ਸਤਲੁਜ ਯਮੁਨਾ ਲਿੰਕ ਨਹਿਰ ’ਤੇ ਕੱਲ੍ਹ ਪੰਜਾਬ ਅਤੇ ਹਰਿਆਣਾ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਣ ਜਾ ਰਹੀ ਹੈ, ਪਰ ਇਸ ਤੋਂ ਪਹਿਲਾਂ ਹੀ CM ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ,
Trending Photos
ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ ਨਹਿਰ ’ਤੇ ਕੱਲ੍ਹ ਪੰਜਾਬ ਅਤੇ ਹਰਿਆਣਾ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਣ ਜਾ ਰਹੀ ਹੈ। ਪਰ ਇਸ ਬੈਠਕ ਤੋਂ ਪਹਿਲਾਂ ਹੀ CM ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਐੱਸਵਾਈਐੱਲ (SYL) ਦੇ ਪਾਣੀ ’ਤੇ ਹਰਿਆਣਾ ਦਾ ਹੱਕ ਹੈ ਤੇ ਉਹ ਇਸਨੂੰ ਲੈਕੇ ਰਹੇਗਾ।
ਐੱਸਵਾਈਐੱਲ ਦੇ ਹੱਲ ਲਈ ਸਮੇਂ ਸੀਮਾ ਤੈਅ ਹੋਣੀ ਚਾਹੀਦੀ ਹੈ: CM ਖੱਟਰ
ਐੱਸਵਾਈਐੱਲ ਦੇ ਮੁੱਦੇ ’ਤੇ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਹੱਲ ਲਈ ਸਮਾਂ ਸੀਮਾ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਦੇ CM ਭਗਵੰਤ ਮਾਨ ਨਾਲ ਹੋਣ ਵਾਲੀ ਬੈਠਕ ’ਚ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ।
ਹਰਿਆਣਾ ਦਾ ਕਹਿਣਾ ਪੰਜਾਬ ਆਪਣੇ ਹਿੱਸੇ ਦਾ ਨਿਰਮਾਣ ਕਾਰਜ ਪੂਰਾ ਕਰੇ
ਪੰਜਾਬ ਪੁਨਰਗਠਨ ਐਕਟ, 1966 ਦੇ ਅਨੁਸਾਰ ਹਰਿਆਣਾ ਨੂੰ ਰਾਵੀ-ਬਿਆਨ ਦੇ ਵਾਧੂ ਪਾਣੀ ’ਚੋਂ 3.5 MAF ਪਾਣੀ ਦਾ ਹਿੱਸਾ ਦਿੱਤਾ ਗਿਆ ਸੀ। ਪਰ SYL ਨਹਿਰ ਦਾ ਨਿਰਮਾਣ ਕਾਰਜ ਪੂਰਾ ਨਾ ਹੋਣ ਕਾਰਨ ਹਰਿਆਣਾ ਨੂੰ ਕੇਵਲ 1.65 MAF ਪਾਣੀ ਹੀ ਪਹੁੰਚ ਰਿਹਾ ਹੈ। ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਆਪਣੇ ਖੇਤਰ ’ਚ ਸਤਲੁਜ-ਯਮੁਨਾ ਲਿੰਖਕ ਨਹਿਰ ਦਾ ਨਿਰਮਾਣ ਕਾਰਜ ਪੂਰਾ ਨਾ ਕਰਕੇ ਹਰਿਆਣਾ ਦੇ ਹਿੱਸੇ ਦਾ ਪਾਣੀ ਗੈਰ-ਕਾਨੂੰਨ ਢੰਗ ਨਾਲ ਉਪਯੋਗ ਕਰ ਰਿਹਾ ਹੈ।
ਬੈਠਕ ਤੋਂ ਪਹਿਲਾਂ ਕਿਸੇ ਨਤੀਜੇ ’ਤੇ ਪਹੁੰਚਣਾ ਜਲਦਬਾਜੀ ਹੋਵੇਗੀ: CM ਮਾਨ
ਉੱਧਰ ਇਸ ਮੁੱਦੇ ’ਤੇ ਬੋਲਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਜਿਹੀ ਮਹੱਤਵਪੂਰਨ ਬੈਠਕਾਂ ’ਚ ਹਿੱਸਾ ਲੈਣ ਤੋਂ ਕਤਰਾਉਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਪੂਰੀ ਤਿਆਰੀ ਨਾਲ ਬੈਠਕ ’ਚ ਭਾਗ ਲਵਾਂਗਾ ਪਰ ਬੈਠਕ ਤੋਂ ਪਹਿਲਾਂ ਕਿਸੇ ਨਤੀਜੇ ’ਤੇ ਪਹੁੰਚਣਾ ਜਲਦਬਾਜੀ ਹੋਵੇਗੀ।
ਵੇਖੋ, SYL ਦੇ ਮੁੱਦੇ ’ਤੇ Zee ਪੰਜਾਬ, ਹਰਿਆਣਾ ਹਿਮਾਚਲ ਦੀ ਖ਼ਾਸ ਰਿਪੋਰਟ