US Deportation: ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ 119 ਭਾਰਤੀਆਂ ਨੂੰ ਲੈ ਕੇ ਅਮਰੀਕੀ ਜਹਾਜ਼ ਅੱਜ ਰਾਤ 10 ਵਜੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਪਹੁੰਚ ਰਿਹਾ ਹੈ।
Trending Photos
US Deportation: ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ 119 ਭਾਰਤੀਆਂ ਨੂੰ ਲੈ ਕੇ ਅਮਰੀਕੀ ਜਹਾਜ਼ ਅੱਜ ਰਾਤ 10 ਵਜੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਪਹੁੰਚ ਰਿਹਾ ਹੈ। ਇਸ ਤੋਂ ਪਹਿਲਾਂ ਸੂਬੇ ਦੀ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਡਾਣ ਦੇ ਹਵਾਈ ਅੱਡੇ ਉਤੇ ਪੁੱਜਣ ਤੋਂ ਕੁਝ ਘੰਟੇ ਪਹਿਲਾ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਉਤੇ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਅਮਰੀਕੀ ਫ਼ੌਜ ਦੇ ਜਹਾਜ਼ ਨੂੰ ਕੌਮਾਂਤਰੀ ਸਰਹੱਦੀ ਸੂਬੇ ਵਿੱਚ ਉਤਾਰਨਾ ਦੇਸ਼ ਦੀ ਸੁਰੱਖਿਆ ਲਈ ਖਤਰਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦਖ਼ਲ ਦੇ ਕੇ ਅਣਮਨੁੱਖੀ ਵਰਤਾਰੇ ਨੂੰ ਰੋਕਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ 119 ਲੋਕਾਂ 'ਚੋਂ ਕਈਆਂ ਲੋਕਾਂ ਦੇ ਘਰ ਦੇ ਉਨ੍ਹਾਂ ਨੂੰ ਲੈਣ ਲਈ ਆਏ ਹੋਣਗੇ ਅਤੇ ਪੰਜਾਬ ਸਰਕਾਰ ਦੀਆਂ ਗੱਡੀਆਂ ਵੀ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਦੇ ਡਿਪੋਰਟ ਕੀਤੇ ਲੋਕਾਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਗੁਰੂ ਰਾਮਦਾਸ ਜੀ ਦੀ ਧਰਤੀ ਹੈ, ਜਿੱਥੇ 1 ਲੱਖ ਲੋਕ ਰੋਜ਼ ਲੰਗਰ ਛੱਕਦੇ ਹਨ। ਇੱਥੋਂ ਕੋਈ ਵੀ ਵਿਅਕਤੀ ਭੁੱਖਾ ਨਹੀਂ ਜਾਣਾ ਚਾਹੀਦਾ।
ਮੁੱਖ ਮੰਤਰੀ ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਅੰਮ੍ਰਿਤਸਰ ਨੂੰ ਹੀ ਹਵਾਈ ਜਹਾਜ਼ ਲੈਂਡ ਕਰਨ ਲਈ ਕਿਉਂ ਚੁਣਿਆ ਗਿਆ ਹੈ। ਉਨ੍ਹਾਂ ਕਿ ਜੇ ਅਮਰੀਕਾ ਦੀ ਫਲਾਈਟ ਲਈ ਦਿੱਲੀ ਜਾਣਾ ਪੈਂਦਾ ਹੈ ਤਾਂ ਅੰਮ੍ਰਿਤਸਰ ਤੋਂ ਕੇਂਦਰ ਸਰਕਾਰ ਸਿੱਧੀ ਅਮਰੀਕਾ ਦੀ ਉਡਾਣ ਕਿਉਂ ਨਹੀਂ ਸ਼ੁਰੂ ਕਰ ਦਿੰਦੀ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਬਾਕੀ ਦੇਸ਼ ਆਪਣੇ ਜਹਾਜ਼ ਭੇਜ ਰਹੇ ਹਨ ਫਿਰ ਅਮਰੀਕਾ ਦਾ ਜਹਾਜ਼ ਹੀ ਕਿਉਂ ਭਾਰਤ ਆ ਰਿਹਾ ਹੈ। ਸਾਡਾ ਜਹਾਜ਼ ਵੀ ਅਮਰੀਕਾ ਜਾ ਸਕਦਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਹੜੇ ਡਿਪੋਰਟਰ ਆ ਰਹੇ ਹਨ ਉਨ੍ਹਾਂ ਨਾਲ ਚੰਗਾ ਸਲੂਕ ਕੀਤਾ ਜਾਵੇਗਾ ਅਤੇ ਏਜੰਟਾਂ ਬਾਰੇ ਪਤਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਧੋਖੇਬਾਜ਼ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : US Deportation: ਅਮਰੀਕਾ ਅੱਜ 119 ਭਾਰਤੀਆਂ ਨੂੰ ਜ਼ਬਰਨ ਭੇਜੇਗਾ, ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ