ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਲਾਗੂ ਕੀਤਾ ਰਾਖਵਾਂਕਰਨ
Advertisement
Article Detail0/zeephh/zeephh1312549

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਲਾਗੂ ਕੀਤਾ ਰਾਖਵਾਂਕਰਨ

ਮੁੱਖ ਮੰਤਚੀ ਭਗਵੰਤ ਮਾਨ ਵੱਲੋਂ ਐਸ. ਸੀ. ਭਾਈਚਾਰੇ ਲਈ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਲਾਇਵ ਹੋ ਕੇ AG . (ਐਡਵੋਕੇਟ ਜਨਰਲ) ਦਫ਼ਤਰ ‘ਚ ਐੱਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 58 ਲਾਅ ਅਫਸਰਾਂ ਦੀਆਂ ਨਿਯੁਕਤੀਆਂ ਐਸ. ਸੀ. ਭਾਈਚਾਰੇ ‘ਚੋਂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਲਾਅ ਅਫ਼ਸਰਾਂ ਦੀ ਨਿਯੁਕਤੀ ‘ਚ ਲਾਗੂ ਕੀਤਾ ਰਾਖਵਾਂਕਰਨ

ਚੰਡੀਗੜ੍ਹ- ਪੰਜਾਬ ਵਿੱਚ ਐਸ. ਸੀ. ਭਾਈਚਾਰੇ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਵ ਹੋ ਕੇ  AG . (ਐਡਵੋਕੇਟ ਜਨਰਲ) ਦਫ਼ਤਰ ‘ਚ ਐੱਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲੀ ਸਟੇਟ ਹੈ ਜਿਹੜੀ ਐਸ. ਸੀ. ਭਾਈਚਾਰੇ ਲਈ ਇਹ ਸਹੂਲਤ ਲਾਗੂ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਦਫਤਰ ਵਿਚ ਐੱਸ. ਸੀ. ਭਾਈਚਾਰੇ ਦੇ 58 ਲਾਅ ਅਫਸਰਾਂ ਦੀਆਂ ਨਿਯਕਤੀ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਜਿਹੜੇ ਵੀ ਵਾਅਦੇ ਕੀਤੇ ਗਏ, ਉਨ੍ਹਾਂ ਨੂੰ ਪੰਜਾਬ ਸਰਕਾਰ ਹਰ ਹਾਲ ਵਿਚ ਪੂਰਾ ਕਰੇਗੀ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਏ. ਜੀ. ਦਫ਼ਤਰ ’ਚ ਰਾਖਵਾਂਕਰਨ ਲਾਗੂ ਕਰਨ ਵਾਲਾ ਪੰਜਾਬ ਦੇਸ਼ ਭਰੋਂ ’ਚੋਂ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਨਾਲ ਸਮਾਜ ਦੇ ਦੱਬੇ ਕੁਚਲੇ ਲੋਕਾਂ ਨੂੰ ਵੀ ਮੌਕਾ ਮਿਲੇਗਾ ਤੇ ਉਹ ਵੀ ਵੱਡੇ ਅਹੁਦਿਆਂ ਤੇ ਪਹੁੰਚ ਸਕਦੇ ਹਨ। ਸਕੂਲਾਂ ਬਾਰੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਸਰਕਾਰੀ ਸਕੂਲ ਸ਼ਾਨਦਾਰ ਬਣਨਗੇ ਤਾਂ ਬਾਕੀਆਂ ਦੇ ਨਾਲ-ਨਾਲ ਗਰੀਬਾਂ ਦੇ ਬੱਚੇ ਵੀ ਚੰਗੀ ਸਿੱਖਿਆ ਪ੍ਰਾਪਤ ਕਰ ਸਕਣਗੇ। ਇਸਦੇ ਨਾਲ ਹੀ ਉਨ੍ਹਾਂ ਮੁਹੱਲਾ ਕਲੀਨਿਕਾਂ ਬਾਰੇ ਬੋਲਦੇ ਹੋਏ ਕਿਹਾ ਕਿ ਮੁਹੱਲਾ ਕਲੀਨਿਕ ‘ਚ ਗਰੀਬਾਂ ਦਾ ਮੁਫਤ ਇਲਾਜ਼ ਹੋ ਰਿਹਾ ਹੈ।

WATCH LIVE TV

Trending news