ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਜਲਦ ਹੀ 10ਵੀਂ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਦਾ ਐਲਾਨ ਕਰਨ ਜਾ ਰਹੀ ਹੈ। ਇਨ੍ਹਾਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦੀ ਹੀ CBSE ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਕੀਤੀ ਜਾਵੇਗੀ। ਬੋਰਡ ਦੇ ਵਿਦਿਆਰਥੀ ਲੰਬੇ ਸਮੇਂ ਤੋਂ ਡੇਟਸ਼ੀਟ ਦੀ ਉਡੀਕ
Trending Photos
CBSE Class 10 and 12 Board Exam Date Sheet 2023: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਜਲਦ ਹੀ 10ਵੀਂ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਦਾ ਐਲਾਨ ਕਰਨ ਜਾ ਰਹੀ ਹੈ। ਇਨ੍ਹਾਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦੀ ਹੀ CBSE ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਕੀਤੀ ਜਾਵੇਗੀ। ਬੋਰਡ ਦੇ ਵਿਦਿਆਰਥੀ ਲੰਬੇ ਸਮੇਂ ਤੋਂ ਡੇਟਸ਼ੀਟ ਦੀ ਉਡੀਕ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਦੇ ਅਨੁਸਾਰ, CBSE Class 10 and 12 ਦੀਆਂ 2023 ਦੇ Board Exam ਲਈ Date Sheet ਇਸ ਮਹੀਨੇ ਜਨਤਕ ਕਰ ਦਿੱਤੀ ਜਾਵੇਗੀ। ਡੇਟਸ਼ੀਟ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ, ਮਾਪੇ ਅਤੇ ਅਧਿਆਪਕ CBSE ਦੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਜਾ ਕੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਸਮੇਂ ਸਾਰਣੀ ਨੂੰ ਡਾਊਨਲੋਡ ਕਰ ਸਕਦੇ ਹਨ।
ਦੱਸ ਦਈਏ ਕਿ 34 ਲੱਖ ਤੋਂ ਵੱਧ ਵਿਦਿਆਰਥੀਆਂ ਵੱਲੋਂ 10 ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ 2023 ਲਈ ਰਜਿਸਟਰ ਕੀਤਾ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਵਿੱਚੋਂ ਲੱਗਭਗ 18 ਲੱਖ 10ਵੀਂ ਜਮਾਤ ਦੇ ਹਨ ਅਤੇ ਹੋਰ 16 ਲੱਖ 12ਵੀਂ ਜਮਾਤ ਦੇ ਹਨ।
ਹੋਰ ਪੜ੍ਹੋ: Earthquake in Indonesia: ਇੰਡੋਨੇਸ਼ੀਆ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 20 ਲੋਕਾਂ ਦੇ ਮਰੇ ਹੋਣ ਦਾ ਖ਼ਦਸ਼ਾ
CBSE ਬੋਰਡ ਵੱਲੋਂ ਸਰਦੀਆਂ ਵਿੱਚ ਚੱਲਣ ਵਾਲੇ ਸਕੂਲਾਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਦਿਸ਼ਾ-ਨਿਰਦੇਸ਼ ਅਤੇ ਸਮਾਂ-ਸੀਮਾਵਾਂ ਪਹਿਲਾਂ ਹੀ ਸਾਂਝੀਆਂ ਕੀਤੀਆਂ ਗਈਆਂ ਸਨ। ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਪ੍ਰੈਕਟੀਕਲ ਦੀਆਂ ਤਰੀਕਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਗਈਆਂ ਸਨ। ਪ੍ਰੈਕਟੀਕਲ ਪ੍ਰੀਖਿਆ 1 ਜਨਵਰੀ, 2023 ਤੋਂ ਸ਼ੁਰੂ ਹੋਵੇਗੀ।
ਹੋਰ ਪੜ੍ਹੋ: ਕਰੋੜਾਂ ਲੋਕਾਂ ਦੀ ਲੱਗੇਗੀ ਲਾਟਰੀ, ਆਹ ਸੂਬੇ ਦੀ ਸਰਕਾਰ ਦੇਣ ਜਾ ਰਹੀ ਹੈ ਮੁਫ਼ਤ ’ਚ 2 LPG ਸਿਲੰਡਰ