Bathinda News: ਨਸ਼ੇ ਵਰਗੇ ਕੋਹੜ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡ ਵੱਲ ਜੋੜਨ ਦੇ ਲਈ ਖੇਡ ਮੇਲੇ ਕਰਵਾਏ ਜਾ ਰਹੇ ਹਨ।
Trending Photos
Bathinda News(ਕੁਲਬੀਰ ਸਿੰਘ ਬੀਰਾ): ਬਠਿੰਡਾ ਪੁਲਿਸ ਵੱਲੋਂ ਤਿੰਨ ਰੋਜ਼ਾ ਐਂਟੀ ਡਰੱਗ ਕ੍ਰਿਕਟ ਲੀਗ ਕਰਵਾਈ ਗਈ। ਜਿਸ ਵਿੱਚ 16 ਕ੍ਰਿਕਟ ਪੇਂਡੂ ਟੀਮਾਂ ਨੇ ਹਿੱਸਾ ਲਿਆ। 21 ਜੂਨ ਤੋਂ 23 ਜੂਨ ਤੱਕ ਚੱਲੇ ਇਸ ਟੂਰਨਾਮੈਂਟ ਵਿੱਚ ਜਿੱਥੇ ਖਿਡਾਰੀਆਂ ਵੱਲੋਂ ਕ੍ਰਿਕਟ ਖੇਡੀ ਗਈ ਉੱਥੇ ਹੀ ਵੱਖ-ਵੱਖ ਨਸ਼ਾ ਛੱਡ ਚੁੱਕੇ ਨੌਜਵਾਨਾਂ ਵੱਲੋਂ ਸਟੇਜ ਰਾਹੀਂ ਅਪੀਲ ਵੀ ਕੀਤੀ ਗਈ। ਕਿ ਸਾਨੂੰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰ ਦੇਣਾ ਚਾਹੀਦਾ। ਇਹ ਉਦੋਂ ਹੀ ਹੋ ਸਕਦਾ ਹੈ ਜਦੋਂ ਅਸੀਂ ਸਾਰੇ ਮਿਲ ਜੁੱਲ ਕੇ ਇਸ ਭੈੜੀ ਲਾਹਨਤ ਨੂੰ ਦੂਰ ਕਰਨ ਲਈ ਇਕੱਠੇ ਹੋਵਾਂਗੇ ਅਤੇ ਨਸ਼ੇ ਛੱਡ ਕੇ ਗਰਾਉਂਡਾਂ ਵੱਲ ਆਵਾਂਗੇ।
ਇਸ ਲੀਗ ਵਿੱਚ ਜਮਨਾਸਟਿਕ ਭੰਗੜਾ ਗਾਇਕੀ ਅਤੇ ਕੋਰਿਓਗ੍ਰਾਫੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ ਗਿਆ। ਜੇਤੂ ਟੀਮਾਂ ਨੂੰ ਨਗਦੀ ਇਨਾਮ ਨਾਲ ਸਨਮਾਨਿਆ ਗਿਆ। ਏਡੀਜੀਪੀ ਸੁਰਿੰਦਰ ਸਿੰਘ ਪਰਮਾਰ ਅਤੇ ਐਸਐਸਪੀ ਦੀਪਕ ਪਾਰੀਕ ਨੇ ਸਮਾਪਤੀ ਮੌਕੇ ਜਿੱਥੇ ਲੋਕਾਂ ਦਾ ਧੰਨਵਾਦ ਕੀਤਾ। ਉੱਥੇ ਹੀ ਨੌਜਵਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਆਓ ਸਾਰੇ ਰਲ ਮਿਲ ਕੇ ਇਸ ਨਸ਼ੇ ਦੀ ਲਾਹਨਤ ਨੂੰ ਪੰਜਾਬ ਵਿੱਚੋਂ ਦੂਰ ਕਰ ਸਕੀਏ. ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਗਰਾਊਂਡਾਂ ਵਿੱਚ ਖੇਡਣ ਲਈ ਆਉਣਾ ਚਾਹੀਦਾ ਹੈ ਤਾਂ ਜੋ ਸਿਹਤ ਦਾ ਖ਼ਿਆਲ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ: Hoshiarpur Robbery Case: ਹੁਸ਼ਿਆਰਪੁਰ 'ਚ ਲੁਟੇਰਿਆਂ ਨੇ ਕਰਮਚਾਰੀ ਨੂੰ ਬੰਧਕ ਬਣਾ ਕੇ ਲੁੱਟਿਆ ਸੋਨੇ-ਚਾਂਦੀ ਦੇ ਗਹਿਣਿਆਂ ਸਮੇਤ ਨਕਦੀ
ਉਨ੍ਹਾਂ ਇਹ ਵੀ ਕਿਹਾ ਕਿ ਇਹ ਅੱਜ ਇੱਥੇ ਹੀ ਸਮਾਪਤ ਨਹੀਂ ਹੋਏ ਅੱਗੇ ਵੀ ਇਸੇ ਤਰ੍ਹਾਂ ਦੇ ਸਮਾਗਮ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਲੋਕਾਂ ਦੇ ਸਹਿਯੋਗ ਦੇ ਨਾਲ ਚੱਲ ਦੇ ਰਹਿਣਗੇ। ਜਿਹੜੇ ਪਿੰਡਾਂ ਵਿੱਚ ਗਰਾਉਂਡਾਂ ਉੱਪਰ ਪੰਚਾਇਤਾਂ ਜਾਂ ਹੋਰ ਲੋਕਾਂ ਵੱਲੋਂ ਕਬਜ਼ੇ ਕੀਤੇ ਗਏ ਹਨ। ਅਸੀਂ ਉਹ ਕਬਜ਼ੇ ਵੀ ਦੂਰ ਕਰਾਵਾਂਗੇ ਤਾਂ ਜੋ ਬੱਚੇ ਉਨ੍ਹਾਂ ਗਰਾਉਂਡਾਂ 'ਚ ਖੇਡ ਸਕਣ। ਪੁਲਿਸ ਜਵਾਨਾਂ ਅਤੇ ਪਿੰਡਾਂ ਦੇ ਨੌਜਵਾਨਾਂ ਵੱਲੋਂ ਜਿੱਥੇ ਗਾਇਕੀ ਦਾ ਅਨੰਦ ਲਿਆ ਉੱਥੇ ਹੀ ਭੰਗੜਾ ਪਾ ਕੇ ਇਸ ਪ੍ਰੋਗਰਾਮ ਦੀ ਸਮਾਪਤੀ ਕੀਤੀ।
ਇਹ ਵੀ ਪੜ੍ਹੋ: WI vs SA T20 World Cup 2024: ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਦੀ ਧਮਾਕੇਦਾਰ ਐਂਟਰੀ, ਰੋਮਾਂਚਕ ਮੈਚ ਵਿੱਚ ਵੈਸਟ ਇੰਡੀਜ਼ ਨੂੰ ਹਰਾਇਆ