤੇ ਸੰਵਿਧਾਨ ਦੀ ਪਾਲਣਾ ਨਾ ਹੋਣ ਦੇ ਚੱਲਦੇ ਰਿਪੋਰਟ ਬਣਾ ਕੇ ਭੇਜਣਗੇ।

ਉਨ੍ਹਾਂ ਕਿਹਾ ਕਿ ਜੇਕਰ ਭਾਰਤ ਦੇ ਰਾਸ਼ਟਰਪਤੀ ਜਾਂ ਰਾਜਪਾਲ ਵੱਲੋਂ ਵਰਤੀ ਗਈ ਭਾਸ਼ਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕੀਤੀ ਜਾਂਦੀ ਹੈ ਤਾਂ ਆਈ.ਪੀ.ਸੀ ਦੀ ਧਾਰਾ 124 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਤਿੰਨ ਸਾਲ ਤੱਕ ਸਜ਼ਾ ਦੀ ਵਿਵਸਥਾ ਹੈ।

ਇਹ ਵੀ ਪੜ੍ਹੋ : Punjab News: ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਾਨ ਸਰਕਾਰ ਦੇਵੇਗੀ ਲੱਖਾਂ ਰੁਪਏ ਦੀ ਰਾਸ਼ੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਖ਼ੁਦ ਰਾਜਪਾਲ ਕੋਲ ਜਾ ਕੇ ਪੂਰੇ ਮਾਮਲੇ ਬਾਰੇ ਵਿਚਾਰ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਰਾਜਪਾਲ ਦੀ ਤਰਫੋਂ ਉਨ੍ਹਾਂ ਵੱਲੋਂ ਲਿਖੇ 16 ਪੱਤਰਾਂ ਵਿੱਚੋਂ 9 ਪੱਤਰਾਂ ਦਾ ਜਵਾਬ ਦਿੱਤਾ ਗਿਆ ਹੈ। ਰਾਜਪਾਲ ਜਵਾਬ ਨਹੀਂ ਮੰਗ ਰਹੇ ਹਨ, ਉਹ ਜਾਣਕਾਰੀ ਮੰਗ ਰਹੇ ਹਨ। ਇਸ ਮਸਲੇ ਨੂੰ ਆਪਸੀ ਗੱਲਬਾਤ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'

ਚੰਡੀਗੜ੍ਹ ਤੋਂ ਮਨੋਜ ਜੋਸ਼ੀ ਦੀ ਰਿਪੋਰਟ

Trending news