Sidhu Moose Wala News: ਸਿੱਧੂ ਮੂਸੇਵਾਲਾ ਦੇ ਜਨਮ ਉਤੇ ਮੂਸਾ ਪਿੰਡ ਵਿੱਚ ਕੈਂਸਰ ਚੈਕਅੱਪ ਕੈਂਪ ਲਗਾਇਆ
Advertisement
Article Detail0/zeephh/zeephh2288873

Sidhu Moose Wala News: ਸਿੱਧੂ ਮੂਸੇਵਾਲਾ ਦੇ ਜਨਮ ਉਤੇ ਮੂਸਾ ਪਿੰਡ ਵਿੱਚ ਕੈਂਸਰ ਚੈਕਅੱਪ ਕੈਂਪ ਲਗਾਇਆ

Sidhu Moose Wala News:  ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਅੱਜ ਮੂਸਾ ਪਿੰਡ ਵਿੱਚ ਐਸਬੀਆਈ ਕਾਰਡ ਅਤੇ ਵਰਲਡ ਕੈਂਸਰ ਕੇਅਰ ਵੱਲੋਂ ਕੈਂਸਰ ਚੈੱਕਅੱਪ ਕੈਂਪ ਲਗਵਾਇਆ ਗਿਆ। 

Sidhu Moose Wala News: ਸਿੱਧੂ ਮੂਸੇਵਾਲਾ ਦੇ ਜਨਮ ਉਤੇ ਮੂਸਾ ਪਿੰਡ ਵਿੱਚ ਕੈਂਸਰ ਚੈਕਅੱਪ ਕੈਂਪ ਲਗਾਇਆ

Sidhu Moose Wala News:  ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਅੱਜ ਮੂਸਾ ਪਿੰਡ ਵਿੱਚ ਐਸਬੀਆਈ ਕਾਰਡ ਅਤੇ ਵਰਲਡ ਕੈਂਸਰ ਕੇਅਰ ਵੱਲੋਂ ਕੈਂਸਰ ਚੈੱਕਅੱਪ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਪਹੁੰਚ ਕੇ ਜਿੱਥੇ ਆਪਣਾ ਚੈੱਕਅੱਪ ਲਗਵਾਇਆ ਗਿਆ ਉਥੇ ਹੀ ਮਾਹਿਰ ਡਾਕਟਰਾਂ ਦੀ ਸਲਾਹ ਵੀ ਲਈ ਗਈ।

ਕੈਂਪ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਵੱਲੋਂ ਆਪਣੇ ਇਲਾਕੇ ਵਿੱਚ ਫੈਲ ਰਹੇ ਕੈਂਸਰ ਨੂੰ ਰੋਕਣ ਲਈ ਜਿੱਥੇ ਜਾਗਰੂਕਤਾ ਮੁਹਿੰਮ ਚਲਾਈ ਗਈ ਸੀ ਉੱਥੇ ਹੀ ਉਨ੍ਹਾਂ ਵੱਲੋਂ ਆਪਣੀ ਦਾਦੀ ਜਸਵੰਤ ਕੌਰ ਦੀ ਯਾਦ ਵਿੱਚ ਹਰ ਸਾਲ ਕੈਂਸਰ ਚੈੱਕਅੱਪ ਕੈਂਪ ਲਗਾਏ ਜਾਂਦੇ ਸੀ, ਜਿਸ ਲੜੀ ਨੂੰ ਅੱਗੇ ਵਧਾਉਂਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤ ਦੇ ਜਨਮਦਿਨ ਮੌਕੇ ਅੱਜ ਮੂਸਾ ਪਿੰਡ ਵਿੱਚ ਕੈਂਸਰ ਚੈਕਅੱਪ ਕੈਂਪ ਲਗਵਾਇਆ ਗਿਆ।

ਇਸ ਕੈਂਪ ਵਿੱਚ ਇਲਾਕੇ ਦੇ ਪਹੁੰਚੇ ਲੋਕਾਂ ਨੇ ਆਪਣਾ ਚੈੱਕਅੱਪ ਕਰਵਾਇਆ ਅਤੇ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਨੂੰ ਕੈਂਸਰ ਤੋਂ ਬਚਾਅ ਦੇ ਲਈ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਸੱਭਿਆਚਾਰਕ ਗਾਇਕਾ ਪਾਲ ਸਿੰਘ ਸਮਾਓ ਵੱਲੋਂ ਮੂਸਾ ਵਿੱਚ ਪਹੁੰਚ ਕੇ ਆਪਣੀ ਟੀਮ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜਨਮਦਿਨ ਦਾ ਕੇਕ ਕੱਟਿਆ। ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ਉਤੇ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Sidhu Moosewala Birthday: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਜਨਮ ਦਿਨ ਦੇ ਜਾਣੋ ਕੁਝ ਖਾਸ ਗੱਲਾਂ

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਜ਼ਦੀਕੀਆਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕੈਂਸਰ ਦੇ ਪ੍ਰਤੀ ਬਹੁਤ ਹੀ ਚਿੰਤਤ ਸੀ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਜਾਗਰੂਕਤਾ ਅਤੇ ਕੈਂਸਰ ਚੈਕਅੱਪ ਕੈਂਪ ਲਗਾਏ ਗਏ ਸਨ ਅਤੇ ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਕੈਂਸਰ ਚੈੱਕਅੱਪ ਕੈਂਪ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : Paddy Farming: ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਪੰਜਾਬ ਦੇ 6 ਜਿਲ੍ਹਿਆਂ 'ਚ ਝੋਨੇ ਦੀ ਲਵਾਈ ਸ਼ੁਰੂ

Trending news