ਪੰਜਾਬ ਵਿੱਚ ਵਾਪਰੀ ਦਰਦਨਾਕ ਘਟਨਾ; ਸਵਾਰੀਆਂ ਨਾਲ ਭਰੀ ਬੱਸ ਨਾਲੇ ਵਿੱਚ ਡਿੱਗੀ
Advertisement
Article Detail0/zeephh/zeephh2650616

ਪੰਜਾਬ ਵਿੱਚ ਵਾਪਰੀ ਦਰਦਨਾਕ ਘਟਨਾ; ਸਵਾਰੀਆਂ ਨਾਲ ਭਰੀ ਬੱਸ ਨਾਲੇ ਵਿੱਚ ਡਿੱਗੀ

ਪੰਜਾਬ ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆ ਰਹੀ ਹੈ। ਤੇਜ਼ ਰਫਤਾਰ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਸੇਮ ਨਾਲੇ ਵਿੱਚ ਡਿੱਗ ਗਈ।

ਪੰਜਾਬ ਵਿੱਚ ਵਾਪਰੀ ਦਰਦਨਾਕ ਘਟਨਾ; ਸਵਾਰੀਆਂ ਨਾਲ ਭਰੀ ਬੱਸ ਨਾਲੇ ਵਿੱਚ ਡਿੱਗੀ

Faridkot Bus Accident: ਫਰੀਦਕੋਟ ਕੋਟਕਪੂਰਾ ਰੋਡ ਉਤੇ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆ ਰਹੀ ਹੈ। ਤੇਜ਼ ਰਫਤਾਰ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਸੇਮ ਨਾਲੇ ਵਿੱਚ ਡਿੱਗ ਗਈ। ਸਵਾਰੀਆਂ ਨਾਲ ਭਰੀ ਬੱਸ ਵਿੱਚ ਕਈ ਮੌਤਾਂ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ। ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬੱਸ ਵਿਚੋਂ ਕੱਢਿਆ ਜਾ ਰਿਹਾ ਹੈ। 

ਇੱਥੇ ਸ਼ਾਹੀ ਹਵੇਲੀ ਨੇੜੇ ਸੇਮ ਨਾਲੇ ਦੇ ਪੁਲ਼ 'ਤੇ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਇਸ ਤੋਂ  ਬਾਅਦ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸੇਮ ਨਾਲੇ ਦੇ ਵਿਚ ਜਾ ਡਿੱਗੀ। ਫ਼ਿਲਹਾਲ ਮੌਕੇ 'ਤੇ ਰਾਹਤ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਬੱਸ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਕੋਟਕਪੂਰਾ-ਫਰੀਦਕੋਟ 'ਤੇ ਸਵੇਰੇ 8 ਵਜੇ ਦੇ ਕਰੀਬ ਤੇਜ਼ ਰਫਤਾਰ ਪ੍ਰਾਈਵੇਟ ਬੱਸ ਕੰਪਨੀ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 26 ਦੇ ਕਰੀਬ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਬੱਸ ਸੇਮ ਨਾਲੇ ਦੀ ਰੇਲਿੰਗ ਤੋੜ ਕੇ ਨਾਲੇ ਵਿੱਚ ਜਾ ਡਿੱਗੀ ਜਦਕਿ ਟਰੱਕ ਖੇਤਾਂ ਵਿੱਚ ਪਲਟ ਗਿਆ। ਜਾਣਕਾਰੀ ਅਨੁਸਾਰ ਇੱਕ ਨਿੱਜੀ ਬੱਸ ਅਬੋਹਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਲਈ ਰਵਾਨਾ ਹੋਈ ਸੀ।

ਜਦੋਂ ਉਹ ਕੋਟਕਪੂਰਾ ਤੋਂ ਫਰੀਦਕੋਟ ਵੱਲ ਰਵਾਨਾ ਹੋਈ ਤਾਂ ਸੇਮ ਨਾਲੇ ਨੇੜੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। ਹਾਲਾਂਕਿ ਸਵੇਰੇ ਕੁਝ ਧੁੰਦ ਸੀ ਪਰ ਤੇਜ਼ ਰਫਤਾਰ ਟੱਕਰ ਦਾ ਕਾਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਬੱਸ ਸੇਮ ਨਾਲੇ ਵਿੱਚ ਡਿੱਗ ਗਈ ਅਤੇ ਜਿਵੇਂ ਹੀ ਲੋਕਾਂ ਨੂੰ ਇਸ ਦਾ ਪਤਾ ਲੱਗਾ ਤਾਂ ਉਹ ਇਕੱਠੇ ਹੋਣੇ ਸ਼ੁਰੂ ਹੋ ਗਏ। ਲੋਕ ਤੁਰੰਤ ਉਥੇ ਪਹੁੰਚੇ ਅਤੇ ਜ਼ਖਮੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦਾ ਪੂਰਾ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਹਾਦਸੇ 'ਚ ਹੁਣ ਤੱਕ 5 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਜਿਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਸੂਚਨਾ ਮਿਲਣ ’ਤੇ ਡੀਸੀ ਵਿਨੀਤ ਕੁਮਾਰ, ਏਡੀਸੀ ਓਜਸਵੀ ਅਲੰਕਾਰ, ਐਸਡੀਐਮ ਵਰੁਣ ਕੁਮਾਰ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਤੁਰੰਤ ਇਲਾਜ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ।

ਮਰੀਜ਼ਾਂ ਦਾ ਹਾਲ-ਚਾਲ ਪੁੱਛਣ ਪਹੁੰਚੇ ਡੀਸੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੱਸ ਵਿੱਚ 35 ਦੇ ਕਰੀਬ ਲੋਕ ਸਵਾਰ ਸਨ। ਜਿਨ੍ਹਾਂ ਵਿੱਚੋਂ ਪੰਜ ਦੀ ਮੌਤ ਹੋ ਚੁੱਕੀ ਹੈ ਅਤੇ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਦਾ ਧਿਆਨ ਮਰੀਜ਼ਾਂ ਦੇ ਇਲਾਜ 'ਤੇ ਹੈ। ਇਸ ਤੋਂ ਬਾਅਦ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਮੁਲਜ਼ਮਾਂ ਖਿਲਾਫ ਸਖਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

 

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਅੱਜ ਸਵੇਰੇ ਫਰੀਦਕੋਟ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ 'ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।

Trending news