ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਅੱਤਵਾਦ ਬਾਰੇ ਕੀਤੀ ਚਰਚਾ
Advertisement
Article Detail0/zeephh/zeephh1349716

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਅੱਤਵਾਦ ਬਾਰੇ ਕੀਤੀ ਚਰਚਾ

ਪੰਜਾਬ ਵਿੱਚ ਵੱਧ ਰਹੇ ਅੱਤਵਾਦ ਦੇ ਮਾਮਲਿਆਂ ਨੂੰ ਲੈ ਕੇ ਸੁਰੱਖਿਆ ਸਬੰਧੀ ਤੇ ਹੋਰ ਮੁੱਦਿਆ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ।

 

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਅੱਤਵਾਦ ਬਾਰੇ ਕੀਤੀ ਚਰਚਾ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੇ ਰੂਪ-ਰੇਖਾ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਦੇ ਮਾਮਲਿਆਂ ਨੂੰ ਲੈ ਕੇ ਸੁਰੱਖਿਆ ਪੱਖੋ ਵੀ ਗੱਲਬਾਤ ਕੀਤੀ ਗਈ।

ਸਾਬਕਾ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਸਰ ਹੀ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਮਾਹੌਲ ਖਰਾਬ ਕੀਤਾ ਜਾ ਰਿਹਾ ਸੀ ਜਿਸ ਦੇ ਚਲਦਿਆ NIA  ਵੱਲੋਂ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਤੋਂ ਨਹੀਂ ਬਹੁਤ ਦਿਨਾਂ ਤੋਂ ਅੱਤਵਾਦ ਵਧ ਰਿਹਾ ਹੈ। ਪਾਕਿਸਤਾਨ ਤੋਂ ਡਰੋਨ ਰਾਹੀ ਨਸ਼ਾ ਤੇ ਹਥਿਆਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਈਨੇ ਨਹੀਂ ਰੱਖਦਾ ਤੁਸੀ ਸਰਕਾਰ ਵਿੱਚ ਹੋ ਜਾਂ ਨਹੀਂ, ਪੰਜਾਬ ਦੀ ਸੁਰੱਖਿਆ ਜ਼ਰੂਰੀ ਹੈ ਇਸ ਦੇ ਲਈ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਗਈ।

ਦੂਸਰੇ ਪਾਸੇ ਕੈਪਟਨ ਵੱਲੋਂ ਵਿਧਾਨ ਸਭਾ ਚੌਣਾਂ ਵਿੱਚ ਬਣਾਈ ਗਈ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਲੋਕ ਕਾਂਗਰਸ ਦਾ ਰਲੇਵਾ ਭਾਜਪਾ ਵਿੱਚ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੌਣਾ ਵਿੱਚ ਭਾਜਪਾ ਨਾਲ ਸਾਡਾ ਗਠਜੋੜ ਜ਼ਰੂਰ ਸੀ ਪਰ ਪਾਰਟੀ ਦਾ ਭਾਜਪਾ ਵਿੱਚ ਰਲੇਵਾ ਨਹੀਂ ਹੋ ਰਿਹਾ।

WATCH LIVE TV

Trending news