ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਗਿਆ ਹੈ। Bathinda Firing Incident ਨੂੰ ਲੈ ਕੇ ਐਸਐਸਪੀ ਦਾ ਕਹਿਣਾ ਹੈ ਕਿ ਇਹ ਆਤੰਕੀ ਹਮਲਾ ਨਹੀਂ ਸੀ।
Trending Photos
Bathinda Military Station Firing News Today: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੁਧਵਾਰ ਸਵੇਰੇ ਕੈਂਟ ਇਲਾਕੇ ਵਿਖੇ ਫਾਇਰਿੰਗ ਹੋਈ ਜਿਸ ਵਿੱਚ 4 ਫੌਜ਼ੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਭਾਰਤੀ ਫੌਜ ਦੀ ਦੱਖਣੀ ਪੱਛਮੀ ਕਮਾਂਡ ਵੱਲੋਂ ਦੱਸਿਆ ਗਿਆ ਹੈ ਕਿ ਬੁੱਧਵਾਰ ਸਵੇਰੇ ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਦੀ ਘਟਨਾ ਵਾਪਰੀ ਜਿਸ ਵਿੱਚ ਘੱਟੋ-ਘੱਟ ਚਾਰ ਫੌਜ਼ੀ ਮਾਰੇ ਗਏ।
ਇਹ ਵੀ ਪੜ੍ਹੋ: Punjab Corona Update: ਪੰਜਾਬ 'ਚ ਕੋਰੋਨਾ ਨਾਲ 3 ਲੋਕਾਂ ਦੀ ਮੌਤ, 85 ਨਵੇਂ ਮਾਮਲੇ ਆਏ ਸਾਹਮਣੇ
ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਗਿਆ ਹੈ। Bathinda Firing Incident ਨੂੰ ਲੈ ਕੇ ਐਸਐਸਪੀ ਦਾ ਕਹਿਣਾ ਹੈ ਕਿ ਇਹ ਆਤੰਕੀ ਹਮਲਾ ਨਹੀਂ ਸੀ।
ਇਸ ਦੌਰਾਨ ਪੰਜਾਬ ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਬਠਿੰਡਾ ਮਿਲਟਰੀ ਸਟੇਸ਼ਨ ਗੋਲੀਬਾਰੀ ਦੀ ਘਟਨਾ ਵਿੱਚ ਕੋਈ ਦਹਿਸ਼ਤੀ ਕੋਣ ਨਹੀਂ ਹੈ ਯਾਨੀ ਕੋਈ ਅੱਤਵਾਦੀ ਐਂਗਲ ਸ਼ਾਮਿਲ ਨਹੀਂ ਹੈ।
ਪੰਜਾਬ ਪੁਲਿਸ ਦੇ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਬਠਿੰਡਾ ਵਿੱਚ ਆਰਮੀ ਕੈਂਟ ਦੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ ਦੋ ਦਿਨ ਪਹਿਲਾਂ 28 ਕਾਰਤੂਸਾਂ ਵਾਲੀ ਇੱਕ ਇੰਸਾਸ ਰਾਈਫਲ ਗਾਇਬ ਹੋ ਗਈ ਸੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਪਿੱਛੇ ਫੌਜ ਦੇ ਕੁਝ ਮੁਲਾਜ਼ਮਾਂ ਦਾ ਹੱਥ ਹੋ ਸਕਦਾ ਹੈ।
ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਅਤੇ ਖੇਤਰ ਨੂੰ ਘੇਰ ਲਿਆ ਗਿਆ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਰਚ ਆਪਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ: Palwal School Bus Fire Incident: ਵੱਡੀ ਖ਼ਬਰ! ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਅਚਾਨਕ ਲੱਗੀ ਭਿਆਨਕ ਅੱਗ
(For more news aoart from Bathinda Military Station Firing News Today, stay tuned to Zee PHH)