Amritsar News: ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਵਾਲੇ ਦਿਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਨਾਲ ਇੱਕ ਸਖ਼ਸ਼ ਵੱਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
Trending Photos
Amritsar News (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਵਾਲੇ ਦਿਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਨਾਲ ਇੱਕ ਸਖ਼ਸ਼ ਵੱਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਸ ਵਿਅਕਤੀ ਵੱਲੋਂ ਤਿਰੰਗੇ ਨੂੰ ਸਾੜਿਆ ਗਿਆ ਤਾਂ ਫਿਰ ਸੰਵਿਧਾਨ ਨੂੰ ਵੀ ਅੱਗ ਲਗਾਈ ਗਈ ਤੇ ਉਸ ਤੋਂ ਬਾਅਦ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਨਾਲ ਛੇੜਛਾੜ ਕੀਤੀ ਗਈ।
ਉਸ ਵਿਅਕਤੀ ਨੂੰ ਮੌਕੇ ਉਤੇ ਲੋਕਾਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਜਿਸ ਦੇ ਚੱਲਦੇ ਸਾਰੇ ਦੇਸ਼ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਜਿਸ ਸੰਵਿਧਾਨ ਦੀ ਰਚਨਾ ਬਾਬਾ ਸਾਹਿਬ ਨੇ ਕੀਤੀ ਸੀ ਉਸ ਹੀ ਦਿਨ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਦੇਸ਼ ਭਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਦੀ ਸਖ਼ਤ ਨਿੰਦਾ ਕੀਤੀ ਗਈ ਜਿਸ ਦੇ ਚੱਲਦੇ ਅੱਜ ਇਸ ਪ੍ਰਤਿਮਾ ਦਾ ਜਾਇਜ਼ਾ ਲੈਣ ਲਈ ਐਸਡੀਐਮ (ਵਨ) ਗੁਰਕਰਨ ਸਿੰਘ ਅਤੇ ਵਾਲਮੀਕਿ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ ਉਤੇ ਪੁੱਜੇ।
ਪ੍ਰਸ਼ਾਸਨ ਵੱਲੋਂ ਵਾਲਮੀਕਿ ਜਥੇਬੰਦੀਆਂ ਦੀ ਮੰਗ ਨੂੰ ਮੰਨਦੇ ਹੋਏ ਇਸ ਪ੍ਰਤਿਮਾ ਨੂੰ ਟੈਫਲੋਨ ਸ਼ੀਸ਼ੇ ਦੇ ਨਾਲ ਕਵਰ ਕੀਤਾ ਜਾਵੇਗਾ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਆਲੇ-ਦੁਆਲੇ ਲਾਈਟਿੰਗ ਲਗਾ ਕੇ ਤੇ ਗਰਾਸ ਲਗਾ ਕੇ ਤੇ ਇਸਦੇ ਸੀਸੀਟੀਵੀ ਲਗਾਈ ਜਾਣਗੇ ਤਾਂ ਜੋ ਕੋਈ ਦੁਬਾਰਾ ਤੋਂ ਸ਼ਰਾਰਤੀ ਅਨਸਰ ਮਾੜੀ ਘਟਨਾ ਨੂੰ ਅੰਜਾਮ ਨਾ ਦੇ ਸਕੇ ਉਥੇ ਹੀ ਐਸਡੀਐਮ ਗੁਰਕਿਰਨ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਜਿੰਨੀਆਂ ਵੀ ਮਹਾਨ ਸ਼ਖਸੀਅਤਾਂ ਦੇ ਬੁੱਤ ਲੱਗੇ ਹੋਏ ਹਨ ਉਨ੍ਹਾਂ ਸਾਰਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਆਲੇ ਦੁਆਲੇ ਸੀਸੀਟੀਵੀ ਕੈਮਰੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਹਫਤੇ ਦਾ ਸਮਾਂ ਵਾਲਮੀਕਿ ਜਥੇਬੰਦੀਆਂ ਕੋਲੋਂ ਲਿਆ ਹੈ ਦੋ ਹਫਤੇ ਦੇ ਵਿੱਚ ਇਸ ਪ੍ਰਤਿਮਾ ਨੂੰ ਪੂਰੀ ਤਰ੍ਹਾਂ ਕਵਰ ਕਰ ਆਲੇ ਦੁਆਲੇ ਸੀਸਟੀਵੀ ਕੈਮਰੇ ਲਗਾ ਦਿੱਤੇ ਜਾਣਗੇ।
ਇਸ ਮੌਕੇ ਵਾਲਮੀਕਿ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਵਿਦੇਸ਼ੀ ਤਾਕਤਾਂ ਵੱਲੋਂ ਸਾਡੇ ਦੇਸ਼ ਵਿੱਚ ਜੋ ਮਾੜੇ ਅਨਸਰਾਂ ਨੂੰ ਭੇਜ ਦੇਸ਼ ਵਿਰੋਧੀ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਨੇ ਹੱਕ ਦਿਵਾਏ ਹਨ ਤੇ ਸਾਨੂੰ ਵੋਟ ਪਾਉਣ ਦਾ ਹੱਕ ਦਿੱਤਾ ਹੈ ਤੇ ਸਮਾਜ ਵਿੱਚ ਕਿਸ ਤਰ੍ਹਾਂ ਰਹਿਣਾ ਹੈ ਇਸ ਦਾ ਹੱਕ ਦਿੱਤਾ ਹੈ ਤੇ ਉਹ ਬਾਬਾ ਸਾਹਿਬ ਜਿਨ੍ਹਾਂ ਨੇ ਸੰਵਿਧਾਨ ਦੀ ਰਚਨਾ ਕੀਤੀ ਸੀ ਤੇ ਸੰਵਿਧਾਨ ਵਾਲੇ ਦਿਨ ਹੀ ਉਨ੍ਹਾਂ ਦੀ ਪ੍ਰਤਿਮਾ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਫਿਲਹਾਲ ਉਹ ਵਿਅਕਤੀ ਪੁਲਿਸ ਰਿਮਾਂਡ ਉਤੇ ਹੈ ਅਤੇ ਪੁਲਿਸ ਵੱਲੋਂ ਉਸ ਕੋਲੋਂ ਜਾਂਚ ਕੀਤੀ ਰਹੀ ਹੈ ਕਿਹੜੀ ਵਿਦੇਸ਼ੀ ਤਾਕਤਾਂ ਦਾ ਹੱਥ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਦੇਸ਼ ਦੀਆਂ ਮਹਾਨ ਸ਼ਖਸ਼ੀਅਤਾਂ ਦੇ ਨਾਲ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦੇਣਗੇ ਉੱਥੇ ਹੀ ਪ੍ਰਸ਼ਾਸਨ ਨੇ ਦੋ ਹਫਤੇ ਦਾ ਸਮਾਂ ਮੰਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੁੱਤ ਨੂੰ ਦੋ ਹਫਤਿਆਂ ਵਿੱਚ ਪੂਰੀ ਤਰ੍ਹਾਂ ਇਨ੍ਹਾਂ ਵੱਲੋਂ ਸ਼ੀਸ਼ੇ ਦੇ ਨਾਲ ਕਵਰ ਕੀਤਾ ਜਾਵੇਗਾ ਤੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਾ ਰੰਗ ਬਿਰੰਗੀਆਂ ਲਾਈਟਾਂ ਲਗਾ ਕੇ ਹੋਰ ਵਧੀਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਦਾ ਵੀ ਧੰਨਵਾਦ ਕਰਦੇ ਹਾਂ ਕਿ ਪ੍ਰਸ਼ਾਸਨ ਵੱਲੋਂ ਸਾਡੀ ਮੰਗ ਨੂੰ ਜਲਦੀ ਹੀ ਮੰਨ ਲਿਆ ਗਿਆ ਹੈ।