Batala News: ਸੰਗਰਾਂਦ ਦੇ ਪਵਿੱਤਰ ਦਿਹਾੜੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਘਰ ਵਾਪਸ ਜਾ ਰਹੀ ਬਜ਼ੁਰਗ ਔਰਤ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋਈ।
Trending Photos
Batala News: ਬਟਾਲਾ ਵਿੱਚ ਮਾਘੀ ਸੰਗਰਾਂਦ ਵਾਲੇ ਦਿਨ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕਣ ਤੋਂ ਬਾਅਦ ਘਰ ਪਰਤ ਰਹੀ ਇੱਕ ਬਜ਼ੁਰਗ ਔਰਤ ਦੀ ਅੱਜ ਸਵੇਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਮਾਮਲਾ ਬਟਾਲਾ ਦੇ ਗੁਰਦਾਸਪੁਰ ਰੋਡ ਦਾ ਹੈ ਅਤੇ ਮ੍ਰਿਤਕਾ ਦੀ ਪਛਾਣ ਦਵਿੰਦਰ ਕੌਰ (ਉਮਰ 60) ਵਾਸੀ ਸ਼ਾਂਤੀ ਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Ludhiana News: ANTF ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਮਿਲੀ ਵੱਡੀ ਸਫਲਤਾ, 1 ਕਿਲੋ 20 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ
ਸਥਾਨਕ ਲੋਕਾਂ ਨੇ ਦੱਸਿਆ ਕਿ ਇੱਕ ਤੇਜ਼ ਰਫ਼ਤਾਰ ਵਾਹਨ ਨੇ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ ਅਤੇ ਭੱਜ ਗਿਆ। ਦਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਸ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਜਾਂਚ ਅਧਿਕਾਰੀ ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਅਤੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਾਹਨ ਅਤੇ ਇਸਦੇ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਕਪੂਰਥਲਾ ਵਿੱਚ ਬਜ਼ੁਰਗ ਦੀ ਹਾਦਸੇ ਵਿੱਚ ਮੌਤ
ਕਪੂਰਥਲਾ 'ਚ ਇਕ 60 ਸਾਲਾ ਵਿਅਕਤੀ ਨੂੰ ਕਾਰ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ ਨਕੋਦਰ ਰੋਡ 'ਤੇ ਪਿੰਡ ਤਲਵੰਡੀ ਮਹਿਮਾ ਨੇੜੇ ਵਾਪਰੀ। ਮ੍ਰਿਤਕ ਦੀ ਪਛਾਣ ਸੱਤੂ ਸ਼ਰਮਾ ਵਜੋਂ ਹੋਈ ਹੈ।
ਘਟਨਾ ਦੀ ਜਾਣਕਾਰੀ ਪਿੰਡ ਦੇ ਸਾਬਕਾ ਸਰਪੰਚ ਬਲਕਾਰ ਸਿੰਘ ਨੇ ਦਿੱਤੀ, ਜੋ ਬਾਈਕ 'ਤੇ ਘਰ ਪਰਤ ਰਹੇ ਸਨ। ਉਸ ਨੇ ਸੱਤੂ ਸ਼ਰਮਾ ਨੂੰ ਸੜਕ ਕਿਨਾਰੇ ਤੜਫਦਾ ਦੇਖਿਆ ਅਤੇ ਤੁਰੰਤ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਅੰਮ੍ਰਿਤਸਰ ਦੇ ਹਸਪਤਾਲ ਵਿੱਚ ਤਿੰਨ ਦਿਨ ਚੱਲੇ ਇਲਾਜ ਦੌਰਾਨ ਸੱਤੂ ਸ਼ਰਮਾ ਦੀ ਮੌਤ ਹੋ ਗਈ। ਸਾਬਕਾ ਸਰਪੰਚ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਪੁਲੀਸ ਨੇ ਡਰਾਈਵਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: MLA Sukhwinder Sukhi: ਦਲ ਬਦਲੀ ਕਾਨੂੰਨ ਤਹਿਤ ਬੰਗਾ ਤੋ ਵਿਧਾਇਕ ਸੁਖਵਿੰਦਰ ਸੁਖੀ ਨੂੰ ਸਪੀਕਰ ਵਲੋ ਨੋਟਿਸ ਜਾਰੀ