Chabbewal Election Results 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਚੱਬੇਵਾਲ ਵਿਧਾਨ ਸਭਾ ਸੀਟ 'ਤੇ ਕਾਂਗਰਸ-ਆਪ ਵਿਚਾਲੇ ਮੁਕਾਬਲਾ ਹੋ ਰਿਹਾ ਹੈ।
Trending Photos
Chabbewal Election Results 2024: ਪੰਜਾਬ ਦੇ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ 'ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਸੀਟ 'ਤੇ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਮੰਨਿਆ ਜਾ ਰਿਹਾ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ 12ਵੇਂ ਰੁਝਾਨ ਵਿੱਚ ਚੱਬੇਵਾਲ ਸੀਟ ਤੋਂ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 43620 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ 19658 ਵੋਟਾਂ ਨਾਲ ਅਤੇ ਭਾਜਪਾ ਉਮੀਦਵਾਰ ਸੋਹਣ ਸਿੰਘ ਠੰਡਲ 6122 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ।
ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ। ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਪ੍ਰਸ਼ਾਸਨ ਵੱਲੋਂ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇੱਥੇ 83,704 ਪੁਰਸ਼ ਅਤੇ 75,724 ਮਹਿਲਾ ਵੋਟਰ ਹਨ। 4 ਟਰਾਂਸਜੈਂਡਰ ਵੀ ਹਨ।
ਇੱਥੋਂ ਆਮ ਆਦਮੀ ਪਾਰਟੀ (ਆਪ) ਨੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਨੂੰ ਟਿਕਟ ਦਿੱਤੀ ਹੈ। ਕਾਂਗਰਸ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੁਮਾਰ ਅਤੇ ਭਾਜਪਾ ਨੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਮੈਦਾਨ ਵਿੱਚ ਉਤਾਰਿਆ ਹੈ। ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪੁਲੀਸ ਵੱਲੋਂ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ: Barnala Election Results 2024: ਬਰਨਾਲਾ ਵਿਧਾਨ ਸਭਾ ਸੀਟ 'ਤੇ ਗਿਣਤੀ ਸ਼ੁਰੂ, ਭਾਜਪਾ-ਆਪ ਵਿਚਾਲੇ ਹੋਵੇਗਾ ਮੁਕਾਬਲਾ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ, ਜਿਸ ਸਬੰਧੀ ਆਮ ਆਦਮੀ ਪਾਰਟੀ ਦੇ ਚੱਬੇਵਾਲ ਤੋਂ ਉਮੀਦਵਾਰ ਡਾ: ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਚਾਰੋਂ ਸੀਟਾਂ 'ਤੇ ਚੰਗੇ ਨਤੀਜਿਆਂ ਦੀ ਉਮੀਦ ਕੀਤੀ ਜਾ ਸਕਦੀ ਹੈ ਅਤੇ ਚੱਬੇਵਾਲ ਦੇ ਲੋਕ ਆਮ ਆਦਮੀ ਪਾਰਟੀ ਦਾ ਕੰਮ ਦੇਖਣਗੇ ਅਤੇ ਉਹਨਾਂ ਦੇ ਹੱਕ ਵਿੱਚ ਫਤਵਾ ਜਾਰੀ ਕਰਨਗੇ।