CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਰੂਟੀਨ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹੋਏ ਹਨ। ਅਜੇ ਤੱਕ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਕੁਝ ਜ਼ਰੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਛੁੱਟੀ ਮਿਲ ਜਾਵੇਗੀ।
Trending Photos
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਰੂਟੀਨ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹੋਏ ਹਨ। ਅਜੇ ਤੱਕ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਕੁਝ ਜ਼ਰੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਛੁੱਟੀ ਮਿਲ ਜਾਵੇਗੀ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਐਮਰਜੈਂਸੀ 'ਚ ਹਸਪਤਾਲ ਲਿਆਂਦਾ ਗਿਆ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ, ਦੇਰ ਰਾਤ CM ਸਾਬ੍ਹ ਨੂੰ ਐਂਰਜੈਂਸੀ ਫੋਰਟਿਸ ਜਾਣਾ ਪਿਆ, ਮਜੀਠੀਆ ਨੇ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਮਜੀਠੀਆ ਨੇ ਕਿਹਾ ਕਿ CM ਦੀ ਸਿਹਤ ਨਾਲ ਖਿਲਵਾੜ ਨਹੀ ਹੋਣਾ ਚਾਹੀਦਾ। ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ CM ਸੰਵਧਾਨਿਕ ਅਹੁਦੇ ਤੇ ਜਨਤਾ ਦੇ ਨੁਮਾਇੰਦੇ ਹਨ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਪਾਰਦਰਸ਼ੀ ਰੱਖਣੀ ਚਾਹੀਦੀ ਹੈ।
ਦਿੱਲੀ ਤੋਂ ਪਰਤਣ ਤੋਂ ਬਾਅਦ ਵੀ ਸਿਹਤ ਵਿਗੜਨ ਦੀ ਚਰਚਾ ਸੀ
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਭਗਵੰਤ ਮਾਨ ਦੇ ਬਿਮਾਰ ਹੋਣ ਦਾ ਖੁਲਾਸਾ ਹੋਇਆ ਸੀ। ਇਹ ਵੀ ਦੱਸਿਆ ਗਿਆ ਕਿ ਉਸ ਨੂੰ ਵਾਪਸ ਦਿੱਲੀ ਲਿਜਾਇਆ ਜਾਣਾ ਸੀ। ਹਾਲਾਂਕਿ ਮੁੱਖ ਮੰਤਰੀ ਦਫ਼ਤਰ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : Manohar Lal On Farmer: ਮਨੋਹਰ ਲਾਲ ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਸੀਂ ਬੈਰੀਕੇਡ ਹਟਾਉਣ ਲਈ ਤਿਆਰ ਪਰ...
ਇਸ ਤੋਂ ਬਾਅਦ ਬਠਿੰਡਾ 'ਚ ਰੈਲੀ ਦੌਰਾਨ ਸੀਐਮ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਮੈਂ ਚੱਲਦੇ ਹੋਏ ਜੁੱਤੀ ਦਾ ਫੀਤਾ ਬੰਨ੍ਹਣ ਬੈਠਦਾ ਹਾਂ ਤਾਂ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਡਿੱਗ ਗਿਆ ਹੈ। ਸੀਐਮ ਨੇ ਕਿਹਾ ਕਿ ਇਹ ਤੁਹਾਡਾ ਪਿਆਰ ਹੈ। ਉਹ ਮੇਰੇ ਤੋਂ ਨਹੀਂ ਡਰਦੇ, ਉਹ ਤੁਹਾਡੇ ਤੋਂ ਡਰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਇਹ ਲੋਕ ਮੇਰੇ ਨਾਲ ਹਨ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਿੱਚੋਂ ਇੱਕ ਹਨ। ਉਹ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਚੋਣਾਂ ਵਿੱਚ ਰੁੱਝੇ ਹੋਏ ਹਨ।
ਇਹ ਵੀ ਪੜ੍ਹੋ : Punjab 95: ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' 'ਚ ਸੈਂਸਰ ਬੋਰਡ ਨੇ ਲਗਾਏ 120 ਕੱਟ; ਟਾਈਟਲ ਬਦਲਣ ਦੇ ਹੁਕਮ