Punjab Chief Secretary: ਮੁੱਖ ਸਕੱਤਰ ਨੇ ਖਟਕੜ ਕਲਾਂ ਸ਼ਹੀਦ ਭਗਤ ਸਿੰਘ ਦੀ ਸਮਾਰਕ 'ਤੇ ਕੀਤਾ ਸਿਜਦਾ
Advertisement
Article Detail0/zeephh/zeephh1763223

Punjab Chief Secretary: ਮੁੱਖ ਸਕੱਤਰ ਨੇ ਖਟਕੜ ਕਲਾਂ ਸ਼ਹੀਦ ਭਗਤ ਸਿੰਘ ਦੀ ਸਮਾਰਕ 'ਤੇ ਕੀਤਾ ਸਿਜਦਾ

ਪੰਜਾਬ ਦੇ ਨਵਨਿਯੁਕਤ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਵਿੱਚ ਪੁੱਜੇ ਤੇ ਸ਼ਹੀਦ ਭਗਤ ਸਿੰਘ ਜੀ ਦੀ ਯਾਦ ਵਿੱਚ ਬਣੀ ਸਮਾਰਕ ਉੱਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ਉੱਤੇ ਸ਼ਰਧਾਂਜਲੀ ਭੇਂਟ

Punjab Chief Secretary: ਮੁੱਖ ਸਕੱਤਰ ਨੇ ਖਟਕੜ ਕਲਾਂ ਸ਼ਹੀਦ ਭਗਤ ਸਿੰਘ ਦੀ ਸਮਾਰਕ 'ਤੇ ਕੀਤਾ ਸਿਜਦਾ

Punjab Chief Secretary: ਪੰਜਾਬ ਦੇ ਨਵਨਿਯੁਕਤ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਵਿੱਚ ਪੁੱਜੇ ਤੇ ਸ਼ਹੀਦ ਭਗਤ ਸਿੰਘ ਜੀ ਦੀ ਯਾਦ ਵਿੱਚ ਬਣੀ ਸਮਾਰਕ ਉੱਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ਉੱਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਰਾਜ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਰਾਜ ਬਣਾਨਾਉਣ ਲਈ ਪੂਰਾ ਯਤਨ ਕਰਨਗੇ।

ਨਾਲ ਹੀ ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨਾਲ ਕੀਤੇ ਦੋ ਵਾਅਦੇ ਪੂਰੇ ਕਰਨ ਰਹੇ ਹਨ ਉੱਥੇ ਹੀ ਆਪਣੇ ਅਫਸਰਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹੋਰ ਬਿਹਤਰ ਬਨਾਉਣ ਲਈ ਯਤਨਸ਼ੀਲ ਰਹਿਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ਉੱਤੇ ਘਾਟਾਂ ਹਨ ਉਨ੍ਹਾਂ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸਮੇਤ ਪਬਲਿਕ ਅਤੇ ਮੀਡੀਆ ਤੋਂ ਫੀਡਬੈਕ ਲੈ ਕੇ ਇਨ੍ਹਾਂ ਨੂੰ ਪੂਰਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਜਿੱਥੇ ਉਨ੍ਹਾਂ ਦੀ ਪਤਨੀ, ਉਨ੍ਹਾਂ ਦਾ ਬੇਟਾ ਅਤੇ ਜ਼ਿਲ੍ਹੇ ਦੇ ਐਸਐਸਪੀ ਭਾਗੀਰਥ ਮੀਣਾ ਸਮੇਤ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਹਾਜ਼ਰ ਸੀ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅਨੁਰਾਗ ਵਰਮਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਪੰਜਾਬ ਦੇ ਨਵੇਂ ਚੀਫ ਸੈਕਟਰੀ ਅਨੁਰਾਗ ਵਰਮਾ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਤੋਂ ਇਲਾਵਾ ਚੀਫ ਸੈਕਟਰੀ ਅਨੁਰਾਗ ਵਰਮਾ ਨੇ ਸ੍ਰੀ ਦੁਰਗਿਆਣਾ ਮੰਦਿਰ ਚ ਵੀ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। 

ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਟਵੀਟ ਕਰ ਕਹੀ ਇਹ ਵੱਡੀ ਗੱਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਪ੍ਰਤਾਪ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਹਰਜਿੰਦਰ ਸਿੰਘ ਨੇ ਮੁੱਖ ਸਕੱਤਰ ਪੰਜਾਬ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਤੇ ਰੁਮਾਲਾ ਭੇਟ ਕੀਤਾ ਅਤੇ ਸੰਗਤ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ।

ਇਹ ਵੀ ਪੜ੍ਹੋ : Punjab News: ਚੰਡੀਗੜ੍ਹ ਦੇ ਮੁੱਦੇ 'ਤੇ CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਤੰਜ਼, ਕਹੀ ਇਹ ਵੱਡੀ ਗੱਲ

Trending news