Trending Photos
Punjab Weather News: ਪੰਜਾਬ ਵਿੱਚ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਗਿਆਨੀਆਂ ਅਨੁਸਾਰ ਪਿਛਲੇ ਸਾਲਾਂ ਨਾਲੋਂ ਮੌਸਮ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਕਤੂਬਰ ਦੇ ਅਖੀਰਲੇ ਹਫ਼ਤੇ ਤੋਂ ਹੁਣ ਤੱਕ ਦੇਖਿਆ ਜਾਵੇ ਰਾਤ ਦਾ ਤਾਪਮਾਨ 17 ਡਿਗਰੀ ਤੇ ਦਿਨ ਦਾ ਤਾਪਮਾਨ 31 ਡਿਗਰੀ ਚੱਲ ਰਿਹਾ ਹੈ।
ਦਿਨ ਦਾ ਤਾਪਮਾਨ ਤਿੰਨ ਡਿਗਰੀ ਤੇ ਰਾਤ ਦਾ ਤਾਪਮਾਨ ਪੰਜ ਡਿਗਰੀ ਆਮ ਨਾਲੋਂ ਜ਼ਿਆਦਾ ਚੱਲ ਰਿਹਾ ਹੈ। ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨ ਨੇ ਦੱਸਿਆ ਕਿ 2019 ਅਤੇ 22 ਵਿੱਚ ਵੀ ਮੌਸਮ ਵਿੱਚ ਇਸੇ ਤਰ੍ਹਾਂ ਨਾਲ ਬਦਲਾਅ ਦੇਖਣ ਨੂੰ ਮਿਲਿਆ ਸੀ। ਉਸ ਸਮੇਂ ਅਕਤੂਬਰ ਦੇ ਮਹੀਨੇ ਬਰਸਾਤ ਹੋਈ ਸੀ ਪਰ ਇਸ ਵਾਰ ਅਕਤੂਬਰ ਦਾ ਪੂਰਾ ਮਹੀਨਾ ਅਤੇ ਹੁਣ ਤੱਕ ਸਾਰਾ ਮੌਸਮ ਖੁਸ਼ਕ ਰਿਹਾ ਅਤੇ ਜਿਸ ਕਰਕੇ ਏਕਿਊਆਈ ਪੱਧਰ ਵੀ ਕਾਫੀ ਜ਼ਿਆਦਾ ਹੈ।
ਤਾਪਮਾਨ ਜ਼ਿਆਦਾ ਹੋਣ ਕਾਰਨ ਕਣਕ ਦੀ ਬਿਜਾਈ ਲਈ ਵੀ ਸਮਾਂ ਜਦ ਤੱਕ ਢੁੱਕਵਾਂ ਨਹੀਂ ਜਦ ਤੱਕ ਤਾਪਮਾਨ ਘੱਟ ਨਹੀਂ ਹੁੰਦਾ। ਇਸ ਕਾਰਨ ਕਣਕ ਦੀ ਫਸਲ ਦੀ ਬਿਜਾਈ ਕਰਨ ਵਿੱਚ ਦੇਰੀ ਹੋ ਰਹੀ ਹੈ ਅਤੇ ਜਿਸ ਤਰਾਂ ਨਾਲ ਪਹਿਲਾਂ ਮੌਨਸੂਨ ਦੇਰੀ ਨਾਲ ਆਉਣ ਕਰਕੇ ਝੋਨੇ ਦੀ ਫਸਲ ਦੀ ਬਿਜਾਈ ਦੇਰੀ ਨਾਲ ਹੋਈ ਅਤੇ ਹੁਣ ਦੇਰੀ ਨਾਲ ਵਾਢੀ ਹੋਣ ਕਰਕੇ ਉਸ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਆ ਰਿਹਾ ਹੈ।
ਇਹ ਵੀ ਪੜ੍ਹੋ : Jasvir Singh Garhi: ਬਸਪਾ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ, ਕਰੀਮਪੁਰੀ ਹੋਣਗੇ ਪੰਜਾਬ ਦੇ ਨਵੇਂ ਪ੍ਰਧਾਨ
ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਅਕਤੂਬਰ ਦੇ ਅਖ਼ੀਰਲੇ ਹਫ਼ਤੇ ਤੋਂ 30 ਨਵੰਬਰ ਤੱਕ ਕਣਕ ਦੀ ਬਿਜਾਈ ਦਾ ਸਮਾਂ ਹੁੰਦਾ ਹੈ। ਮੌਸਮ ਵਿਗਿਆਨੀ ਨੇ ਕਿਹਾ ਕਿ ਆਉਣ ਵਾਲੀ 14 ਤੋ 15 ਨਵੰਬਰ ਦੇ ਦਰਮਿਆਨ ਤਾਪਮਾਨ ਘੱਟ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਉਸ ਸਮੇਂ ਕਰਨ ਜਦ ਤਾਪਮਾਨ ਘੱਟ ਹੋਵੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸੁਧਰੇ ਬੀਜਾਂ ਦੀ ਵਰਤੋਂ ਕਰਨ ਅਤੇ ਜੋ ਵੀ ਨਦੀਨ ਨਾਸ਼ਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਹਨ।
ਇਹ ਵੀ ਪੜ੍ਹੋ : Amritsar News: ਪੰਜ ਸਿੰਘ ਸਾਹਿਬਾਨ, ਬੁੱਧੀਜੀਵੀ ਤੇ ਵਿਦਵਾਨਾਂ ਦੀ ਹੋਈ ਮੀਟਿੰਗ; ਇਹ ਲਏ ਫ਼ੈਸਲੇ